ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ

ਅੱਠ ਵਿਦੇਸ਼ੀ ਟੀਮਾਂ ਵਿੱਚੋਂ ਛੇ ਨੂੰ ਟੂਰਨਾਮੈਂਟ ‘ਚ ਹਿੱਸਾ ਲੈਣ ਦੀ ਪ੍ਰਵਾਨਗੀ ਮਿਲੀ-ਸੰਜੇ ਪੋਪਲੀ

ਪਾਕਿਸਤਾਨ ਤੇ ਕੈਨੇਡਾ ਦੀਆਂ ਟੀਮਾਂ ਨੂੰ ਛੇਤੀ ਐਨ.ਓ.ਸੀ. ਮਿਲਣ ਦੀ ਸੰਭਾਵਨਾ-ਡਾਇਰੈਕਟਰ ਸਪੋਰਟਸ

‘ਖਿਡਾਰੀਆਂ ਦੀ ਰਿਹਾਇਸ਼ ਤੇ ਸੁਰੱਖਿਆ ਦੇ ਪ੍ਰਬੰਧ ਪੂਰੀ ਤਰ•ਾਂ ਮੁਕੰਮਲ’

ਚੰਡੀਗੜ•, 26 ਨਵੰਬਰ

‘ਅੰਤਰ ਰਾਸ਼ਟਰੀ ਕਬੱਡੀ ਟੂਰਨਾਮੈਂਟ-2019 ਵਿੱਚ ਹਿੱਸਾ ਲੈਣ ਵਾਲੀਆਂ ਅੱਠ ਵਿਦੇਸ਼ੀ ਟੀਮਾਂ ਵਿੱਚੋਂ ਛੇ ਨੂੰ ਭਾਰਤ ਸਰਕਾਰ ਦੇ ਖੇਡ ਤੇ ਯੁਵਕ ਸੇਵਾਵਾਂ ਵਿਭਾਗ ਤੇ ਗ੍ਰਹਿ ਵਿਭਾਗ ਨੇ ਇਤਰਾਜ਼ਹੀਣਤਾ (ਐਨ.ਓ.ਸੀ.) ਦਾ ਸਰਟੀਫਿਕੇਟ ਜਾਰੀ ਕਰ ਦਿੱਤਾ ਹੈ ਜਦਕਿ ਪਾਕਿਸਤਾਨ ਅਤੇ ਕੈਨੇਡਾ ਦੀਆਂ ਟੀਮਾਂ ਨੂੰ ਛੇਤੀ ਹੀ ਐਨ.ਓ.ਸੀ. ਮਿਲਣ ਦੀ ਸੰਭਾਵਨਾ ਹੈ।’

ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਡਾਇਰੈਕਟਰ ਸਪੋਰਟਸ ਸ੍ਰੀ ਸੰਜੇ ਪੋਪਲੀ ਨੇ ਅੱਜ ਇੱਥੇ ਦੱਸਿਆ ਕਿ ਸੂਬੇ ਦਾ ਖੇਡ ਵਿਭਾਗ ਪਾਕਿਸਤਾਨ ਅਤੇ ਕੈਨੇਡਾ ਦੀਆਂ ਟੀਮਾਂ ਲਈ ਐਨ.ਓ.ਸੀ. ਜਾਰੀ ਕਰਵਾਉਣ ਲਈ ਲਗਾਤਾਰ ਭਾਰਤ ਸਰਕਾਰ ਨਾਲ ਸੰਪਰਕ ਵਿੱਚ ਹੈ ਅਤੇ ਇਸ ਦੇ ਛੇਤੀ ਹੀ ਜਾਰੀ ਹੋਣ ਦੀ ਪੂਰੀ ਆਸ ਹੈ। ਉਨ•ਾਂ ਦੱਸਿਆ ਕਿ ਘਰੇਲੂ ਟੀਮ ਭਾਰਤ ਤੋਂ ਇਲਾਵਾ ਇਸ ਟੂਰਨਾਮੈਂਟ ਵਿੱਚ ਪਾਕਿਸਤਾਨ, ਕੈਨੇਡਾ, ਅਮਰੀਕਾ, ਆਸਟਰੇਲੀਆ, ਇੰਗਲੈਂਡ, ਸ੍ਰੀਲੰਕਾ, ਕੀਨੀਆ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਹਿੱਸਾ ਲੈਣਗੀਆਂ।

ਡਾਇਰੈਕਟਰ ਸਪੋਰਟਸ ਨੇ ਦੱਸਿਆ ਕਿ ਖਿਡਾਰੀਆਂ ਨੂੰ ਠਹਿਰਾਉਣ ਦਾ ਪੂਰਾ ਇੰਤਜ਼ਾਮ ਕੀਤਾ ਜਾ ਚੁੱਕਾ ਹੈ ਅਤੇ ਪੰਜਾਬ ਪੁਲਿਸ ਵੱਲੋਂ ਉਨ•ਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸ੍ਰੀ ਪੋਪਲੀ ਨੇ ਕਿਹਾ ਕਿ ਖਿਡਾਰੀਆਂ ਨੂੰ ਹੋਟਲਾਂ ਤੋਂ ਖੇਡ ਮੈਦਾਨਾਂ ਤੱਕ ਪਹੁੰਚਾਉਣ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਉਨ•ਾਂ ਦੇ ਨਾਲ ਅਸਕਾਰਟ ਗੱਡੀਆਂ ਚੱਲਣਗੀਆਂ ਅਤੇ ਸੁਰੱਖਿਆ ਦੇ ਪੱਖ ਤੋਂ ਵੀ ਪੂਰੀ ਚੌਕਸੀ ਵਰਤੀ ਜਾਵੇਗੀ।

LEAVE A REPLY

Please enter your comment!
Please enter your name here