ਯੋਗ ਨਾਗਰਿਕ ਰਜਿਸਟਰੇਸ਼ਨ ਲਈ ਵੋਟਰ ਹੈਲਪਲਾਈਨ ਐਪ ਦੀ ਵਰਤੋਂ ਕਰਨ

ਐਸ.ਏ.ਐਸ. ਨਗਰ, 21 ਸਤੰਬਰ 🙁 ਰਣਜੀਤ ਸਿੰਘ)ਭਾਰਤ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਦੀਆਂ ਆਗਾਮੀ ਚੋਣਾਂ 2022 ਦੇ ਮੱਦੇਨਜ਼ਰ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਯੋਗਤਾ 01-01-2022 ਦੇ ਆਧਾਰ ਉਤੇ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ ਕਰਵਾਉਣ ਸਬੰਧੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਤਹਿਤ ਵੋਟ ਬਣਾਉਣ, ਵੋਟ ਕਟਾਉਣ ਅਤੇ ਸੋਧ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਇਸ ਸਬੰਧੀ ਸ੍ਰੀ ਸੰਜੇ ਕੁਮਾਰ ਚੋਣ ਤਹਿਸੀਲਦਾਰ ਨੇ ਦੱਸਿਆ ਕਿ ਇਸ ਸਮੇਂ ਬੂਥ ਲੈਵਲ ਅਫਸਰਾਂ ਵੱਲੋਂ ਘਰ-ਘਰ ਜਾ ਕੇ ਵੋਟਰ ਵੈਰੀਫਿਕੇਸ਼ਨ ਦਾ ਕੰਮ ਕੀਤਾ ਜਾ ਰਿਹਾ ਹੈ। ਨਿਰਧਾਰਤ ਪ੍ਰੋਗਰਾਮ ਅਨੁਸਾਰ 1 ਨਵੰਬਰ ਨੂੰ ਵੋਟਰ ਸੂਚੀ ਦੀ ਡਰਾਫਟ ਪਬਲੀਕੇਸ਼ਨ ਕਰਵਾਈ ਜਾਵੇਗੀ। ਇਸ ਮਗਰੋਂ ਦਾਅਵਿਆਂ ਅਤੇ ਇਤਰਾਜ਼ਾਂ ਲਈ 1 ਨਵੰਬਰ ਅਤੇ 21 ਨਵੰਬਰ-2021 ਨੂੰ ਵਿਸ਼ੇਸ਼ ਕੈਂਪ ਲਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ ਦਾਅਵੇ/ਇਤਰਾਜ਼ ਭਾਰਤ ਚੋਣ ਕਮਿਸ਼ਨ ਦੇ ਪੋਰਟਲ www.nvsp.in ਤੇ Voter Helpline App ਰਾਹੀਂ ਆਨਲਾਈਨ ਭਰੇ ਜਾ ਸਕਦੇ ਹਨ। ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਵਿੱਚ ਸੁਧਾਰ ਲਿਆਉਣ ਅਤੇ ਸਾਰੇ ਯੋਗ ਨਾਗਰਿਕਾਂ ਦੀ ਰਜਿਸਟਰੇਸ਼ਨ ਕਰਨ ਦੇ ਟੀਚੇ ਨੂੰ ਪੂਰਾ ਕਰਨ ਲਈ Voter Helpline App ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ। ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ।

LEAVE A REPLY

Please enter your comment!
Please enter your name here