ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
ਐਸ.ਸੀ. ਵਰਗ ਦੀਆਂ ਸ਼ਿਕਾਇਤਾਂ/ਮੁਸ਼ਕਿਲਾਂ ਜਲਦ ਹੱਲ ਹੋਣ: ਸਾਧੂ ਸਿੰਘ ਧਰਮਸੋਤ
• ਧਰਮਸੋਤ ਵੱਲੋਂ ਪੰਜਾਬ ਐਸ. ਕਮਿਸ਼ਨ ਦੇ ਮੈਂਬਰਾਂ ਨਾਲ ਮੀਟਿੰਗ
• ਐਸ.ਸੀ. ਕਮਿਸ਼ਨ ਨੂੰ ਸੂਬੇ ਦੇ ਅਨੁਸੂਚਿਤ ਜਾਤੀ ਲੋਕਾਂ ਦੇ ਮਸਲੇ ਤੇਜ਼ੀ ਨਾਲ ਹੱਲ ਕਰਨ ਲਈ ਕਿਹਾ
• ਕਮਿਸ਼ਨ ਨੂੰ ਕਲੈਰੀਕਲ ਅਮਲੇ ਦੀ ਘਾਟ ਤੇ ਹੋਰ ਮਸਲੇ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ
ਚੰਡੀਗੜ•, 28 ਨਵੰਬਰ:
ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਸੂਬੇ ਦੇ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦੀਆਂ ਵਿਭਿੰਨ ਤਰ•ਾਂ ਦੀਆਂ ਸ਼ਿਕਾਇਤਾਂ/ਮੁਸ਼ਕਿਲਾਂ ਦਾ ਹੱਲ ਜਲਦ ਕੀਤੇ ਜਾਣ ਦੀ ਜ਼ਰੂਰਤ ਹੈ ਤਾਂ ਜੋ ਉਨ•ਾਂ ਨੂੰ ਨਿਆਂ ਮਿਲਣ ‘ਚ ਦੇਰੀ ਨਾ ਹੋਵੇ।
ਬੀਤੀ ਸ਼ਾਮ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਅਤੇ ਮੈਂਬਰਾਂ ਨਾਲ ਕੀਤੀ ਮੀਟਿੰਗ ਦੌਰਾਨ ਸ. ਧਰਮਸੋਤ ਨੇ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਅਨੁਸੂਚਿਤ ਜਾਤੀ ਲੋਕ ਦੀਆਂ ਸ਼ਿਕਾਇਤਾਂ/ਮਸਲੇ ਤੇਜ਼ੀ ਨਾਲ ਹੱਲ ਕਰਨ ਨੂੰ ਤਰਜ਼ੀਹ ਦੇਣ। ਉਨ•ਾਂ ਕਿਹਾ ਕਿ ਅਜੋਕੇ ਸਮੇਂ ਵੀ ਅਨੁਸੂਚਿਤ ਜਾਤੀ ਲੋਕਾਂ ‘ਤੇ ਕਈ ਕਿਸਮ ਦੇ ਦਬਾਅ ਪਾਏ ਜਾਂਦੇ ਹਨ, ਜਿਨ•ਾਂ ਨੂੰ ਸਖ਼ਤੀ ਨਾਲ ਰੋਕੇ ਜਾਣ ਦੀ ਜ਼ਰੂਰਤ ਹੈ। ਉਨ•ਾਂ ਕਿਹਾ ਕਿ ਭਾਵੇਂ ਕਾਨੂੰਨ ਆਪਣਾ ਕਾਰਜ ਸੁਚੱਜੇ ਢੰਗ ਨਾਲ ਕਰ ਰਿਹਾ ਹੈ, ਫੇਰ ਵੀ ਕਰਮਜ਼ੋਰ ਵਰਗਾਂ ਦੇ ਮਸਲੇ ਤਰਜ਼ੀਹੀ ਆਧਾਰ ‘ਤੇ ਹੱਲ ਕਰਨੇ ਸੂਬਾ ਸਰਕਾਰ ਦੀ ਪ੍ਰਮੁੱਖਤਾ ਹੈ।
ਸ. ਧਰਮਸੋਤ ਨੇ ਕਮਿਸ਼ਨ ਵੱਲੋਂ ਉਠਾਏ ਕਲੈਰੀਕਲ ਅਮਲੇ ਦੀ ਘਾਟ ਅਤੇ ਹੋਰ ਮਸਲੇ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ।
ਇਸ ਮੀਟਿੰਗ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ, ਕਮਿਸ਼ਨ ਦੇ ਸਮੂਹ ਮੈਂਬਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕ੍ਰਿਪਾ ਸ਼ੰਕਰ ਸਰੋਜ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here