ਕਬੱਡੀ ਦੇ ਮਹਾਂ-ਮੁਕਾਬਲੇ ਅੱਜ (ਪਹਿਲੀ ਦਸੰਬਰ) ਤੋਂ
ਖੇਡ ਮੰਤਰੀ ਕਰਨਗੇ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦਾ ਉਦਘਾਟਨ
ਸੁਲਤਾਨਪੁਰ ਲੋਧੀ ਦੇ ਗੁਰੂ ਨਾਨਕ ਸਟੇਡੀਅਮ ‘ਚ ਪਹਿਲਾ ਮੈਚ ਸ੍ਰੀਲੰਕਾ ਤੇ ਇੰਗਲੈਂਡ ਵਿੱਚਕਾਰ
ਚੰਡੀਗੜ•, 30 ਨਵੰਬਰ :
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ 2019 ਦਾ ਕੱਲ• ਸਵੇਰੇ ਉਦਘਾਟਨ ਹੋਣ ਤੋਂ ਬਾਅਦ ਇਸ ਦੇ ਮਹਾਂ-ਮੁਕਾਬਲੇ ਸ਼ੁਰੂ ਹੋ ਜਾਣਗੇ ਅਤੇ ਪਹਿਲੇ ਦਿਨ ਚਾਰ ਟੀਮਾਂ ਦੇ ਆਪਸ ਵਿੱਚ ਭੇੜ ਹੋਣਗੇ।
ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦਾ ਉਦਘਾਟਨ ਪਹਿਲੀ ਦਸੰਬਰ 2019 ਨੂੰ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਸੁਲਤਾਨਪੁਰ ਲੋਧੀ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਸਵੇਰੇ 11 ਵਜੇ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਖੇਡ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਟੂਰਨਾਮੈਂਟ ਵਿੱਚ ਹਿੱਸਾ ਲੈਣ ਵਾਲੀਆਂ ਸਾਰੀਆਂ ਟੀਮਾਂ ਪਹੁੰਚ ਚੁੱਕੀਆਂ ਹਨ ਜਿਨ•ਾਂ ਨੂੰ ਜਲੰਧਰ ਦੇ ਵੱਖ ਵੱਖ ਹੋਟਲਾਂ ਵਿੱਚ ਠਹਿਰਾਇਆ ਗਿਆ ਗਿਆ ਹੈ।
ਟੂਰਨਾਮੈਂਟ ਵਿੱਚ ਹਿੱਸਾ ਲੈ ਰਹੀਆਂ ਟੀਮਾਂ ਨੂੰ ਦੋ ਗਰੁੱਪਾਂ ਵਿੱਚ ਵੰਡਿਆ ਗਿਆ ਹੈ। ਗਰੁੱਪ ‘ਏ’ ਵਿੱਚ ਭਾਰਤ, ਇੰਗਲੈਂਡ, ਅਸਟਰੇਲੀਆ ਅਤੇ ਸ੍ਰੀਲੰਕਾ ਹਨ ਜਦਕਿ ਗਰੁੱਪ ‘ਬੀ’ ਵਿੱਚ ਕੈਨੇਡਾ, ਅਮਰੀਕਾ, ਨਿਊਜ਼ੀਲੈਂਡ ਅਤੇ ਕੀਨੀਆ ਹਨ।
ਬੁਲਾਰੇ ਅਨੁਸਾਰ ਪਹਿਲੇ ਦਿਨ ਤਿੰਨ ਮੁਕਾਬਲੇ ਹੋਣਗੇ ਜਿਨ•ਾਂ ਵਿੱਚੋਂ ਪਹਿਲਾਂ ਮੁਕਾਬਲਾ ਸ੍ਰੀ ਲੰਕਾ ਅਤੇ ਇੰਗਲੈਂਡ ਵਿੱਚਕਾਰ ਹੋਵੇਗਾ ਜਦਕਿ ਦੂਜਾ ਮੈਚ ਕੈਨੇਡਾ ਅਤੇ ਕੀਨੀਆ ਅਤੇ ਤੀਜਾ ਮੈਚ ਅਮਰੀਕਾ ਅਤੇ ਨਿਊਜ਼ੀਲੈਂਡ ਵਿੱਚਕਾਰ ਹੋਵੇਗਾ। ਇਹ ਮੈਚ 11 ਵਜੇ ਤੋਂ ਸ਼ਾਮ ਸਾਢੇ ਚਾਰ ਵਜੇ ਤੱਕ ਹੋਣਗੇ। ਬਾਕੀ ਦਿਨਾਂ ਦੌਰਾਨ ਦੋ-ਦੋ ਮੈਚ ਹੋਣਗੇ। ਉਦਘਾਟਨੀ ਸਮਾਰੋਹ ਵੇਲੇਂ ਇੱਕ ਸ਼ਾਨਦਾਰ ਰੰਗਾ ਰੰਗ ਪ੍ਰੋਗਰਾਮ ਵੀ ਹੋਵੇਗਾ।
ਇਸ ਟੂਰਨਾਮੈਂਟ ਵਿੱਚ 8 ਵੱਖ ਵੱਖ ਦੇਸ਼ਾਂ ਦੇ 150 ਦੇ ਕਰੀਬ ਖਿਡਾਰੀ ਹਿੱਸਾ ਲੈ ਰਹੇ ਹਨ। ਭਾਰਤ ਤੋਂ ਇਲਾਵਾ ਇਸ ਵਿੱਚ ਅਮਰੀਕਾ, ਆਸਟਰੇਲੀਆ, ਇੰਗਲੈਂਡ, ਕੈਨੇਡਾ, ਸ੍ਰੀ ਲੰਕਾ, ਕੀਨੀਆ ਅਤੇ ਨਿਊਜ਼ੀਲੈਂਡ ਦੇ ਖਿਡਾਰੀ ਆਪਣੇ ਜੌਹਰ ਦਿਖਾਉਣਗੇ। ਬੁਲਾਰੇ ਅਨੁਸਾਰ ਟੂਰਨਮੈਂਟ ਵਿੱਚ ਪਹਿਲੇ ਸਥਾਨ ‘ਤੇ ਆਉਣ ਵਾਲੀ ਟੀਮ ਨੂੰ 25 ਲੱਖ ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ ਜਦਕਿ ਦੂਜੇ ਅਤੇ ਤੀਜੇ ਸਥਾਨ ‘ਤੇ ਰਹਿਣ ਵਾਲੀਆਂ ਟੀਮਾਂ ਨੂੰ ਕ੍ਰਮਵਾਰ 15 ਲੱਖ ਅਤੇ 10 ਲੱਖ ਰੁਪਏ ਦੀ ਨਗਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।
ਬੁਲਾਰੇ ਅਨੁਸਾਰ ਇਸ ਟੂਰਨਾਮੈਂਟ ਦਾ ਰੋਜ਼ਾਨਾ ਸਿੱਧਾ ਪ੍ਰਸਾਰਣ ਪੀ.ਟੀ.ਸੀ. ਨੈੱਟਵਰਕ ਦੁਆਰਾ ਕੀਤਾ ਜਾਵੇਗਾ ਜਿਸ ਦੇ ਨਾਲ ਲੋਕ ਆਪਣੇ ਘਰਾਂ ਵਿੱਚ ਬੈਠੇ ਵੀ ਕਬੱਡੀ ਦਾ ਆਨੰਦ ਮਾਣ ਸਕਣਗੇ। ਇਸ ਟੂਰਨਾਮੈਂਟ ਵਾਸਤੇ ਖੇਡ ਵਿਭਾਗ ਨੇ ਇੱਕ ਵਿਸਤ੍ਰਿਤ ਯੋਜਨਾ ਤਿਆਰ ਕੀਤੀ ਹੈ ਅਤੇ ਸਬੰਧਤ ਡਿਪਟੀ ਕਮਿਸ਼ਨਰਾਂ ਦੀ ਪ੍ਰਧਾਨਗੀ ਹੇਠ ਜ਼ਿਲ•ਾ ਪੱਧਰ ‘ਤੇ ਟੂਰਨਾਮੈਂਟ ਕਰਵਾਉਣ ਲਈ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਸਾਰੇ ਟੂਰਨਾਮੈਂਟ ਸਥਾਨਾਂ ਦੀ ਤਿਆਰੀ ਮਾਹਿਰਾਂ ਦੀ ਯੋਗ ਅਗਵਾਈ ਹੇਠ ਕੀਤੀ ਗਈ ਹੈ। ਟੂਰਨਾਮੈਂਟ ਸਥਾਨ, ਖਿਡਾਰੀਆਂ ਦੇ ਠਹਿਰਨ ਵਾਲੀਆਂ ਥਾਵਾਂ (ਹੋਟਲ) ਅਤੇ ਸਫਰ ਦੌਰਾਨ ਟੀਮਾਂ ਦੀ ਸੁਰੱਖਿਆ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਹਰੇਕ ਟੀਮ ਦੇ ਨਾਲ 2 ਲੇਜਨ ਅਫਸਰ ਤਾਇਨਾਤ ਕੀਤੇ ਗਏ ਹਨ ਤਾਂ ਜੋ ਟੀਮ ਦਾ ਹਰ ਪੱਖ ਤੋਂ ਧਿਆਨ ਰੱਖਿਆ ਜਾ ਸਕੇ। ਸਾਰੀਆਂ ਟੀਮਾਂ ਅਰਾਮ ਨਾਲ ਜਲੰਧਰ ਵਿਖੇ ਹੋਟਲ ਰਮਾਡਾ, ਐਮ-1 ਅਤੇ ਡੇਅ ਇਨ ਵਿਖੇ ਠਹਿਰਨਗੀਆਂ।

LEAVE A REPLY

Please enter your comment!
Please enter your name here