ਡੇਰਾ ਬਾਬਾ ਨਾਨਕ: ਕਰਤਾਰਪੁਰ ਕੌਰੀਡੋਰ ਖੋਲ੍ਹਣ ਨੂੰ ਲੈ ਕੇ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਪੱਬਾਂ ਭਾਰ ਹਨ। ਅੱਜ ਭਾਰਤ ਸਰਕਾਰ ਤੇ ਪੰਜਾਬ ਦੇ ਅਧਿਕਾਰੀਆਂ ਨੇ ਕੰਮ ਦਾ ਜਾਇਜ਼ਾ ਲਿਆ। ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ 30 ਦਿਨ ਪਹਿਲਾਂ ਅਪਲਾਈ ਕਰਨਾ ਹੋਏਗਾ। ਇਸ ਮਗਰੋਂ 10 ਦਿਨ ਪਹਿਲਾਂ ਕਲੀਰੈਂਸ ਮਿਲੇਗੀ।

ਉਨ੍ਹਾਂ ਦੱਸਿਆ ਕਿ ਪਾਸਪੋਰਟ ‘ਤੇ ਮੋਹਰ ਨਹੀਂ ਸਗੋਂ ਪਰਚੀ ਲੱਗੇਗੀ। ਸ਼ਰਧਾਲੂ ਸਾਲ ਵਿੱਚ ਇੱਕ ਵਾਰ ਦਰਸ਼ਨਾਂ ਲਈ ਜਾ ਸਕੇਗਾ। ਕਲੀਰੈਂਸ ਨਾ ਮਿਲਣ ‘ਤੇ ਮਹੀਨੇ ਵਿੱਚ ਦੁਬਾਰਾ ਅਪਲਾਈ ਕੀਤਾ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਡੇਰਾ ਬਾਬਾ ਨਾਨਕ ਵਿੱਚ ਸੱਠ ਫੁੱਟ ਦਾ ਟਾਵਰ ਲੱਗੇਗਾ। ਇੱਥੋਂ ਸ਼ਰਧਾਲੂ ਦੂਰਬੀਨ ਰਾਹੀਂ ਵੀ ਦਰਸ਼ਨ ਕਰ ਸਕਣਗੇ। ਉਨ੍ਹਾਂ ਕਿਹਾ ਕਿ ਅਕਤੂਬਰ ਦੇ ਅੰਤ ਤੱਕ ਸਾਰਾ ਕੰਮ ਮੁਕੰਮਲ ਹੋ ਜਾਣਗਾ। ਇਸ ਮਗਰੋਂ ਪ੍ਰਧਾਨ ਮੰਤਰੀ ਮੋਦੀ ਉਦਘਾਟਨ ਕਰਨਗੇ।

ਉਧਰ, ਕੌਰੀਡੋਰ ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਕੇਂਦਰੀ ਗ੍ਰਹਿ ਵਿਭਾਗ ਦੇ ਸਕੱਤਰ ਅਜੇ ਕੁਮਾਰ ਭੱਲਾ ਸੋਮਵਾਰ ਨੂੰ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ। ਉਨ੍ਹਾਂ ਕੇਂਦਰ ਤੇ ਪੰਜਾਬ ਸਰਕਾਰ ਦੇ ਉੱਚ ਅਧਿਕਾਰੀ ਵੀ ਸਨ। ਉਨ੍ਹਾਂ ਨੇ ਕਰਤਾਰਪੁਰ ਕੌਰੀਡੋਰ ਨਾਲ ਜੁੜੇ ਵੱਖ-ਵੱਖ ਕੰਮਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਇਸ ਮੌਕੇ ਗ੍ਰਹਿ ਵਿਭਾਗ ਦੇ ਸੰਯੁਕਤ ਸਕੱਤਰ ਐਸਐਲਸੀ ਦਾਸ ਵੀ ਪਹੁੰਚੇ। ਭਾਰਤ ਤੇ ਪਾਕਿਸਤਾਨ ਵਿਚਾਲੇ ਕਰਤਾਰਪੁਰ ਕੌਰੀਡੋਰ ਬਾਰੇ ਸਾਰੀਆਂ ਮੀਟਿੰਗ ਵਿੱਚ ਭਾਰਤੀ ਵਫ਼ਦ ਦੇ ਮੁਖੀ ਦਾਸ ਹੀ ਰਹੇ ਹਨ। ਅੱਜ ਪੰਜਾਬ ਦੇ ਗ੍ਰਹਿ ਵਿਭਾਗ ਦੇ ਅਡੀਸ਼ਨਲ ਮੁੱਖ ਸਕੱਤਰ ਸਤੀਸ਼ ਚੰਦਰ, ਡੀਜੀਪੀ ਦਿਨਕਰ, ਮੁੱਖ ਮੰਤਰੀ ਦੇ ਚੀਫ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਤੇ ਮੁੱਖ ਮੰਤਰੀ ਦੇ ਸਪੈਸ਼ਲ ਪ੍ਰਿੰਸੀਪਲ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਮੌਜੂਦ ਰਹੇ।

LEAVE A REPLY

Please enter your comment!
Please enter your name here