ਕੁਰਾਲੀ, 6 ਜਨਵਰੀ (ਰਣਜੀਤ ਕਾਕਾ)- ਉਘੇ ਸਮਾਜ ਸੇਵੀ ਅਤੇ ਗੁਰਫ਼ਤਹਿ ਡਿਵੈਲਪਰਜ਼ ਦੇ ਮੈਨੇਜਿੰਗ ਡਾਇਰੈਕਟਰ ਰਵਿੰਦਰ ਸਿੰਘ ਬਿੱਲਾ ਨੂੰ ਅੱਜ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨਾਂ ਦੇ ਨੌਜਵਾਨ ਪੁੱਤਰ ਦਿਲਪ੍ਰੀਤ ਸਿੰਘ ਹੂੰਝਣ ਦਾ ਅਚਾਨਕ ਹੀ ਦਿਹਾਂਤ ਹੋ ਗਿਆ। ਦਿਲਪ੍ਰੀਤ ਸਿੰਘ ਦੀ ਮੌਤ ਦੀ ਖਬਰ ਮਿਲਦਿਆਂ ਹੀ ਸ਼ਹਿਰ ਦਾ ਮਾਹੌਲ ਗਮੀ ਵਿੱਚ ਤਬਦੀਲ ਹੋ ਗਿਆ ਅਤੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂ ਅਤੇ ਸ਼ਹਿਰ ਦੇ ਨੌਜਵਾਨ ਸਿਵਲ ਹਸਪਤਾਲ ਕੁਰਾਲੀ ਵਿਖੇ ਪਹੁੰਚੇ। ਇਸ ਦੁੱਖ ਦੀ ਘੜੀ ਵਿੱਚ ਸੀਨੀਅਰ ਕਾਂਗਰਸੀ ਆਗੂ ਰਵਿੰਦਰ ਬਿੱਲਾ ਨਾਲ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ, ਗੁਰਕੀਰਤ ਸਿੰਘ ਕੋਟਲੀ ਕੈਬਨਿਟ ਮੰਤਰੀ ਪੰਜਾਬ, ਗੁਰਪ੍ਰੀਤ ਸਿੰਘ ਜੀਪੀ ਵਿਧਾਇਕ, ਲਖਵੀਰ ਸਿੰਘ ਲੱਖਾ ਪਾਇਲ ਵਿਧਾਇਕ, ਜੈਲਦਾਰ ਸਤਵਿੰਦਰ ਸਿੰਘ ਚੈੜੀਆਂ ਚੇਅਰਮੈਨ ਪੀ.ਆਰ.ਪੀ.ਸੀ., ਜਗਮੋਹਨ ਸਿੰਘ ਕੰਗ ਸਾਬਕਾ ਵਿਧਾਇਕ, ਰੋਮੀ ਕੰਗ, ਰਣਜੀਤ ਸਿੰਘ ਗਿੱਲ, ਰਣਜੀਤ ਸਿੰਘ ਜੀਤੀ ਪਡਿਆਲਾ ਪ੍ਰਧਾਨ ਨਗਰ ਕੌਂਸਲ ਕੁਰਾਲੀ, ਨਰਿੰਦਰ ਸਿੰਘ ਸ਼ੇਰਗਿੱਲ ਜੇ ਕੇ ਸਿੱਧੂ ਹੈਪੀ ਧੀਮਾਨ, ਸਮਾਜਸੇਵੀ ਬਲਵੰਤ ਸੋਨੂੰ ਰਣਜੀਤ ਕਾਕਾ ਮਾਰਸ਼ਲ ਹੈਪੀ ਵਰਮਾਂ ਸੰਜੀਵ ਗੋਗਨਾ ਕੌਂਸਲਰ ਰਮਾਂ ਕਾਂਤ ਕਾਲੀਆ ਜੱਗੀ ਗੌਤਮ ਐਡਵੋਕੇਟ ਦਲੀਪ ਸਿੰਘ ਸਮੇਤ ਵੱਖ ਵੱਖ ਪਾਰਟੀਆਂ ਦੇ ਰਾਜਨੀਤਿਕ ਆਗੂਆਂ ਅਤੇ ਸਮਾਜ ਸੇਵੀ ਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਰਵਿੰਦਰ ਬਿੱਲਾ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਵ. ਦਿਲਪ੍ਰੀਤ ਸਿੰਘ ਹੂੰਝਣ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 12 ਵਜੇ ਕੁਰਾਲੀ ਦੇ ਨਿਹੋਲਕਾ ਰੋਡ ਸਥਿਤ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ