ਐਸ ਏ ਐਸ ਨਗਰ11ਅਕਤੂਬਰ( ਮਾਰਸ਼ਲ ਨਿਊਜ਼)ਅੱਜ ਤਕਰੀਬਨ ਇੱਕ ਸਾਲ ਤੋਂ ਵੱਧ ਸਮੇਂ ਤੋਂ ਦੇਸ਼ ਭਰ ਵਿੱਚ ਕਿਸਾਨ ਅੰਦੋਲਨ ਚੱਲ ਰਿਹਾ ਹੈ ਅਤੇ ਇਸ ਦੌਰਾਨ ਸੈਕੜਿਆਂ ਦੀ ਗਿਣਤੀ ਵਿੱਚ ਇਸ ਅੰਦੋਲਨ ਲਈ ਕਿਸਾਨਾਂ ਨੇ ਆਪਣਾ ਜਾਨਾਂ ਕੁਰਬਾਨ ਕਰ ਦਿੱਤੀਆਂ ਹਨ..॥ ਉਹਨਾਂ ਕਿਸਾਨਾਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਜਲਦੀ ਤੋਂ ਜਲਦੀ ਮੁਆਵਜਾ ਅਤੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਾ ਐਲਾਨ ਕਰੇ..॥ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੀ ਮਸ਼ਹੂਰ ਸਮਾਜ ਸੇਵੀ ਸ਼ਹੀਦਾਂ ਦੇ ਸਤਿਕਾਰ ਲਈ ਯਤਨਸ਼ੀਲ ਅਤੇ ਕਿਸਾਨ ਅੰਦੋਲਨ ਦੀ ਡੱਟ ਕੇ ਹਿਮਾਇਤ ਕਰ ਰਹੀ ਸੰਸਥਾ ਯੂਥ ਆਫ ਪੰਜਾਬ ਦੇ ਮੀਤ ਪ੍ਰਧਾਨ ਬੱਬੂ ਮੋਹਾਲੀ ਨੇ ਸਾਦੇ ਪ੍ਰੋਗਰਾਮ ਦੌਰਾਨ ਕੀਤਾ..॥ ਉਹਨਾਂ ਬੋਲਦੇ ਹੋਏ ਕਿਹਾ ਕਿ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਨੇ ਖੁੱਲ ਕੇ ਕਿਸਾਨ ਅੰਦੋਲਨ ਦੀ ਹਿਮਾਇਤ ਕੀਤੀ ਹੈ ਜਿਸ ਲਈ ਯੂਥ ਆਫ ਪੰਜਾਬ ਉਹਨਾਂ ਦਾ ਬਹੁਤ ਬਹੁਤ ਧੰਨਵਾਦ ਕਰਦਾ ਹੈ ਪਰੰਤੂ ਹਿਮਾਇਤ ਦੇ ਨਾਲ ਨਾਲ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਸ਼ਹੀਦ ਕਿਸਾਨ ਪਰਿਵਾਰਾਂ ਨੂੰ ਬਣਦੇ ਮੁਆਵਜੇ ਅਤੇ ਇੱਕ ਮੈੰਬਰ ਨੂੰ ਸਰਕਾਰੀ ਨੌਕਰੀ ਦਾ ਐਲਾਨ ਵੀ ਜਲਦੀ ਕਰਨ..॥ ਉਹਨਾਂ ਨੇ ਦੱਸਿਆ ਕਿ ਅੱਜ ਤਕਰੀਬਨ ਇੱਕ ਸਾਲ ਹੋ ਗਿਆ ਦੇਸ਼ ਦਾ ਅੰਨਦਾਤਾ ਆਪਣੇ ਹੱਕਾਂ ਲਈ ਸੜਕਾਂ ਤੇ ਬੈਠਾ ਹੈ ਪਰੰਤੂ ਰਾਜਨੀਤਿਕ ਪਾਰਟੀਆਂ ਨੇ ਰਾਜਨੀਤੀ ਨੂੰ ਛੱਡ ਕੇ ਕਿਸਾਨਾਂ ਲਈ ਕੁਝ ਨਹੀਂ ਕੀਤਾ..॥ ਉਹਨਾਂ ਕਿਹਾ ਕਿ ਇਹ ਅੰਦੋਲਨ ਅਸਲ ਵਿੱਚ ਕਿਸਾਨਾਂ ਦੇ ਨਾਲ ਨਾਲ ਹਰ ਭਾਰਤੀ ਨਾਗਿਰਕ ਦਾ ਹੈ ਜੋ ਭਾਰਤ ਵਿੱਚ ਰਹਿੰਦਾ ਹੈ..॥ ਇਸ ਲਈ ਇਸ ਅੰਦੋਲਨ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸਾਰੇ ਕਿਸਾਨ ਦੇਸ਼ ਕੌਮ ਦਾ ਸਰਮਾਇਆ ਹਨ..॥ ਇਸ ਲਈ ਉਹਨਾਂ ਦੀ ਕੁਰਬਾਨੀ ਨੂੰ ਭੁਲਾਇਆ ਨਹੀਂ ਜਾ ਸਕਦਾ..॥ ਉਹਨਾਂ ਸਾਰਿਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸਾਰੇ ਕਿੱਤੇਕਾਰ ਵੱਧ ਤੋਂ ਵੱਧ ਇਸ ਅੰਦੋਲਨ ਦਾ ਸਮਰਥਨ ਕਰੋ ਅਤੇ ਅੰਦੋਲਨ ਦਾ ਸਾਥ ਦਿਉ..॥ ਕੇਂਦਰ ਸਰਕਾਰ ਦੇਸ਼ ਦੇ ਅੰਨਦਾਤਾ ਨੂੰ ਭੁੱਲ ਕੇ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਵਿੱਚ ਲੱਗੀ ਹੋਈ ਹੈ..॥ਉਹਨਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਡੀ ਸੰਸਥਾ ਦੇ ਚੇਅਰਮੈਨ ਸ.ਪਰਮਦੀਪ ਸਿੰਘ ਬੈਦਵਾਣ ਅੰਦੋਲਨ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਦੋ ਸਾਲ ਦੇ ਪੁੱਤਰ ਅਤੇ ਪਰਿਵਾਰ ਸਮੇਤ ਸਿੰਘੂ ਬਾਰਡਰ ਤੇ ਬੈਠੇ ਨੇ ਅਤੇ ਨਿਰੰਤਰ ਲੰਗਰ ਦੀ ਸੇਵਾ ਨਿਭਾ ਰਹੇ ਨੇ..॥ ਉਹਨਾਂ ਕਿਹਾ ਕਿ ਯੂਥ ਆਫ ਪੰਜਾਬ ਸੰਯੁਕਤ ਮੋਰਚੇ ਦੇ ਨਾਲ ਇਹਨਾਂ ਕਾਲੇ ਕਾਨੂੰਨਾਂ ਖਿਲਾਫ ਖੜਾ ਹੈ ਅਤੇ ਹਮੇਸ਼ਾ ਖੜਾ ਰਹੇਗਾ ਜਦੋਂ ਤੱਕ ਇਹ ਕਾਲੇ ਕਾਨੂੰਨ ਕੇਂਦਰ ਸਰਕਾਰ ਰੱਦ ਨਹੀਂ ਕਰਦੀ..॥ਇਸ ਮੌਕੇ ਉਹਨਾਂ ਯੂਥ ਆਫ ਪੰਜਾਬ ਸੰਸਥਾ ਵਲੋਂ ਪੰਜਾਬ ਦੇ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਨੂੰ ਅਪੀਲ ਕੀਤੀ ਕਿ ਜਿਵੇਂ ਤੁਸੀਂ ਲਖੀਮਪੁਰ ਦੇ ਸ਼ਹੀਦਾਂ ਲਈ ਮੁਆਵਜੇ ਦਾ ਐਲਾਨ ਕੀਤਾ ਹੈ ਉਸੇ ਤਰਾਂ ਬਾਕੀ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਲਈ ਵੀ ਜਲਦੀ ਮੁਆਵਜੇ ਅਤੇ ਇੱਕ ਇੱਕ ਸਰਕਾਰੀ ਨੌਕਰੀ ਦਾ ਐਲਾਨ ਕੀਤਾ ਜਾਵੇ..॥ ਇਸ ਸਮੇਂ ਯੂਥ ਆਫ ਪੰਜਾਬ ਦੇ ਮੀਤ ਪ੍ਰਧਾਨ ਬੱਬੂ ਮੋਹਾਲੀ ਤੋਂ ਇਲਾਵਾ ਚੀਫ ਕੁਆਰਡੀਨੇਟਰ ਜੱਗੀ ਧਨੋਆ, ਐਡਵੋਕੇਟ ਸਿਮਰਜੀਤ ਕੌਰ ਗਿੱਲ, ਜਿਲ੍ਹਾ ਪ੍ਰਧਾਨ ਗੁਰਜੀਤ ਮਟੌਰ ਅਤੇ ਖਜਾਨਚੀ ਵਿੱਕੀ ਮਨੌਲੀ ਹਾਜ਼ਰ ਸਨ..॥

LEAVE A REPLY

Please enter your comment!
Please enter your name here