ਕੁਰਾਲੀ 4 ਦਿਸੰਬਰ(ਮਾਰਸਲ ਨਿਊਜ)ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਬਲਾਕ ਮਾਜਰੀ ਦੀ ਟੀਮ ਵੱਲੋਂ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਲਈ ਡਾਂ ਰਾਜੇਸ਼ ਕੁਮਾਰ ਰਹੇਜਾ ਮੁੱਖ ਖੇਤੀਬਾੜੀ ਅਫਸਰ ਐਸ ਏ ਐਸ ਨਗਰ ਦੀ ਅਗਵਾਈ ਹੇਠ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਪਿੰਡ ਨੰਗਲੀਆ ਵਿਖੇ ਕਣਕ ਦੀ ਫਸਲ ਦਾ ਨਿਰੀਖਣ ਕਰਦੇ ਹੋਏ ਡਾਂ ਗੁਰਬਚਨ ਸਿੰਘ ਖੇਤੀਬਾੜੀ ਅਫਸਰ ਨੇ ਸ੍ਰੀ ਕੁਲਵਿੰਦਰ ਸਿੰਘ ਕਿਸਾਨ ਨੂੰ ਦੱਸਿਆ ਕਿ ਕਣਕ ਨੂੰ ਯੂਰੀਆ ਖਾਦ ਪਹਿਲਾਂ ਪਾਣੀ ਲਾਉਣ ਤੋਂ ਇਕ ਹਫਤਾ ਪਹਿਲਾਂ ਜਾਂ ਬਾਅਦ ਵਿੱਚ ਪਾਉਣੀ ਚਾਹੀਦੀ ਹੈ ਅਤੇ ਕਣਕ ਦੀ ਫਸਲ ਨੂੰ ਬਿਮਾਰੀਆਂ ਅਤੇ ਕੀੜਿਆਂ ਤੋਂ ਬਚਾਉਣ ਲਈ ਪ੍ਤੀ ਏਕੜ 90 ਕਿਲੋ ਯੂਰੀਆ ਜਾਂ ਮਿੱਟੀ ਪਰਖ ਦੀ ਰਿਪੋਰਟ ਦੇ ਆਧਾਰ ਤੇ ਬਿਜਾਈ ਤੋਂ 55 ਦਿਨ ਦੇ ਅੰਦਰ-ਅੰਦਰ ਪਾ ਦੇਣਾ ਚਾਹੀਦੀ ਹੈ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਕਣਕ ਦੀ ਫਸਲ ਨੂੰ ਪਹਿਲੇ ਅਤੇ ਦੂਜੇ ਪਾਣੀ ਨਾਲ ਸਮੇਂ ਸਿਰ ਬੀਜੀ ਕਣਕ ਨੂੰ 45 ਕਿੱਲੋ ਅਤੇ ਅੱਧ ਦਸੰਬਰ ਤੋਂ ਬਾਅਦ ਬੀਜੀ ਕਣਕ ਨੂੰ 35 ਕਿੱਲੋ ਯੂਰੀਆ ਪ੍ਤੀ ਏਕੜ ਪਾ ਦੇਣੀ ਚਾਹੀਦੀ ਹੈ। ਡਾਂ ਗੁਰਬਚਨ ਸਿੰਘ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਤੰਦਰੁਸਤ ਫਸਲਾਂ ਪੈਂਦਾ ਕਰਨ ਲਈ ਮਿੱਟੀ ਦਾ ਸਿਹਤਮੰਦ ਹੋਣਾ ਬਹੁਤ ਜਰੂਰੀ ਹੈ ਅਤੇ ਸੰਤੁਲਿਤ ਖਾਦਾਂ ਦੀ ਵਰਤੋਂ ਕਰਨ ਲਈ ਮਿੱਟੀ ਦੀ ਪਰਖ ਜਰੂਰ ਕਰਵਾਈ ਜਾਵੇ । ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਤੌਰ ਤੇ ਕਿਸਾਨਾਂ ਵੱਲੋਂ ਆਢੀ-ਗੁਆਂਢੀਆਂ ਦੇ ਕਹੇ ਜਾਂ ਦੇਖੋ ਦੇਖੀ ਰਸਾਇਣਕ ਖਾਦਾਂ ਖਾਸ ਕਰਕੇ ਯੂਰੀਆ ਖਾਦ ਦੀ ਬੇਲੋੜੀ ਵਰਤੋਂ ਕਰਦੇ ਹਨ। ਜਿਸ ਨਾਲ ਕੀੜਿਆਂ ਅਤੇ ਬਿਮਾਰੀਆਂ ਦੇ ਹਮਲੇ ਵੱਧਣ ਨਾਲ ਫਸਲਾਂ ਦੀ ਪੈਦਾਵਾਰ ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ। ਇਸ ਲਈ ਖੇਤੀ ਮਾਹਿਰਾਂ ਦੁਆਰਾ ਕੀਤੀਆ ਸ਼ਿਫਾਰਸਾਂ ਅਨੁਸਾਰ ਹੀ ਫਸਲਾਂ ਵਿੱਚ ਖੇਤੀ ਸਮੱਗਰੀ ਵਰਤੀ ਜਾਵੇ। ਅਗਰ ਕਿਸੇ ਕਿਸਾਨ ਨੂੰ ਖੇਤੀ ਸਬੰਧੀ ਕੋਈ ਸਮੱਸਿਆ ਆਉਂਦੀ ਹੈ ਤਾਂ ਤੁਰੰਤ ਖੇਤੀਬਾੜੀ ਵਿਭਾਗ ਨਾਲ ਸੰਪਰਕ ਕੀਤਾ ਜਾਵੇ ।

LEAVE A REPLY

Please enter your comment!
Please enter your name here