ਕੁਰਾਲੀ,17 ਜੁਲਾਈ, (ਰਣਜੀਤ ਸਿੰਘ ਕਾਕਾ):-ਅੱਜ ਗੁਰਦੁਆਰਾ ਝੰਡਾ ਸਾਹਿਬ (ਪਡਿਆਲਾ) ਵਲੋਂ ਸੰਗਤਾਂ ਨੂੰ ਨਾਲ ਲੈ ਕੇ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਕ੍ਰਿਸ਼ਨ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦਾ ਸਥਾਨਕ ਪਿੰਡ ਪਡਿਆਲਾ ਵਿਖੇ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ ਗਿਆ।ਇਸ ਸੰਬੰਧੀ ਗੁਰਦੁਆਰਾ ਝੰਡਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਮੀਤ ਸਿੰਘ ਸੋਢੀ ਨੇ ਸਾਂਝੇ ਰੂਪ ਵਿੱਚ ਜਾਣਕਾਰੀ ਦਿੰਦਿਆਂ ਨੇ ਦੱਸਿਆ ਕਿ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 11ਵਾਂ ਵਿਸ਼ਾਲ ਨਗਰ ਕੀਰਤਨ “ਜਿਸ ਡਿਠੈ ਸਭਿ ਦੁਖਿ ਜਾਇ” ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਇਹ 11ਵਾਂ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਮਾਤਾ ਗੰਗਾ ਸਾਹਿਬ ਜ਼ੀਰਕਪੁਰ ਤੋਂ ਆਰੰਭ ਹੋ ਕੇ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਤੋਂ ਹੁੰਦੇ ਹੋਏ ਗੁਰਦੁਆਰਾ ਸ਼ੀਸ਼ ਮਹਿਲ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ।ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਰਹਿਨੁਮਾਈ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜੇ ਇਸ ਨਗਰ ਕੀਰਤਨ ਦੇ ਨਾਲ ਨਾਲ ਵੱਡੀ ਗਿਣਤੀ ਵਿਚ ਸੰਗਤਾਂ ਵਾਹਿਗੁਰੂ ਦਾ ਜਾਪ ਕਰਦੀਆਂ ਨਾਲ ਨਾਲ ਚੱਲ ਰਹੀਆਂ ਸਨ।ਇਸ ਨਗਰ ਕੀਰਤਨ ਦਾ ਵੱਖ-ਵੱਖ ਥਾਂ ਤੇ ਪਹੁੰਚਣ ਤੇ ਸੰਗਤਾਂ ਵੱਲੋਂ ਭਰਵਾਂ ਸੁਆਗਤ ਕੀਤਾ ਗਿਆ।ਇਸ ਮੌਕੇ ਬਾਬਾ ਗੁਰਮੀਤ ਸਿੰਘ ਸੋਢੀ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤਾ ਗਿਆ।ਇਸ ਮੌਕੇ ਭਾਈ ਮਨਜੀਤ ਸਿੰਘ (ਗਰੀਨ ਗੰਗਾ ਲਹਿਰ ਨਰਸਰੀ) ਜ਼ੀਰਕਪੁਰ ਵੱਲੋਂ ਸੰਗਤਾਂ ਨੂੰ ਪੰਜ-ਪੰਜ ਫਲਦਾਰ ਅਤੇ ਛਾਂਦਾਰ ਬੂਟੇ ਵੀ ਵੰਡੇ।ਇਸ ਮੌਕੇ ਆਈਆਂ ਸੰਗਤਾਂ ਨੂੰ ਗੁਰੂ ਕੇ ਅਤੁੱਟ ਲੰਗਰ ਵੀ ਵਰਤਾਏ ਗਏ।

LEAVE A REPLY

Please enter your comment!
Please enter your name here