ਅਕਾਲ ਤਖਤ ਦੇ ਜਥੇਦਾਰ ਸਾਹਿਬ ਦੇ ਸੰਦੇਸ ਨੂੰ ਲਾਗੂ ਕਰਨ ਮਲਈ ਸ਼ਸਤਰ ਵਿੱਦਿਆ ਦਾ ਅਭਿਆਸ ਗੱਤਕਾ ਸਿਖਲਾਈ ਨਾਲ ਸ਼ੁਰੂ ਕਰਾਂਗੇ ਬਾਬਾ ਗੁਰਮੀਤ ਸੋਢੀ ਕੁਰਾਲੀ12 ਜੂਨ,(ਰਣਜੀਤ ਸਿੰਘ ਕਾਕਾ:- ਪਾਤਸ਼ਾਹੀ ਛੇਵੀਂ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਮਹਾਰਾਜ ਜੀ ਦੇ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਝੰਡਾ ਸਾਹਿਬ (ਪਡਿਆਲਾ) ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਲਾਨਾ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਅੱਜ ਕਰਵਾਏ ਗਏ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ10 ਜੂਨ ਤੋਂ ਸ਼ੁਰੂ ਹੋਏ ਗੁਰਦੁਆਰਾ ਝੰਡਾ ਸਾਹਿਬ ਵਿਖੇ ਸਾਲਾਨਾ ਗੁਰਮਤਿ ਸਮਾਗਮ ਪਹਿਲੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਦੇ ਆਰੰਭ ਕੀਤੇ ਗਏ।

ਉਨ੍ਹਾਂ ਦੱਸਿਆ ਕਿ ਅੱਜ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਢਾਡੀ ਅਤੇ ਰਾਗੀ ਜਥੇਆ ਨੇ ਗੁਰੂ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ।ਸੇਵਾਦਾਰ ਬਾਬਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਗੁਰਦੁਆਰਾ ਝੰਡਾ ਸਾਹਿਬ ਤੋਂ ਪੀਜੀਆਈ (ਚੰਡੀਗੜ੍ਹ) ਮਰੀਜ਼ਾਂ ਵਾਸਤੇ ਰੋਜ਼ਾਨਾ ਲੰਗਰ ਦੀ ਸੇਵਾ ਜਾਂਦੀ ਹੈ।ਇਸ ਮੌਕੇ ਉਨ੍ਹਾਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਇਸ ਸਾਲਾਨਾ ਧਾਰਮਿਕ ਸਮਾਗਮ ਵਿਚ ਵੱਧ ਤੋਂ ਵੱਧ ਹਾਜ਼ਰੀ ਭਰਨ ਲਈ ਸਾਰਿਆਂ ਦਾ ਧੰਨਵਾਦ ਵੀ ਕੀਤਾ. ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਸੇਵਾਦਰ ਭਾਈ ਗੁਰਮੀਤ ਸਿੰਘ ਸੋਢੀ ਅਤੇ ਬੀਬੀ ਮਨਜੀਤ ਕੌਰ ਜੀ ਨੇ ਦੱਸਿਆ ਕਿ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸੰਦੇਸ ਮੁਤਾਬਿਕ ਬੱਚਿਆਂ ਨੂੰ ਸ਼ਸਤਰ ਵਿੱਦਿਆ ਦੇ ਗਿਆਨ ਲਈ ਮੀਰੀ ਪੀਰੀ ਦੇ ਮਾਲਕ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਸ਼ੁਰੂ ਕੀਤੀ ਗੱਤਕਾ ਵਿਦਿਆ `ਚ ਪ੍ਰਵੀਨ ਕਰਨ ਲਈ ਜਲਦ ਹੀ ਕਲਾਸਾਂ ਸ਼ੁਰੂ ਕਰਨਗੇ ਇਸ ਮੌਕੇ ਬੀਬਾ ਮਨਜੀਤ ਕੌਰ, ਗੁਰਸ਼ਰਨ ਸਿੰਘ,ਗੁਰਮੇਲ ਸਿੰਘ,ਰਣਜੀਤ ਸਿੰਘ,ਸੁਖਵਿੰਦਰ ਸਿੰਘ,ਭੁਪਿੰਦਰ ਸਿੰਘ ਮਾਜਰਾ ਸਮੇਤ ਜਥਾ,ਜਥਾ ਜਸਵੰਤ ਸਿੰਘ ਨਨਹੇਡ਼ੀਆਂ,ਗੁਰਮੀਤ ਸਿੰਘ ਰੋਲੂਮਾਜਰਾ,ਕੀਰਤਨੀ ਜਥਾ ਖ਼ਾਲਸਾ ਅਕਾਲ ਪੁਰਖ ਕੀ ਫੌਜ ਕੁਰਾਲੀ, ਭਾਈ ਕਕੌਟ ਵਾਲਿਆਂ ਦਾ ਜਥਾ ਜਗਤਾਰ ਸਿੰਘ ਕੁਲਾਰਾ,ਡਾ ਹਰਜਿੰਦਰ ਸਿੰਘ ਭਿੰਦਾ ਅਤੇ ਵੱਡੀ ਗਿਣਤੀ ਵਿਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੇ ਹਾਜ਼ਰੀ ਲਗਵਾਈ ਇਸ ਮੌਕੇ ਜਿਥੇ ਦੇਸੀ ਘਿਉ ਦੀਆਂ ਜਲੋਦੀਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ ਉਥੇ ਠੰਡੇ ਮਿੱਠੇ ਜਲ ਦੀ ਛਬੀਲ ਦੇ ਨਾਲ ਨਾਲ ਫਰੂਟੀਆਂ ਦੀਾ ਛਬੀਲ ਵੀ ਲਗਾਈ ਗਈ

LEAVE A REPLY

Please enter your comment!
Please enter your name here