ਸਿਸ਼ਵਾਂ 19 ਨਵੰਬਰ (ਰਣਜੀਤ ਸਿੰਘ ) ਸ਼ਿਵਾਲਕ ਪਹਾੜੀਆਂ ਵਿੱਚ ਵਸਦੇ ਪਿੰਡ ਸਿਸਵਾਂ ਸਥਿਤ ਗੁਰਦੁਆਰਾ ਸੀਸ ਮਹਿਲ ਸਾਹਿਬ ਵਿਖੇ ਸੰਤ ਬਾਬਾ ਕਰਤਾਰ ਸਿੰਘ ਭੈਰੋਂਮਾਜਰਾ ਦੀ ਯਾਦ ਵਿੱਚ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ। ਕੋਰੋਨਾ ਵਾਇਰਸ ਸਬੰਧੀ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਸਮਾਗਮ ਵਿੱਚ ਇਲਾਕੇ ਦੀਆਂ ਸੰਗਤਾਂ ਨੇ ਹਾਜਰੀ ਲੁਆਈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕੁਲਜੀਤ ਸਿੰਘ ਸਮੇਤ ਭਾਈ ਪਰਮਜੀਤ ਸਿੰਘ ਮੁੰਡੀ ਖਰੜ, ਭਾਈ ਕੁਲਦੀਪ ਸਿੰਘ, ਢਾਡੀ ਮਲਕੀਤ ਸਿੰਘ ਪਪਰਾਲੀ ਤੇ ਹੋਰਨਾਂ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਤੇ ਗੁਰੂਆਂ ਦੇ ਦਰਸਾਏ ਮਾਰਗ ਤੇ ਚੱਲਕੇ ਮਨੁੱਖਾ ਜੀਵਨ ਸਫਲ ਕਰਨ ਲਈ ਪ੍ਰੇਰਿਆ। ਇਸੇ ਦੌਰਾਨ ਪਾਰਸ ਹਸਪਤਾਲ ਦੀ ਡਾਕਟਰੀ ਟੀਮ ਨੇ ਮੈਡੀਕਲ ਕੈਂਪ ਲਾਇਆ ਤੇ ਵਖ ਵਖ ਬਿਮਾਰੀਆਂ ਨਾਲ ਪੀੜਤ ਮਰੀਜ਼ਾਂ ਦਾ ਚੈੱਕ ਅਪ ਕਰਦਿਆਂ ਮੁਫਤ ਦਵਾਈਆਂ ਦਿਤੀਆਂ। ਸਮਾਗਮ ਵਿੱਚ ਸਾਮਲ ਹੋਏ ਐਸ ਡੀ ਐਮ ਹਿਮਾਂਸੂ ਜੈਨ ਤੇ ਨਾਇਬ ਤਹਿਸੀਲਦਾਰ ਦੀਪਕ ਭਾਰਦਵਾਜ ਤੇ ਹੋਰਨਾਂ ਸਖਸ਼ੀਅਤਾਂ ਦਾ ਬਾਬਾ ਕੁਲਜੀਤ ਸਿੰਘ ਨੇ ਵਿਸੇਸ਼ ਸਨਮਾਨ ਕੀਤਾ। ਇਸ ਮੌਕੇ ਭਾਈ ਅਮਰਜੀਤ ਸਿੰਘ, ਭਾਈ ਜਵਾਹਰ ਸਿੰਘ ਫੌਜੀ, ਜੋਗਿੰਦਰ ਸਿੰਘ, ਮਨਜੋਤ ਸਿੰਘ ਤੇ ਨਵਦੀਪ ਸਿੰਘ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here