ਮੁਹਾਲੀ 25 ਅਕਤੂਬਰ( ਮਾਰਸ਼ਲ ਨਿਊਜ਼) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਐਸ.ਏ.ਐਸ ਨਗਰ ਦੇ ਮੁੱਖ ਖੇਤੀਬਾੜੀ ਅਫ਼ਸਰ ਡਾਂ ਰਾਜੇਸ਼ ਕੁਮਾਰ ਰਹੇਜਾ ਨੇ ਦੱਸਿਆ ਕਿ ਮਾਨਯੋਗ ਸ: ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਸਰਕਾਰ ਦੀ ਗਤੀਸ਼ੀਲ ਅਗਵਾਈ ਵਿੱਚ ਹੋ ਰਹੇ ਵਿਕਾਸ ਦੀ ਕੜੀ ਵੱਜੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਹਾੜੀ ਦੀਆ ਫ਼ਸਲਾਂ ਸਬੰਧੀ ਜਿਲਾ ਪੱਧਰ ਦਾ ਕਿਸਾਨ ਮੇਲਾ ਅਤੇ ਪ੍ਰਦਰਸ਼ਨੀ ਦਾ ਆਯੋਜਨ ਮਿਤੀ 27/10/2021 ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ MIA COMPLEX ਫੇਜ-7 ਇੰਡਸਟਰੀਅਲ ਏਰੀਆ ਵਿਖੇ ਕੀਤਾ ਜਾ ਰਿਹਾ ਹੈ। ਇਸ ਲਈ ਆਪ ਸਭ ਨੂੰ ਇਸ ਕਿਸਾਨ ਮੇਲੇ ਵਿੱਚ ਸ਼ਾਮਲ ਹੋਣ ਲਈ ਨਿਮਰਤਾ ਸਹਿਤ ਸੱਦਾ ਦਿੱਤਾ ਜਾਂਦਾ ਹੈ।ਇਸ ਸਬੰਧੀ ਡਾਂ ਗੁਰਬਚਨ ਸਿੰਘ ਖੇਤੀਬਾੜੀ ਅਫਸਰ ਬਲਾਕ ਮਾਜਰੀ ਨੇ ਦੱਸਿਆ ਕਿ ਇਸ ਕਿਸਾਨ ਮੇਲੇ ਦੇ ਮੁੱਖ ਮਹਿਮਾਨ ਸ: ਬਲਬੀਰ ਸਿੰਘ ਸਿੱਧੂ ਐਮ.ਐਲ.ਏ, ਹਲਕਾ ਖਰੜ ਹੋਣਗੇ ਅਤੇ ਉਦਘਾਟਨ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ ਡਿਪਟੀ ਕਮਿਸ਼ਨਰ ਕਰਨਗੇ।ਇਸ ਮੇਲੇ ਦੀ ਪ੍ਰਧਾਨਗੀ ਡਾਂ ਸੁਖਦੇਵ ਸਿੰਘ ਸਿੱਧੂ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਕਰਨਗੇ ਅਤੇ ਡਾਂ ਬਲਦੇਵ ਸਿੰਘ ਸੰਯੁਕਤ ਡਾਇਰੈਕਟਰ ਖੇਤੀਬਾੜੀ (ਇਨਪੁਟਸ) ਵਿਸ਼ੇਸ਼ ਮਹਿਮਾਨ ਹੋਣਗੇ। ਡਾਂ ਗੁਰਬਚਨ ਸਿੰਘ ਵੱਲੋ ਜਿਲੇ ਦੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਮੇਲੇ ਵਿੱਚ ਸ਼ਾਮਲ ਹੋਕੇ ਹਾੜੀ ਦੀਆ ਫ਼ਸਲਾਂ ਬਾਰੇ ਪੀ ਏ ਯੂ ਲੁਧਿਆਣਾ ਦੇ ਮਾਹਿਰਾਂ ਦੇ ਵਿਚਾਰ ਸੁਣੇ ਜਾਣ ਅਤੇ ਤਕਨੀਕੀ ਜਾਣਕਾਰੀ ਪ੍ਰਾਪਤ ਕੀਤੀ ਜਾਵੇ।