ਮਾਜਰੀ 9 ਸਤੰਬਰ( ਮਾਰਸ਼ਲ ਨਿਊਜ)ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਮਾਜਰੀ ਵਲੋਂ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਦੀ ਮਸ਼ੀਨਰੀ ਰਾਹੀਂ ਸੁਚੱਜੀ ਵਰਤੋਂ ਕਰਕੇ ਜ਼ਮੀਨ ਵਿੱਚ ਮਿਲਾਉਣ ਅਤੇ ਅੱਗ ਨਾ ਲਗਾਉਣ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਵਿੱਚ ਟ੍ਰੇਨਿੰਗ ਕੈਂਪਾਂ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਡਾਂ ਰਾਜੇਸ਼ ਕੁਮਾਰ ਰਹੇਜਾ ਮੁੱਖ ਖੇਤੀਬਾੜੀ ਅਫਸਰ ਐਸ ਏ ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਰਾਲੀ ਦੀ ਸਾਂਭ-ਸੰਭਾਲ ਲਈ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਡਾਂ ਗੁਰਬਚਨ ਸਿੰਘ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਪਿੰਡ ਖੇੜਾ ਅਤੇ ਫਾਟਵਾਂ ਵਿਖੇ ਟਰੇਨਿੰਗ ਕੈਂਪ ਲਗਾਏ ਗਏ। ਇਸ ਮੌਕੇ ਡਾਂ ਗੁਰਬਚਨ ਸਿੰਘ ਨੇ ਕਿਸਾਨਾਂ ਨੂੰ ਦੱਸਿਆ ਕਿ ਜਿੱਥੇ ਪਰਾਲੀ ਦੇ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ, ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਅਤੇ ਮਿੱਤਰ ਕੀੜੇ ਮਾਰ ਜਾਂਦੇ ਹਨ।ਉੱਥੇ ਪਰਾਲੀ ਦੀ ਰਹਿੰਦ-ਖੂੰਹਦ ਨੂੰ ਖੇਤੀ ਮਸ਼ੀਨਰੀ ਦੀ ਵਰਤੋਂ ਨਾਲ ਜ਼ਮੀਨ ਵਿੱਚ ਮਿਲਾਉਣ ਨਾਲ ਬਹੁਤ ਫਾਇਦੇ ਹੁੰਦੇ ਹਨ।ਇਸ ਮੌਕੇ ਡਾਂ ਰਮਨ ਕਰੋੜੀਆ ਨੇ ਕਿਹਾ ਕਿ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਬਾਰੇ ਪੰਚਾਇਤਾਂ ਵਲੋਂ ਪਿੰਡਾਂ ਵਿੱਚ ਮਤੇ ਪਾਸ ਕਰਨੇ ਚਾਹੀਦੇ ਹਨ ਕਿ ਪਿੰਡ ਦਾ ਕੋਈ ਵੀ ਕਿਸਾਨ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀ ਲਗਾਵੇਗਾ।ਇਸ ਮੌਕੇ ਡਾਂ ਗੁਰਪ੍ਰੀਤ ਸਿੰਘ ਨੇ ਝੋਨੇ ਅਤੇ ਮੱਕੀ ਦੀ ਫਸਲ ਤੇ ਕੀੜੇ ਅਤੇ ਬਿਮਾਰੀਆਂ ਦੇ ਹਮਲੇ ਬਾਰੇ ਜਾਣਕਾਰੀ ਦਿੱਤੀ। ਡਾਂ ਪਰਮਿੰਦਰ ਸਿੰਘ ਨੇ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਲਈ ਜ਼ਮੀਨ ਦੀ ਮਿੱਟੀ ਟੈਸਟ ਕਰਵਾਉਣ ਬਾਰੇ ਜਾਣਕਾਰੀ ਦਿੱਤੀ। ਡਾਂ ਕੇਤਨ ਚਾਵਲਾ ਨੇ ਕਿਹਾ ਕਿ ਲੋੜ ਅਨੁਸਾਰ ਹੀ ਕੀਟਨਾਸ਼ਕ ਅਤੇ ਖਾਦਾਂ ਦੀ ਵਰਤੋਂ ਕੀਤੀ ਜਾਵੇ। ਇਸ ਮੌਕੇ ਵਿਭਾਗ ਦੇ ਮਨਪਾਲ ਸਿੰਘ,ਸਵਿੰਦਰ ਕੁਮਾਰ,ਜਸਵੰਤ ਸਿੰਘ ਅਤੇ ਬਹੁਤ ਸਾਰੇ ਕਿਸਾਨ ਹਾਜਰ ਸਨ।

LEAVE A REPLY

Please enter your comment!
Please enter your name here