ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਖਰੀਦ ਤੇ ਚੁਕਾਈ ਵਿੱਚ ਤੇਜ਼ੀ ਲਿਆਉਣ ਦੇ ਹੁਕਮ
ਕਿਹਾ, ਕੋਈ ਵੀ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ
ਜ਼ਿਲ•ੇ ਵਿੱਚ ਹੁਣ ਤੱਕ 49,724 ਟਨ ਝੋਨੇ ਦੀ ਖਰੀਦ ਹੋਈ
ਐਸ.ਏ.ਐਸ. ਨਗਰ, 17 ਅਕਤੂਬਰ
ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਸ੍ਰੀ ਗਿਰੀਸ਼ ਦਿਆਲਨ ਨੇ ਅੱਜ ਅਧਿਕਾਰੀਆਂ ਨੂੰ ਕਿਹਾ ਕਿ ਸਾਉਣੀ ਦੀਆਂ ਫ਼ਸਲਾਂ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ ਝੋਨੇ ਦੀ ਚੁਕਾਈ 48 ਘੰਟਿਆਂ ਵਿੱਚ ਯਕੀਨੀ ਬਣਾਈ ਜਾਵੇ ਅਤੇ ਇਸ ਸਬੰਧੀ ਜ਼ਿਲ•ਾ ਪ੍ਰਸ਼ਾਸਨ ਵੱਲੋਂ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਖਰੀਦ ਪ੍ਰਬੰਧਾਂ ਦੀ ਸਮੀਖਿਆ ਦੌਰਾਨ, ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਦੀ ਜਿਣਸ ਦੀ ਛੇਤੀ ਖਰੀਦ ਤੇ ਚੁਕਾਈ ਯਕੀਨੀ ਬਣਾਈ ਜਾਵੇ ਤਾਂ ਕਿ ਉਹ ਜਲਦੀ ਵਿਹਲੇ ਹੋ ਸਕੇ। ਉਨ•ਾਂ ਕਿਹਾ ਕਿ ਝੋਨੇ ਦੀ ਖਰੀਦ ਤੇ ਚੁਕਾਈ ਨੂੰ ਸੁਚਾਰੂ ਰੱਖਣ ਲਈ ਹਰੇਕ ਕਦਮ ਚੁੱਕਿਆ ਜਾਵੇ। ਸ੍ਰੀ ਦਿਆਲਨ ਨੇ ਕਿਹਾ ਕਿ ਉਨ•ਾਂ ਪਹਿਲਾਂ ਹੀ ਸਬੰਧਤ ਐਸ.ਡੀ.ਐਮਜ਼. ਅਤੇ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਹੁਕਮ ਦੇ ਦਿੱਤਾ ਹੈ ਕਿ ਉਹ ਮੰਡੀਆਂ ਵਿੱਚ ਖ਼ੁਦ ਜਾ ਕੇ ਸਮੁੱਚੀ ਖਰੀਦ ਪ੍ਰਕਿਰਿਆ ਦੀ ਨਿਗਰਾਨੀ ਕਰਨ। ਉਨ•ਾਂ ਕਿਹਾ ਕਿ ਅਧਿਕਾਰੀਆਂ ਨੂੰ ਆਪਣੇ ਆਪਣੇ ਇਲਾਕਿਆਂ ਦੀ ਬਾਕਾਇਦਾ ਨਿਗਰਾਨੀ ਕਰ ਕੇ ਰੋਜ਼ਾਨਾ ਰਿਪੋਰਟ ਭੇਜਣ ਲਈ ਕਿਹਾ ਗਿਆ ਹੈ। ਉਨ•ਾਂ ਕਿਹਾ ਕਿ ਮੰਡੀਆਂ ਵਿੱਚੋਂ ਅਨਾਜ ਦੀ ਚੁਕਾਈ ਵੀ ਬਾਕਾਇਦਾ ਕਰਵਾਈ ਜਾਵੇ ਤਾਂ ਕਿ ਨਵੀਂ ਫਸਲ ਰੱਖਣ ਲਈ ਥਾਂ ਬਣੀ ਰਹੇ।
ਮੰਡੀਆਂ ਵਿੱਚੋਂ ਝੋਨੇ ਦਾ ਦਾਣਾ-ਦਾਣਾ ਚੁੱਕਣ ਬਾਰੇ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਮੰਡੀਆਂ ਵਿੱਚ ਆਈ ਜਿਣਸ, ਖਰੀਦ ਤੇ ਅਦਾਇਗੀ ਦੀ ਉਨ•ਾਂ ਨੂੰ ਰੋਜ਼ਾਨਾ ਰਿਪੋਰਟ ਦਿੱਤੀ ਜਾਵੇ। ਉਨ•ਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਕਿ ਉਨ•ਾਂ ਨੂੰ ਕੋਈ ਦਿੱਕਤ ਨਾ ਆਵੇ ਅਤੇ ਝੋਨੇ ਦੀ ਖ਼ਰੀਦ, ਅਦਾਇਗੀ ਤੇ ਚੁਕਾਈ ਬਿਨਾਂ ਕਿਸੇ ਰੁਕਾਵਟ ਦੇ ਸੁਚਾਰੂ ਤਰੀਕੇ ਨਾਲ ਨੇਪਰੇ ਚੜ• ਸਕੇ।
ਦੂਜੇ ਪਾਸੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ 16 ਅਕਤੂਬਰ, 2019 ਤੱਕ ਜ਼ਿਲ•ੇ ਵਿੱਚ ਸਰਕਾਰੀ ਏਜੰਸੀਆਂ ਦੇ ਪ੍ਰਾਈਵੇਟ ਮਿੱਲਰਾਂ ਨੇ ਕੁੱਲ 49,924 ਟਨ ਝੋਨੇ ਦੀ ਖਰੀਦ ਕੀਤੀ। ਇਸ ਵਿੱਚੋਂ ਸਰਕਾਰੀ ਏਜੰਸੀਆਂ ਨੇ 49,724 ਟਨ, ਜਦੋਂ ਕਿ ਮਿੱਲਰਾਂ ਨੇ 200 ਟਨ ਝੋਨਾ ਖਰੀਦਿਆ। ਉਨ•ਾਂ ਅੱਗੇ ਦੱਸਿਆ ਕਿ ਪਨਗਰੇਨ ਨੇ 14,485 ਟਨ, ਮਾਰਕਫੈੱਡ ਨੇ 16,855 ਟਨ ਅਤੇ ਪਨਸਪ ਨੇ 10,120 ਟਨ ਝੋਨਾ ਖਰੀਦਿਆ, ਜਦੋਂ ਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 7958 ਅਤੇ ਐਫ.ਸੀ.ਆਈ. ਨੇ 306 ਟਨ ਝੋਨਾ ਖਰੀਦਿਆ।

LEAVE A REPLY

Please enter your comment!
Please enter your name here