ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਸਾਹਿਬਜ਼ਾਦਾ ਫਤਹਿ ਸਿੰਘ ਜੀ ਦੇ ਨਾਂ ‘ਤੇ ਕੌਮੀ ਬਹਾਦਰੀ ਐਵਾਰਡ ਦੇਣ ਅਤੇ ਦੀਵਾਨ ਟੋਡਰ ਮੱਲ ਦੇ ਸਤਿਕਾਰ ਵਿੱਚ ਸੋਨੇ ਦਾ ਯਾਦਗਾਰੀ ਸਿੱਕਾ ਜਾਰੀ ਕਰਨ ਦੀ ਅਪੀਲ ਕੀਤੀ ਹੈ।
ਸ੍ਰੀ ਮੋਦੀ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਦੀਵਾਨ ਟੋਡਰ ਮੱਲ ਨੇ ਨਿਆਂ ਅਤੇ ਮਾਨਵਤਾ ਦੀ ਖਾਤਰ ਸਭ ਕੁਝ ਤਿਆਗ ਦਿੱਤਾ ਜਦਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਦੀ ਲਾਸਾਨੀ ਬਹਾਦਰੀ ਅੱਗੇ ਦੁਨੀਆ ਭਰ ਵਿੱਚ ਵਸਦੇ ਪੰਜਾਬੀ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਸਿਰ ਝੁਕਾਉਂਦੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਤੋਂ ਬਾਹਰ ਖਾਸ ਕਰਕੇ ਵਿਸ਼ਵ ਭਰ ਦੇ ਲੋਕਾਂ ਨੂੰ ਸਾਡੇ ਇਤਿਹਾਸ ਦੇ ਪੰਨਿਆਂ ਵਿੱਚ ਦਰਜ ਇਸ ਮਹਾਨ ਅਧਿਆਏ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਮਹਾਨ ਸਿੱਖ ਗੁਰੂ ਸਾਹਿਬਾਨ ਦੀ ਮਿਸਾਲੀ ਕੁਰਬਾਨੀ ਅਤੇ ਸ਼ਹਾਦਤ ਦਾ ਜ਼ਿਕਰ ਕੀਤਾ ਜਿਸ ਨੇ ਸਾਡੀਆਂ ਪੀੜ•ੀਆਂ ਨੂੰ ਸਦਾ ਪ੍ਰੇਰਿਤ ਕੀਤਾ ਹੈ ਅਤੇ ਸਾਡੇ ਮੁਲਕ ਦੇ ਇਤਿਹਾਸ ਦੇ ਗੌਰਵਮਈ ਹਿੱਸੇ ਵਿੱਚ ਦਰਜ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮੁਗਲਾਂ ਦੇ ਅਨਿਆਂ ਅਤੇ ਦਮਨ ਖਿਲਾਫ਼ ਲੜਾਈ ਲੜਦਿਆਂ ਸਮੁੱਚਾ ਪਰਿਵਾਰ ਵਾਰ ਦਿੱਤਾ ਜਿਸ ਕਰਕੇ ਇਤਿਹਾਸ ਵਿੱਚ ਗੁਰੂ ਸਾਹਿਬ ਜੀ ਨੂੰ ‘ਸਰਬੰਸ ਦਾਨੀ’ ਵਜੋਂ ਸਤਿਕਾਰਿਆ ਜਾਂਦਾ ਹੈ।
ਉਨ•ਾਂ ਦੱਸਿਆ ਕਿ ਦਸਮੇਸ਼ ਪਿਤਾ ਜੀ ਦੇ ਦੋ ਵੱਡੇ ਸਪੁੱਤਰ ਸਾਹਿਬਜ਼ਾਦਾ ਅਜੀਤ ਸਿੰਘ ਜੀ ਅਤੇ ਸਾਹਿਬਜ਼ਾਦਾ ਜੁਝਾਰ ਸਿੰਘ ਜੀ ਨੇ ਚਮਕੌਰ ਸਾਹਿਬ ਦੀ ਜੰਗ ਵਿੱਚ ਸ਼ਹਾਦਤ ਦਿੱਤੀ। ਮੁੱਖ ਮੰਤਰੀ ਨੇ ਆਪਣੇ ਪੱਤਰ ਵਿੱਚ ਲਿਖਿਆ ਕਿ ਗੁਰੂ ਸਾਹਿਬ ਜੀ ਦੇ ਦੋ ਛੋਟੇ ਸਪੁੱਤਰਾਂ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਹਿ ਸਿੰਘ ਨੂੰ ਅਣਮਨੁੱਖੀ ਅਤੇ ਬੇਰਹਿਮ ਢੰਗ ਨਾਲ ਸਰਹਿੰਦ ਵਿੱਚ ਜਿੰਦਾ ਨੀਂਹਾਂ ਵਿੱਚ ਚਿਣਵਾ ਦਿੱਤਾ ਗਿਆ ਸੀ। ਉਨ•ਾਂ ਕਿਹਾ ਕਿ ਨਿੱਕੀ ਉਮਰ ਦੇ ਬਾਵਜੂਦ ਛੋਟੇ ਸਾਹਿਬਜ਼ਾਦਿਆਂ ਨੇ ਸਰਹਿੰਦ ਦੇ ਮੁਗਲ ਹਾਕਮ ਦੀ ਤਾਕਤ ਵਿਰੁੱਧ ਮਿਸਾਲੀ ਬਹਾਦਰੀ ਅਤੇ ਦਲੇਰੀ ਦਿਖਾਈ ਸੀ।

LEAVE A REPLY

Please enter your comment!
Please enter your name here