ਧਰਮਸੋਤ ਵੱਲੋਂ ਜੰਗਲਾਤ ਕਾਮਿਆਂ ਦੀਆਂ ਜਾਇਜ਼ ਮੰਗਾਂ ਜਲਦ ਮੰਨਣ ਦਾ ਭਰੋਸਾ
• ਸੂਬਾ ਸਰਕਾਰ ਦੀ ਨੀਤੀ ਅਧੀਨ ਆਉਂਦੇ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇਗਾ
• ਅਧਿਕਾਰੀਆਂ ਨੂੰ ਦਿਹਾੜੀਦਾਰ ਕਾਮਿਆਂ ਦੀ ਸੀਨੀਆਰਤਾ ਸੂਚੀ 31 ਦਸੰਬਰ ਤੱਕ ਜਾਰੀ ਕਰਨ ਦੀ ਹਦਾਇਤ
• ਦਿਹਾੜੀਦਾਰ ਕਾਮਿਆਂ ਦੀਆਂ ਰੁਕੀਆਂ ਤਨਖ਼ਾਹਾਂ ਜਲਦ ਜਾਰੀ ਕਰਨ ਦੇ ਆਦੇਸ਼
• ਜੰਗਲਾਤ ਮੰਤਰੀ ਨੇ ਜਥੇਬੰਦੀਆਂ ਨਾਲ ਕੀਤੀ ਮੀਟਿੰਗ
ਚੰਡੀਗੜ•, 30 ਅਕਤੂਬਰ:
ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀ ਨੀਤੀ ਅਧੀਨ ਆਉਂਦੇ ਜੰਗਲਾਤ ਵਿਭਾਗ ਦੇ ਦਿਹਾੜੀਦਾਰ ਕਾਮਿਆਂ ਨੂੰ ਪੱਕਾ ਕਰਨ ਦੀ ਕਵਾਇਦ ਜਲਦ ਸ਼ੁਰੂ ਕੀਤੀ ਜਾਵੇਗੀ।

ਅੱਜ ਇੱਥੇ ਜੰਗਲਾਤ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਦੌਰਾਨ ਸ. ਧਰਮਸੋਤ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਦਿਹਾੜੀਦਾਰ ਕਾਮਿਆਂ ਦੀ ਸੀਨੀਆਰਤਾ ਸੂਚੀ 31 ਦਸੰਬਰ, 2019 ਤੱਕ ਜਾਰੀ ਕਰਨ ਦੀ ਹਦਾਇਤ ਦਿੱਤੀ। ਉਨ•ਾਂ ਕਿਹਾ ਕਿ 30 ਨਵੰਬਰ ਤੱਕ ਸਮੁੱਚੀਆਂ ਜਥੇਬੰਦੀਆਂ/ਸਬੰਧਤਾਂ ਕੋਲੋਂ ਇਤਰਾਜ਼ ਲੈ ਕੇ ਸੀਨੀਆਰਤਾ ਸੂਚੀ ਨੂੰ ਅੰਤਿਮ ਰੂਪ ਦਿੱਤਾ ਜਾਵੇ। ਉਨ•ਾਂ ਸੀਨੀਆਰਤਾ ਸੂਚੀ ਸਬੰਧੀ ਬਣਾਈ ਸਕਰੀਨਿੰਗ ਕਮੇਟੀ ਨੂੰ ਮੁਲਾਜ਼ਮ ਜਥੇਬੰਦੀਆਂ ਨਾਲ ਨਵੰਬਰ ਦੇ ਪਹਿਲੇ ਹਫ਼ਤੇ ਇੱਕ ਵਿਸ਼ੇਸ਼ ਮੀਟਿੰਗ ਕਰਕੇ ਬਕਾਇਆ ਮਸਲੇ ਹੱਲ ਲਈ ਵੀ ਕਿਹਾ।

ਸ. ਧਰਮਸੋਤ ਨੇ ਕਿਹਾ ਕਿ ਜੰਗਲਾਤ ਵਿਭਾਗ ਦੇ ਦਿਹਾੜੀਦਾਰ ਕਾਮਿਆਂ ਦੀਆਂ ਪਿਛਲੇ ਦੋ-ਤਿੰਨ ਮਹੀਨਿਆਂ ਦੀਆਂ ਰੁਕੀਆਂ ਤਨਖ਼ਾਹਾਂ ਜਲਦ ਜਾਰੀ ਕਰਨ ਦੇ ਆਦੇਸ਼ ਦਿੰਦਿਆਂ ਕਿਹਾ ਕਿ ਭਵਿੱਖ ‘ਚ ਸਬੰਧਤਾਂ ਦੀਆਂ ਤਨਖ਼ਾਹਾਂ ਹਰ ਮਹੀਨੇ ਜਾਰੀ ਕਰਨ ਨੂੰ ਯਕੀਨੀ ਬਣਾਇਆ ਜਾਵੇ। ਜੰਗਲਾਤ ਮੰਤਰੀ ਨੇ ਜਥੇਬੰਦੀਆਂ ਦੀਆਂ ਹੋਰਨਾਂ ਜਾਇਜ਼ ਮੰਗਾਂ ਨੂੰ ਵੀ ਨਿਯਮਾਂ ਅਨੁਸਾਰ ਹੱਲ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਡਾ. ਰੌਸ਼ਨ ਸੁੰਕਾਰੀਆ ਵਧੀਕ ਮੁੱਖ ਸਕੱਤਰ ਜੰਗਲਾਤ, ਸ੍ਰੀ ਜਤਿੰਦਰ ਸ਼ਰਮਾ ਪ੍ਰਮੁੱਖ ਮੁੱਖ ਵਣਪਾਲ, ਸ੍ਰੀ ਹਰਿੰਦਰ ਸਿੰਘ ਗਰੇਵਾਲ ਐਮ.ਡੀ., ਪੰਜਾਬ ਰਾਜ ਵਣ ਵਿਕਾਸ ਨਿਗਮ, ਸ. ਨਿਰਮਲ ਜੀਤ ਸਿੰਘ ਰੰਧਾਵਾ, ਵਣਪਾਲ ਅਤੇ ਚੇਅਰਮੈਨ ਸਕਰੀਨਿੰਗ ਕਮੇਟੀ ਆਦਿ ਤੋਂ ਇਲਾਵਾ ਜੰਗਲਾਤ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here