ਕੁਰਾਲੀ 14ਅਕਤੂਬਰ (ਮਾਰਸ਼ਲ ਨਿਊਜ਼) ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ੍ਰੀ ਰਾਜੇਸ਼ ਵਾਸ਼ਿਸਟ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਜੀ ਦੀ ਅਗਵਾਈ ਹੇਠ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਰਾਹੀਂ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਕਿ ਝੋਨੇ ਦੀ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਈ ਜਾਵੇ ਕਿਉਂਕਿ ਇਸ ਨੂੰ ਸਾੜਨ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ। ਇਸ ਸਬੰਧੀ ਵਿਚਾਰ ਵਟਾਂਦਰਾ ਕਰਨ ਅਤੇ ਵਿਉਂਤਬੰਦੀ ਬਣਾਉਣ ਲਈ ਡਾਂ ਗੁਰਬਚਨ ਸਿੰਘ ਖੇਤੀਬਾੜੀ ਅਫਸਰ ਬਲਾਕ ਮਾਜਰੀ ਨੇ ਖੇਤੀਬਾੜੀ ਨਾਲ ਜੁੜੇ ਮੋਹਤਬਰ ਵਿਅਕਤੀਆਂ ਨਾਲ ਸਿੰਘਪੁਰਾ ਦਫਤਰ ਵਿੱਚ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਜੈਲਦਾਰ ਸੁਖਪਾਲ ਸਿੰਘ ਸਾਬਕਾ ਸਰਪੰਚ ਸਿੰਘਪੁਰਾ, ਬਲਜਿੰਦਰ ਸਿੰਘ ਭਜੋਲੀ ਮੈਂਬਰ ਕਿਸਾਨ ਯੂਨੀਅਨ ਅਤੇ ਸੀ ਐਚ ਸੀ ਗਰੁੱਪ , ਸੁਖਵਿੰਦਰ ਸਿੰਘ ਸ਼ਾਹਪੁਰ ਫਾਰਮਰ ਫਰੈਂਡ, ਅਤੇ ਮੈਂਬਰ ਸੀ ਐਚ ਸੀ ਗਰੁੱਪ ,ਜਸਪ੍ਰੀਤ ਸਿੰਘ ਸਰਪੰਚ ਗ੍ਰਾਮ ਪੰਚਾਇਤ ਬਰਸਾਲਪੁਰ , ਕੁਲਵਿੰਦਰ ਸਿੰਘ ਸਰਪੰਚ ਗ੍ਰਾਮ ਪੰਚਾਇਤ ਗੁੰਨੋਮਾਜਰਾ ਅਤੇ ਮੈਂਬਰ ਸੀ ਐਚ ਸੀ ਕਿਸਾਨ ਗਰੁੱਪ ,ਇਕਬਾਲ ਸਿੰਘ ਨੰਬਰਦਾਰ ਪਿੰਡ ਭੂਪਨਗਰ ਖੁਰਦ, ਤੇਜਿੰਦਰ ਸਿੰਘ ਸਰਪੰਚ, ਵਿਪਨ ਬਾਂਸਲ ਆੜ੍ਹਤੀ ਕੁਰਾਲੀ ਮੰਡੀ, ਦਲਜੀਤ ਸਿੰਘ ਪ੍ਰਧਾਨ (ਖਾਦ, ਬੀਜ ਅਤੇ ਕੀਟਨਾਸ਼ਕ ਡੀਲਰ ਐਸੋਸੀਏਸ਼ਨ ) , ਗੁਰਪ੍ਰੀਤ ਸਿੰਘ ਸੈਕਟਰੀ ਸਹਿਕਾਰੀ ਸਭਾ ਪਿੰਡ ਸਿੰਘਪੁਰਾ , ਕੰਬਾਇਨ ਮਾਲਕ, ਸਾਬਕਾ ਫੌਜੀ, ਪਟਵਾਰੀ, ਮੰਡੀ ਸੁਪਰਵਾਈਜ਼ਰ ਅਤੇ ਖੇਤੀਬਾੜੀ ਵਿਭਾਗ ਦਾ ਸਟਾਫ ਸ਼ਾਮਿਲ ਹੋਇਆ।ਇਸ ਮੌਕੇ ਡਾਂ ਗੁਰਬਚਨ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਸੰਬੰਧੀ ਸਾਰੇ ਮੈਂਬਰਾਂ ਵੱਲੋਂ ਸੁਝਾਅ ਦਿੱਤਾ ਗਿਆ ਕਿ ਸਾਰੇ ਆਪਣੀ-ਆਪਣੀ ਜਿੰਮੇਵਾਰੀ ਸਮਝਣ ਅਤੇ ਯਕੀਨੀ ਬਣਾਇਆ ਜਾਵੇ ਕਿ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਕਿਉਂਕਿ ਅੱਗ ਲਾਉਣ ਨਾਲ ਵਾਤਾਵਰਣ ਚ ਧੂੰਆਂ ਫੈਲਣ ਨਾਲ ਬਜ਼ੁਰਗਾਂ ਅਤੇ ਬੱਚਿਆ ਨੂੰ ਸਾਹ ਲੈਣ ਵਿੱਚ ਦਿੱਕਤ ਆਵੇਗੀ,ਐਕਸੀਡੈਂਟ ਹੋਣਗੇ ਅਤੇ ਕੋਰੋਨਾ ਬਿਮਾਰੀ ਦੇ ਵੱਧਣ ਫੁੱਲਣ ਦਾ ਵੀ ਖਦਸ਼ਾ ਹੈ। ਇਸ ਮੌਕੇ ਕਿਸਾਨ ਬਲਜਿੰਦਰ ਸਿੰਘ ਨੇ ਦੱਸਿਆ ਕਿ ਮੈਂ ਪਿਛਲੇ ਪੰਜ ਸਾਲਾਂ ਤੋਂ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਹੀਂ ਲਗਾਉਂਦਾ ਸਗੋਂ ਜਮੀਨ ਵਿੱਚ ਹੀ ਵਾਹ ਦਿੱਦਾ ਹੈ ਜਿਸ ਕਾਰਨ ਮੇਰੀ ਜਮੀਨ ਦੀ ਉਪਜਾਊ ਸ਼ਕਤੀ ਵਧੀਆ ਹੈ। ਡਾਂ ਗੁਰਬਚਨ ਸਿੰਘ ਨੇ ਸਾਰੇ ਕਿਸਾਨਾਂ ਅਤੇ ਗ੍ਰਾਮ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਈ ਜਾਵੇ, ਪਿੰਡਾਂ ਵਿੱਚ ਮਤੇ ਪਾਏ ਜਾਣ ਕਿ ਪਿੰਡ ਦਾ ਕੋਈ ਵੀ ਕਿਸਾਨ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਨਹੀ ਲਗਾਵੇਗਾ। ਇਸ ਤਰ੍ਹਾਂ ਮੁਹਿੰਮ ਚਲਾ ਕੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਾਉਣ ਤੇ ਕਾਬੂ ਪਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਫਸਲ ਪੱਕਣ ਤੇ ਹੀ ਕਰਨ ਤਾਂ ਜੋ ਮੰਡੀਆਂ ਵਿੱਚ ਕਿਸੇ ਕਿਸਮ ਦੀ ਕੋਈ ਸਮੱਸਿਆ ਨਾ ਆਵੇ। ਉਨ੍ਹਾਂ ਕੰਬਾਇਨ ਮਸ਼ੀਨਾਂ ਵਾਲਿਆਂ ਨੂੰ ਵੀ ਸਖਤ ਹਦਾਇਤ ਕੀਤੀ ਕਿ ਬਿਨਾਂ ਐਸ ਐਮ ਐਸ ਤੋਂ ਝੋਨੇ ਦੀ ਕਟਾਈ ਨਾ ਕੀਤੀ ਜਾਵੇ ਅਤੇ ਕਟਾਈ ਸਵੇਰੇ 9 ਵਜੇ ਤੋਂ ਸਾਂਮ 7 ਵਜੇ ਤੱਕ ਹੀ ਕੀਤੀ ਜਾਵੇ। ਮੀਟਿੰਗ ਵਿੱਚ ਕਿਸਾਨਾਂ ਵੱਲੋਂ ਸਰਕਾਰ ਤੋਂ ਇਹ ਵੀ ਮੰਗ ਕੀਤੀ ਗਈ ਕਿ ਸੁਪਰ ਐਸ ਐਮ ਐਸ ਵਾਲੀ ਕੰਬਾਇਨ ਮਸ਼ੀਨ ਨਾਲ ਕਟਾਈ ਤੋਂ ਬਾਅਦ ਰਹਿੰਦ ਖੂੰਹਦ ਨੂੰ ਖੇਤ ਵਿਚ ਮਿਲਾਉਣ ਲਈ ਤਵੀਆਂ ਜਾਂ ਰੋਟਾਵੇਟਰ ਤੇ ਵੀ ਸਬਸਿਡੀ ਦਿੱਤੀ ਜਾਵੇ