ਕੁਰਾਲੀ,11 ਜਨਵਰੀ (ਰਣਜੀਤ ਸਿੰਘ ਕਾਡਾ) ਹਲਕਾ ਚਮਕੌਰ ਸਹਿਬ ਤੋਂ ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਹਰਮੋਹਨ ਸਿੰਘ ਸੰਧੂ ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਸ਼ਹਿਰ ਦੀ ਹੱਦ ਨਾਲ ਲਗਦੇ ਪਿੰਡ ਬੰਨਮਾਜਰਾ (ਰੂਪਨਗਰ)ਦੇ ਇੱਕ ਕਾਂਗਰਸੀ ਪਰਿਵਾਰ ਸਮੇਤ ਕਰੀਬ ਅੱਧੀ ਦਰਜਨ ਪਰਿਵਰਾਂ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਹਲਕਾ ਮੋਰਿੰਡਾ ਤੋਂ ਸ਼੍ਰੋਮਣੀ ਕਮੇਟੀ ਮੈਂਬਰਜ ਜਥੇਦਾਰ ਅਜਮੇਰ ਸਿੰਘ ਖੇੜਾ ਦੀ ਅਗਵਾਈ ਵਿੱਚ ਇਸ ਸਬੰਧੀ ਹੋਏ ਸਮਾਗਮ ਦੌਰਾਨ ਸਤਵਿੰਦਰ ਸਿੰਘ ਬੰਨਮਾਜਰਾ ਜਨਰਲ ਸਕੱਤਰ ਕਾਂਗਰਸ ਸੇਵਾ ਦਲ ਜ਼ਿਲਾ ਰੂਪਨਗਰ ਤੇ ਆਲ ਇੰਡੀਆ ਕਾਂਗਰਸ ਆਰਗੇਨਾਈਜੇਸ਼ਨ ਦੇ ਜਿਲ੍ਹਾ ਪ੍ਰਧਾਨ ਨੇ ਪਰਿਵਾਰ ਸਮੇਤ ਅਕਾਲੀ ਦਲ ਵਿੱਚ ਸ਼ਾਮਲ ਹੋਣ ਤਿ ਐਲਾਨ ਕੀਤਾ। ਇਸ ਮੌਕੇ ਜਥੇਦਾਰ ਅਜਮੇਰ ਸਿੰਘ ਖੇੜਾ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਸਤਵਿੰਦਰ ਸਿੰਘ ਅਤੇ ਹੋਰਨਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਦੇ ਕਿਹਾ ਕਿ ਪਾਰਟੀ ਵਲੋਂ ਹਮੇਸ਼ਾ ਪਾਰਟੀ ਵਰਕਰਾਂ ਨੂੰ ਬਣਦਾ ਸਨਮਾਨ ਦਿੱਤਾ ਜਾਂਦਾ ਰਿਹਾ ਹੈ। ਇਸੇ ਦੌਰਾਨ ਜਥੇਦਾਰ ਖੇੜਾ ਨੇ ਸਤਵਿੰਦਰ ਸਿੰਘ ਬੰਨਮਾਜਰਾਂ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਾਰਟੀ ਦਾ ਜਿਲਾ ਰੂਪਨਗਰ ਦਾ ਮੀਤ ਪ੍ਰਾਧਾਨ ਐਲਾਨਿਆ। ਇਸ ਮੌਕੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਸਤਵਿੰਦਰ ਸਿੰਘ ਬੰਨਮਾਜਰਾ ਨੇ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਚਮਕੌਰ ਸਹਿਬ ਤੋਂ ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਹਰਮੋਹਨ ਸਿੰਘ ਸੰਧੂ ਦੇ ਹੱਕ ਵਿੱਚ ਘਰ ਘਰ ਚੋਣ ਪ੍ਰਚਾਰ ਕਰਨ ਅਤੇ ਸ੍ਰੀ ਸੰਧੂ ਦੀ ਜਿੱਤ ਨੂੰ ਯਕੀਨੀ ਬਨਾਉਣ ਲਈ ਦਿਨ ਰਾਤ ਕੰਮ ਕਰਨ ਦਾ ਭਰੋਸਾ ਦਿੱਤਾ। ਇਸੇ ਦੌਰਾਨ ਹਰਮੋਹਨ ਸਿੰਘ ਸੰਧੂ ਨੇ ਕਿਹਾ ਕਿ ਅੱਜ ਕਾਂਗਰਸ ਪਾਰਟੀ ਪਾਰਟੀ ਨੂੰ ਆਪਣੀ ਹਾਰ ਸਾਫ ਦਿਖਾਈ ਦੇ ਰਹੀ ਹੈ ਅਤੇ ਅਗਲੀ ਸਰਕਾਰ ਆਕਲੀ ਬਸਪਾ ਗਠਜੋੜ ਦੀ ਬਣਨੀ ਤਹਿ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਬੀਰ ਕੌਰ ਪ੍ਰਧਾਨ ਮਹਿਲਾ ਵਿੰਗ ਸਰਕਲ ਮੋਰਿੰਡਾ, ਗੁਰਪ੍ਰੀਤ ਸਿੰਘ ਢੰਗਰਾਲੀ ਪ੍ਰਧਾਨ ਸਰਕਲ ਮੋਰਿੰਡਾ ਤੇ ਸਰਪੰਚ ਢੰਗਰਾਲੀ, ਸੁਰਜੀਤ ਸਿੰਘ ਪ੍ਰਧਾਨ ਗੁ: ਕਮੇਟੀ ਬੰਨਮਾਜਰਾ, ਰਣਧੀਰ ਸਿੰਘ ਪੰਚ, ਗੁਰਦੀਪ ਸਿੰਘ ਸਾਬਕਾ ਪੰਚ,ਮਨਮੋਹਨ ਸਿੰਘ, ਸੁਰਿੰਦਰ ਸਿੰਘ,ਸਰਬਜੀਤ ਸਿੰਘ,ਬਲਜਿੰਦਰ ਸਿੰਘ,ਨਸੀਬ ਸਿੰਘ ਆਦਿ ਪਿੰਡ ਦੇ ਪਤਵੰਤੇ ਹਾਜ਼ਰ ਸਨ।

LEAVE A REPLY

Please enter your comment!
Please enter your name here