ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਵੱਲੋਂ ਕਾਰਜ ਸਾਧਕ ਅਫਸਰਾਂ ਨਾਲ ਮੀਟਿੰਗ
ਐਸ. ਏ. ਐਸ. ਨਗਰ, 23 ਅਕਤੂਬਰ
ਜ਼ਿਲ੍ਹੇ ਦੀਆਂ ਵੱਖ-ਵੱਖ ਗਊਸ਼ਲਾਵਾਂ ਵਿੱਚ ਪਹੁੰਚਾਏ ਗਏ ਗਊਧਨ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਸਮੇਤ ਹੋਰ ਜਾਣਕਾਰੀ ਹਾਸਲ ਕਰਨ ਸਬੰਧੀ ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਸ੍ਰੀ ਕਮਲਜੀਤ ਸਿੰਘ ਚਾਵਲਾ ਵੱਲੋਂ ਜ਼ਿਲ੍ਹੇ ਦੇ ਸਮੂਹ ਕਾਰਜ ਸਾਧਕ ਅਫਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਗਊ ਸੇਵਾ ਕਮਿਸ਼ਨ ਦੇ ਮੈਂਬਰ ਸ੍ਰੀ ਰਾਜਵੰਤ ਰਾਏ ਸ਼ਰਮਾ ਅਤੇ ਡਿਪਟੀ ਸੀ. ਈ. ਓ. ਡਾ. ਸਰਬਦੀਪ ਸਿੰਘ ਵੀ ਮੌਜੂਦ ਸਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਾਈਸ ਚੇਅਰਮੈਨ ਸ੍ਰੀ ਚਾਵਲਾ ਨੇ ਸਮੂਹ ਕਾਰਜ ਸਾਧਕ ਅਫਸਰਾਂ ਨੂੰ ਮਿਊਂਸੀਪਲ ਕਾਰਪੋਰੇਸ਼ਨ, ਮਿਊਂਸੀਪਲ ਕੌਂਸਲਾਂ ਅਤੇ ਨਗਰ ਪੰਚਾਇਤਾਂ ਵੱਲੋਂ ਕਾਓ ਸੈੱਸ ਸਬੰਧੀ ਕੀਤੀ ਗਈ ਨੋਟੀਫਿਕੇਸ਼ਨ ਸਬੰਧੀ ਅਗਲੀ ਮੀਟਿੰਗ ਵਿੱਚ ਮੁਕੰਮਲ ਵੇਰਵੇ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਅਗਲੀ ਮੀਟਿੰਗ ਵਿੱਚ ਪਿਛਲੇ 3 ਸਾਲਾਂ ਦੌਰਾਨ ਜ਼ਿਲ੍ਹੇ ਦੀਆਂ ਵੱਖ-ਵੱਖ ਗਊਸ਼ਲਾਵਾਂ ਵਿੱਚ ਰੱਖੇ ਗਏ ਗਊਧਨ ਦੀ ਸਾਂਭ-ਸੰਭਾਲ ਲਈ ਜਾਰੀ ਕੀਤੀ ਜਾਂਦੀ ਰਾਸ਼ੀ ਅਤੇ ਵੱਖ ਵੱਖ ਗਊਸ਼ਲਾਵਾਂ ਵਿੱਚ ਪਹੁੰਚਾਏ ਗਏ ਗਊਧਨ ਦਾ ਵੇਰਵਾ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਕਿਸ ਵਿਭਾਗ ਵੱਲ ਕਿੰਨਾ-ਕਿੰਨਾ ਕਾਓ ਸੈੱਸ ਬਕਾਇਆ ਹੈ, ਉਸਦੇ ਵੇਰਵੇ ਸਮੇਤ ਕਾਓ ਸੈੱਸ ਪ੍ਰਾਪਤ ਕਰਨ ਲਈ ਕੀਤੀ ਗਈ ਕਾਰਵਾਈ ਬਾਰੇ ਵੀ ਜਾਣੂੰ ਕਰਵਾਇਆ ਜਾਵੇ।
ਕੈਪਸ਼ਨ : ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਸ੍ਰੀ ਕਮਲਜੀਤ ਸਿੰਘ ਚਾਵਲਾ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।