“ਪੰਜਾਬ ਦੇ ਸਮਾਜਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਸਵੈ-ਰੋਜ਼ਗਾਰ ਮਹਿਲਾ ਐਸੋਸੀਏਸ਼ਨ (ਐਸ.ਈ.ਡਬਲਿਊ.ਏ.) ਵਲੋਂ ਸਾਂਝੇ ਤੌਰ ’ਤੇ ਪੰਜਾਬ ਦਾ ਪਹਿਲਾ ਸਵੈ-ਸਹਾਇਤਾ ਗਰੁੱਪ(ਐਸ.ਐਚ.ਜੀ.) ਮੇਲਾ-‘ਲਾਡੋ’ 23 ਤੋਂ 24 ਅਕਤੂਬਰ, 2019 ਨੂੰ ਆਯੋਜਿਤ ਕੀਤਾ ਜਾਵੇਗਾ।” ਇਹ ਜਾਣਕਾਰੀ ਅੱਜ ਏਥੇ ਇੱਕ ਸਰਕਾਰੀ ਬੁਲਾਰੇ ਨੇ ਦਿੱਤੀ।
ਮੇਲੇ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਇਹ ਮੇਲਾ ਦੋਵੇਂ ਦਿਨਸਵੇਰੇ 11ਤੋਂ ਸ਼ਾਮ 7 ਵਜੇ ਤੱਕ ਕਿਸਾਨ ਭਵਨ, ਚੰਡੀਗੜ ਵਿਖੇ ਸ਼ੁਰੂ ਹੋਵੇਗਾ। ਇਸਦਾ ਮੁੱਖ ਉਦੇਸ਼ ਪੰਜਾਬ ਦੀਆਂ ਮਹਿਲਾ ਉੱਦਮੀਆਂ ਅਤੇ ਸਵੈ-ਸਹਾਇਤਾ ਗਰੁੱਪਾਂ ਵਲੋਂ ਕੀਤੇ ਕੰਮਾਂ ਨੂੰ ਉਭਾਰਨਾ ਹੈ। ਬੁਲਾਰੇ ਨੇ ਦੱਸਿਆ ਕਿ ਰਾਜਸਥਾਨ, ਬੰਗਾਲ, ਉੱਤਰਾਖੰਡ ਅਤੇ ਗੁਜਰਾਤ ਨਾਲ ਸਬੰਧਤ ਸਵੈ-ਸਹਾਇਤਾ ਗਰੁੱਪ ਵੀ ਇਸ ਮੇਲੇ ਵਿੱਚ ਹਿੱਸਾ ਲੈਣਗੇ।
ਬੁਲਾਰੇ ਨੇ ਅੱਗੇ ਦੱਸਿਆ ਕਿ ਹੱਥ ਨਾਲ ਕੀਤੀ ਫੁਲਕਾਰੀ ਦੀ ਕਢਾਈ, ਹੱਥ ਨਾਲ ਤਿਆਰ ਕੀਤੇ ਸਵੈਟਰ, ਥੈਲੇ, ਅਚਾਰ, ਆਯੁਰਵੈਦਿਕ ਉਤਪਾਦ, ਮਠਿਆਈਆਂ ਇਸ ਮੌਕੇ ਵਿਸ਼ੇਸ਼ ਖਿੱਚ ਦਾ ਕੇਂਦਰ ਰਹਿਣਗੇ। ਇਸ ਤੋਂ ਇਲਾਵਾ ਐਸ.ਈ.ਡਬਲਿਊ.ਏ. ਲਖਨਊ ਦੀ ਚਿਕਨਕਾਰੀ, ਬੰਗਾਲ ਦੀਆਂ ਹੱਥ ਨਾਲ ਬੁਣੀਆਂ ਲਿਨਨ ਸਾੜੀਆਂ, ਗੁਜਰਾਤ ਦੀ ਦਸਤਕਾਰੀ ਅਤੇ ਉਤਰਾਖੰਡ ਦੇ ਜੈਵਿਕ ਮਸਾਲੇ ਵਿੱਚ ਵੀ ਦੇਖਣਯੋਗ ਹੋਣਗੇ।
ਬੁਲਾਰੇ ਨੇ ਦੱਸਿਆ ਇਸ ਮੌਕੇ ਸਵੈ-ਸਹਾਇਤਾ ਗਰੁੱਪਾਂ ਨੂੰ ਸਿਖਲਾਈ ਵੀ ਦਿੱਤੀ ਜਾਵੇਗੀ ਅਤੇ ਇਸ ਮੇਲੇ ਵਿੱਚ ਦਾਖ਼ਲਾ ਮੁਫਤ ਹੋਵੇਗਾ। ਮੇਲੇ ਦੀ ਇੱਕ ਹੋਰ ਵਿਲੱਖਣਤਾ ਬਾਰੇ ਦੱਸਿਦਆਂ ਉਨਾਂ ਕਿਹਾ ਕਿ ਮੇਲੇ ਦੌਰਾਨ ਹੋਈ ਆਮਦਨੀ ਸਿੱਧੇ ਤੌਰ ’ਤੇ ਸਵੈ-ਸਹਾਇਤਾ ਗਰੁੱਪਾਂ ਨੂੰ ਦਿੱਤੀ ਜਾਵੇਗੀ। ਇਸ ਮੌਕੇ ਲੋਕ ਪੰਜਾਬ ਅਸਲ ਪਕਵਾਨਾਂ ਦਾ ਅਨੰਦ ਵੀ ਲੈ ਸਕਣਗੇ।
————–
ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
ਬੱਚਿਆਂ ਦੇ 95 ਫੀਸਦੀ ਟੀਕਾਕਰਣ ਨਾਲ ਪੰਜਾਬ ਦੇਸ਼ ਭਰ ਦੇ ਮੋਹਰੀ ਸੂਬਿਆਂ ਵਿਚ ਆਇਆ
ਚੰਗੀ ਸਿਹਤ ਲਈ ਲੋੜੀਂਦੇ ਟੀਕੇ ਲਗਵਾਉਣ ਵਿਚ ਅਸਫਲ ਰਹਿਣ ਵਾਲੇ ਬੱਚੇ ਅਕਸਰ ਜ਼ਿਆਦਾ ਬਿਮਾਰ ਰਹਿੰਦੇ ਹਨ: ਬਲਬੀਰ ਸਿੰਘ ਸਿੱਧੂ
ਬਿਨਾ ਟੀਕਾਕਰਨ ਵਾਲੇ ਬੱਚਿਆਂ ਦੀ ਮੌਤ ਦਰ ਟੀਕਾਕਰਨ ਵਾਲੇ ਬੱਚਿਆਂ ਦੇ ਮੁਕਾਬਲੇ ਵਧੇਰੇ
ਚੰਡੀਗੜ, 22 ਅਕਤੂਬਰ:
ਹੈਲਥ ਮੈਨੇਜਮੈਂਟ ਇੰਫੋਰਮੇਸ਼ਨ ਸਿਸਟਮ 2018-19 ਅਨੁਸਾਰ ਬੱਚਿਆਂ ਦਾ 95 ਫੀਸਦੀ ਟੀਕਾਕਰਣ ਅਤੇ ਨੈਸ਼ਨਲ ਫੈਮਲੀ ਹੈਲਥ ਸਰਵੇ-4 ਅਨੁਸਾਰ ਬੱਚਿਆਂ ਦਾ 89.1 ਫੀਸਦੀ ਟੀਕਾਕਰਣ ਕਰਨ ਨਾਲ ਪੰਜਾਬ ਦੇਸ਼ ਭਰ ‘ਦੇ ਮੋਹਰੀ ਸੂਬਿਆਂ ਵਿਚ ਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਸ ਸਮੇਂ ਸਿਹਤ ਵਿਭਾਗ ਬੱਚਿਆਂ ਦਾ ਟੀ.ਬੀ., ਹੈਪੇਟਾਈਟਸ ਬੀ, ਪੋਲੀਓਮਾਈਲਾਇਟਿਸ, ਡਾਈਫਥੇਰੀਆ, ਪਰਟੂਸਿਸ, ਟੈਟਨਸ, ਹੀਮੋਫਿਲਸ ਇਨਫਲੂਐਂਜਾ ਬੀ, ਰੋਟਾਵਾਇਰਸ ਡਾਈਰੀਆ, ਮੀਜ਼ਲਜ਼ (ਖਸਰਾ) ਅਤੇ ਰੁਬੇਲਾ ਸਮੇਤ ਦਸ ਬਿਮਾਰੀਆਂ ਦੀ ਰੋਕਥਾਮ ਲਈ ਟੀਕਾਕਰਨ ਕਰ ਰਿਹਾ ਹੈ। ਉਹਨਾਂ ਕਿਹਾ ਕਿ ਇਹ ਜਰੂਰੀ ਟੀਕੇ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਨੂੰ ਯਕੀਨੀ ਬਣਾਉਂਦੇ ਹਨ ਅਤੇ ਦੇਸ਼ ਵਿਚ ਲੱਖਾਂ ਬੱਚਿਆਂ ਦੀ ਮੌਤ ਦਾ ਕਾਰਨ ਬਣਨ ਵਾਲੇ ਖਤਰਨਾਕ ਰੋਗਾਂ ਤੋਂ ਬੱਚਿਆਂ ਦਾ ਬਚਾਅ ਵੀ ਕਰਦੇ ਹਨ।
ਮੰਤਰੀ ਨੇ ਕਿਹਾ ਕਿ ਜਿਹੜੇ ਬੱਚੇ, ਇਹ ਸਾਰੇ ਟੀਕੇ ਲਗਵਾਉਣ ਵਿਚ ਅਸਫਲ ਰਹਿੰਦੇ ਹਨ, ਉਹ ਅਕਸਰ ਜਅਿਾਦਾ ਬੀਮਾਰ ਰਹਿੰਦੇ ਹਨ ਅਤੇ ਉਹ ਕੁਪੋਸਣ ਦਾ ਸਕਿਾਰ ਹੋ ਜਾਂਦੇ ਹਨ। ਉਹਨਾਂ ਕਿਹਾ ਕਿ ਸਰਕਾਰੀ ਅੰਕੜਿਆਂ ਅਨੁਸਾਰ ਬਿਨਾ ਟੀਕਾਕਰਨ ਵਾਲੇ ਬੱਚਿਆਂ ਦੀ ਮੌਤ ਦਰ ਟੀਕਾਕਰਨ ਵਾਲੇ ਬੱਚਿਆਂ ਦੇ ਮੁਕਾਬਲੇ ਵਧੇਰੇ ਹੁੰਦੀ ਹੈ। ਉਨਾਂ ਕਿਹਾ ਕਿ ਪਿਛਲੇ ਕੁਝ ਸਾਲਾਂ ਦੌਰਾਨ ਭਾਰਤ ਵਿੱਚ ਨਵਜੰਮੇ ਬੱਚਿਆਂ ਅਤੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਮੌਤ ਦਰ ਵਿੱਚ ਕਮੀ ਵੇਖੀ ਗਈ ਹੈ ਜਦਕਿ ਇਸ ਕੌਮੀ ਪ੍ਰਾਪਤੀ ਦੇ ਮੁਕਾਬਲੇ ਪੰਜਾਬ ਸੂਬੇ ਵਿੱਚ ਕਾਫੀ ਜਅਿਾਦਾ ਕਮੀ ਦਰਜ ਕੀਤੀ ਗਈ ਹੈ।
ਸ. ਬਲਬੀਰ ਸਿੰਘ ਸਿੱਧੂ ਨੇ ਅੱਗੇ ਕਿਹਾ ਕਿ ਟੀਕਾਕਰਨ ਨੇ ਬੱਚਿਆਂ ਵਿੱਚ ਪ੍ਰਮੁੱਖ ਬਿਮਾਰੀਆਂ ਅਤੇ ਮੌਤ ਦਰ ਵਿਚ ਕਮੀ ਲਿਆਉਣ ਸਬੰਧੀ ਅਹਿਮ ਭੂਮਿਕਾ ਨਿਭਾਈ ਹੈ ਜੋ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ ਹੈ। ਉਨਾਂ ਕਿਹਾ ਕਿ ਪਿਛਲੇ ਦਹਾਕੇ ਦੌਰਾਨ ਸਰਕਾਰ ਵੱਲੋਂ ਪੋਲੀਓ ਦਾ ਖਾਤਮਾ ਕੀਤਾ, ਮੀਜਲਜ ਦੀ ਦੂਜੀ ਖੁਰਾਕ, ਪੇਂਟਾਵੈਲੰਟ ਟੀਕਾ, ਟ੍ਰੀਵਾਲੈਂਟ ਤੋਂ ਬਾਈਵਾਲੈਂਟ ਓ.ਪੀ.ਵੀ. ਵਿਚ ਸ਼ਿਫਟਿੰਗ, ਟੀਕਾਕਰਨਯੋਗ ਪੋਲੀਓ ਟੀਕੇ ਦੀ ਸ਼ੁਰੂਆਤ ਕੀਤੀ, ਇੱਕ ਸਫਲ ਮੀਜਲਜ-ਰੁਬੇਲਾ (ਐਮ.ਆਰ.) ਮੁਹਿੰਮ ਚਲਾਈ ਅਤੇ ਐਮ.ਆਰ. ਟੀਕਾਕਰਣ ਵੀ ਸ਼ੁਰੂ ਕੀਤਾ।
ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਸਿਹਤ ਵਿਭਾਗ ਨੇ ਵੱਡੀ ਉਮਰ ਦੇ ਸਮੂਹਾਂ ਵਿੱਚ ਡਿਪਥੀਰੀਆ ਦੀ ਰੋਕਥਾਮ ਲਈ ਟੀਕਾਕਰਣ ਪ੍ਰੋਗਰਾਮ ਵਿਚ ਡਿਪਥੀਰੀਆ ਟੀਕੇ (ਟੀ.ਟੀ. ਤੋਂ ਟੀ.ਡੀ. ਵਿੱਚ ਤਬਦੀਲ) ਦੀ ਅਡੱਲਟ ਡੋਜ਼ ਵੀ ਸ਼ੁਰੂ ਕੀਤੀ ਹੈ। ਉਹਨਾਂ ਕਿਹਾ ਕਿ ਇਸ ਪ੍ਰਕਿਰਿਆ ਨੂੰ ਜਾਰੀ ਰੱਖਦਿਆਂ ਅਗਸਤ, 2019 ਵਿੱਚ ਰੋਟਾਵਾਇਰਸ ਟੀਕਾ ਵੀ ਲਾਂਚ ਕੀਤਾ ਗਿਆ ਹੈ।
——–
ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
ਸੁਖਜਿੰਦਰ ਸਿੰਘ ਰੰਧਾਵਾ ਨੇ ਕਰਤਾਰਪੁੁਰ ਲਾਂਘੇ ਦੀ ਪ੍ਰਗਤੀ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ
ਸਹਿਕਾਰਤਾ ਮੰਤਰੀ ਨੇ ਡੇਰਾ ਬਾਬਾ ਨਾਨਕ ਉਤਸਵ ਦੀ ਅਧਿਕਾਰਤ ਵੈਬਸਾਈਟ ਜਾਰੀ ਕੀਤੀ
ਡੇਰਾ ਬਾਬਾ ਨਾਨਕ ਉਤਸਵ ਮੌਕੇ ਪੁੱਜਣ ਵਾਲੀ ਸੰਗਤ ਦੇ ਠਹਿਰਨ, ਲੰਗਰ, ਪਾਰਕਿੰਗ ਅਤੇ ਹੋਰ ਸਹੂਲਤਾਂ ਦੀ ਤਵੱਜੋਂ ’ਤੇ ਦਿੱਤਾ ਜ਼ੋਰ
ਚੰਡੀਗੜ, 22 ਅਕਤੂਬਰ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਖੁੱਲ ਰਹੇ ਕਰਤਾਰਪੁਰ ਲਾਂਘੇ ਦੀ ਪ੍ਰਗਤੀ ਅਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਹਿਕਾਰਤਾ ਤੇ ਜੇਲ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਇਥੇ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਮੀਟਿੰਗ ਉਪਰੰਤ ਵੇਰਵੇ ਜਾਰੀ ਕਰਦਿਆਂ ਸ. ਰੰਧਾਵਾ ਨੇ ਦੱਸਿਆ ਕਿ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੁੱਲਣਾ ਸਮੁੱਚੀ ਨਾਨਕ ਨਾਮ ਲੇਵਾ ਸੰਗਤ ਲਈ ਇਤਿਹਾਸਕ ਪਲ ਹੈ ਜਿਸ ਨੂੰ ਯਾਦਗਾਰੀ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨਾਂ ਕਿਹਾ ਕਿ ਭਾਰਤ ਵਾਲੇ ਪਾਸੇ ਲਾਂਘੇ ਦਾ ਨਿਰਮਾਣ ਕੰਮ ਕਰੀਬ ਮੁਕੰਮਲ ਹੋਣ ਵਾਲਾ ਹੈ ਅਤੇ 31 ਅਕਤੂਬਰ ਤੱਕ ਹਰ ਹੀਲੇ ਕੰਮ ਮੁਕੰਮਲ ਹੋ ਜਾਵੇਗਾ। ਨਵਬੰਰ ਮਹੀਨੇ ਲਾਂਘੇ ਦੇ ਉਦਘਾਟਨ ਲਈ ਸੂਬਾ ਸਰਕਾਰ ਪੂਰੀ ਤਰਾਂ ਤਿਆਰ ਹੈ। ਉਨਾਂ ਦੱਸਿਆ ਕਿ ਕਰਤਾਰਪੁਰ ਲਾਂਘੇ ਦੇ ਖੁੱਲਣ ਕਾਰਨ ਡੇਰਾ ਬਾਬਾ ਨਾਨਕ ਵਿਖੇ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਵਿੱਚ ਹੁਣੇ ਤੋਂ ਹੀ ਵਾਧਾ ਹੋ ਗਿਆ ਹੈ। ਸੰਗਤਾਂ ਦੀ ਵੱਡੀ ਆਮਦ ਨੂੰ ਦੇਖਦਿਆਂ ਪ੍ਰਸ਼ਾਸਨ ਨੂੰ ਕੋਈ ਵੀ ਕਸਰ ਨਾ ਛੱਡਣ ਦੇ ਆਦੇਸ਼ ਦਿੱਤੇ ਹਨ। ਉਨਾਂ ਕਿਹਾ ਕਿ ਡੇਰਾ ਬਾਬਾ ਨਾਨਕ ਦੇ ਸੰੁਦਰੀਕਰਨ ਦਾ ਪ੍ਰਾਜੈਕਟ ਵੀ ਜ਼ੋਰਾ ’ਤੇ ਚੱਲ ਰਿਹਾ ਹੈ। ਉਨਾਂ ਕਿਹਾ ਕਿ ਪੂਰੇ ਸ਼ਹਿਰ ਨੂੰ ਵਿਰਾਸਤੀ ਦਿੱਖ ਦਿੱਤੀ ਜਾ ਰਹੀ ਹੈ।
ਸਹਿਕਾਰਤਾ ਮੰਤਰੀ ਨੇ ਦੱਸਿਆ ਕਿ 8 ਤੋਂ 11 ਨਵੰਬਰ ਤੱਕ ਮਨਾਏ ਜਾਣ ਵਾਲੇ ਡੇਰਾ ਬਾਬਾ ਨਾਨਕ ਉਤਸਵ ਦੀਆਂ ਤਿਆਰੀਆਂ ਦੀ ਵੀ ਸਮੀਖਿਆ ਕੀਤੀ ਗਈ ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਡੇਰਾ ਬਾਬਾ ਨਾਨਕ ਆਉਣਗੇ। ਇਸ ਮੌਕੇ ਉਨਾਂ ਡੇਰਾ ਬਾਬਾ ਨਾਨਕ ਉਤਸਵ ਦੀ ਅਧਿਕਾਰਤ ਵੈਬਸਾਈਟ ਵੀ ਜਾਰੀ ਕੀਤੀ। ਉਨਾਂ ਕਿਹਾ ਕਿ ਸੰਗਤਾਂ ਨੂੰ ਕੋਈ ਦਿੱਕਤ ਨਾ ਆਵੇ, ਇਸ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦੇ ਦਿੱਤੇ ਹਨ। ਉਨਾਂ ਕਿਹਾ ਕਿ ਸੰਗਤਾਂ ਦੇ ਠਹਿਰਨ, ਲੰਗਰ, ਪਾਰਕਿੰਗ ਆਦਿ ਦਾ ਸੁਚੱਜੇ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਕੋਈ ਦਿੱਕਤ ਨਾ ਆਵੇ। 5 ਹਜ਼ਾਰ ਸੰਗਤਾਂ ਦੇ ਠਹਿਰਨ ਲਈ ਟੈਂਟ ਸਿਟੀ ਅਤੇ 30 ਹਜ਼ਾਰ ਸੰਗਤ ਦੇ ਬੈਠਣ ਦੀ ਸਮਰੱਥਾ ਵਾਲਾ ਵੱਡਾ ਪੰਡਾਲ ਤਿਆਰ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਉਤਸਵ ਦੌਰਾਨ ਧਾਰਮਿਕ ਸਮਾਗਮਾਂ ਦੇ ਨਾਲ ਸਾਹਿਤਕ, ਅਕਾਦਮਿਕ ਸਮਾਗਮ ਸੰਗਤਾਂ ਨੂੰ ਰੂਹਾਨੀਅਤ ਦੇ ਰੰਗ ਵਿੱਚ ਰੰਗਣਗੇ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਉਚੇਚੇ ਤੌਰ ’ਤੇ ਲਿਆਂਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪੁਰਾਤਨ ਤੇ ਦੁਰਲੱਭ ਹੱਥ ਲਿਖਤ 16 ਸਰੂਪ ਸੰਗਤਾਂ ਦੇ ਦਰਸ਼ਨਾਂ ਲਈ ਸੁਸ਼ੋਭਿਤ ਕੀਤੇ ਜਾਣਗੇ।
ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਸਹਿਕਾਰਤਾ ਸ੍ਰੀਮਤੀ ਕਲਪਨਾ ਬਰੂਹਾ ਮਿੱਤਲ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ, ਰਜਿਸਟਰਾਰ ਸਹਿਕਾਰੀ ਸਭਾਵਾਂ ਸ੍ਰੀ ਵਿਕਾਸ ਗਰਗ, ਮਾਰਕਫੈਡ ਦੇ ਐਮ.ਡੀ. ਸ੍ਰੀ ਵਰੁਣ ਰੂਜ਼ਮ, ਮਿਲਕਫੈਡ ਦੇ ਐਮ.ਡੀ. ਸ੍ਰੀ ਕਮਲਦੀਪ ਸਿੰਘ ਸੰਘਾ, ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ, ਮਾਰਕਫੈਡ ਦੇ ਐਡੀਸ਼ਨਲ ਐਮ.ਡੀ. ਸ੍ਰੀ ਰਾਹੁਲ ਗੁਪਤਾ, ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਦੇ ਐਮ.ਡੀ. ਸ੍ਰੀ ਚਰਨਦੇਵ ਸਿੰਘ ਮਾਨ, ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਡਾ.ਐਸ.ਕੇ. ਬਾਤਿਸ਼ ਤੇ ਡੇਰਾ ਬਾਬਾ ਉਤਸਵ ਦੇ ਕੋਆਰਡੀਨੇਟਰ ਸ੍ਰੀ ਅਮਰਜੀਤ ਸਿੰਘ ਗਰੇਵਾਲ ਵੀ ਹਾਜ਼ਰ ਸਨ।
ਨੰ: ਪੀ.ਆਰ. 19/1081/ਨਵਦੀਪ ਸਿੰਘ ਗਿੱਲ/97800-36216
—–
ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
ਪੰਜਾਬ ਸਰਕਾਰ ਵੱਲੋਂ ਮਹਿਲਾ ਕਮਿਸ਼ਨ ਨੂੰ ਮਜਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ
ਕਮਿਸ਼ਨ ਦੀ ਚੇਅਰਪਰਸਨ ਔਰਤਾਂ ਦੇ ਕੇਸਾਂ ਵਿੱਚ ਪਹਿਲ ਦੇ ਅਧਾਰ ਤੇ ਕਾਰਵਾਈ ਕਰਨ ਵਾਲੇ ਪੁਲਿਸ ਅਧਿਕਾਰੀਆਂ ਦੀ ਤੈਨਾਤੀ ਲਈ ਕਰਨਗੇ ਸਿਫਾਰਸ਼ਾਂ
ਚੰਡੀਗੜ, 22 ਅਕਤੂਬਰ, ਪੰਜਾਬ ਸਰਕਾਰ ਨੇ ਇੱਕ ਅਹਿਮ ਫੈਸਲਾ ਲੈਂਦੇ ਹੋਏ ਪੰਜਾਬ ਰਾਜ ਮਹਿਲਾ ਕਮਿਸ਼ਨ ਨੂੰ ਹੋਰ ਮਜਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਪੁੱਟਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਤੇ ਪੰਜਾਬ ਪੁਲਿਸ ਦੇ ਇੰਸਪੈਕਟਰ ਜਨਰਲ ਅਮਰਦੀਪ ਸਿੰਘ ਰਾਏ ਵੱਲੋਂ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਮਨੀਸ਼ਾ ਗੁਲਾਟੀ ਨੂੰ ਇੱਕ ਅਰਧ ਸਰਕਾਰੀ ਪੱਤਰ ਰਾਹੀਂ ਲਿਖਿਆ ਹੈ ਕਿ ਜਦੋਂ ਵੀ ਪੰਜਾਬ ਰਾਜ ਮਹਿਲਾ ਕਮਿਸ਼ਨ, ਪੰਜਾਬ ਸਰਕਾਰ ਦੇ ਧਿਆਨ ਵਿੱਚ ਕਿਸੇ ਪੁਲਿਸ ਅਧਿਕਾਰੀ ਵਿਰੁੱਧ ਕੋਈ ਸ਼ਿਕਾਇਤ ਆਉਂਦੀ ਹੈ ਅਤੇ ਕਮਿਸ਼ਨ ਸਮਝਦਾ ਹੈ ਕਿ ਅਧਿਕਾਰੀ ਨੇ ਕੋਈ ਕੁਤਾਹੀ ਕੀਤੀ ਹੈ, ਤਾਂ ਤੁਰੰਤ ਇਸ ਦਫਤਰ ਦੇ ਨੋਟਿਸ ਵਿੱਚ ਲਿਆਂਦਾ ਜਾਵੇ ਤਾਂ ਜੋ ਅਧਿਕਾਰੀ ਦੇ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਸਕੇ ਅਤੇ ਬਦਲੀਆਂ/ਤਾਇਨਾਤੀਆਂ ਸਮੇਂ ਧਿਆਨ ਵਿੱਚ ਰੱਖਿਆ ਜਾ ਸਕੇ। ਜਿਹੜੇ ਅਧਿਕਾਰੀ ਔਰਤਾਂ ਦੇ ਕੇਸਾਂ ਤੇ ਪਹਿਲ ਦੇ ਆਧਾਰ ਤੇ ਕਾਰਵਾਈ ਕਰਦੇ ਹਨ ਅਤੇ ਉਨਾਂ ਨੂੰ ਇਨਸਾਫ ਦਿੰਦੇ ਹਨ, ਉਨਾਂ ਪੁਲਿਸ ਅਧਿਕਾਰੀਆਂ ਦੇ ਨਾਮ ਵੀ ਇਸ ਦਫਤਰ ਨੂੰ ਦੱਸਿਆ ਜਾਇਆ ਕਰਨ ਤਾਂ ਜੋ ਉਨਾਂ ਨੂੰ ਬਣਦਾ ਸਨਮਾਨ ਦਿੱਤਾ ਜਾਵੇ।
ਸ਼੍ਰੀਮਤੀ ਗੁਲਾਟੀ ਨੇ ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਵੱਲੋਂ ਔਰਤਾਂ ਦੀ ਬਿਹਤਰੀ ਦੀ ਦਿਸ਼ਾ ਵਿੱਚ ਚੁੱਕੇ ਗਏ ਇਸ ਕਦਮ ਲਈ ਉਨਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਕਮਿਸ਼ਨ ਪੰਜਾਬ ਰਾਜ ਦੀਆਂ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਕਰਨ ਲਈ ਪੂਰੀ ਦਿ੍ਰੜਤਾ ਨਾਲ ਕੰਮ ਕਰਦਾ ਰਹੇਗਾ।
——–
ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
ਪੰਜਾਬ ਸਰਕਾਰ ਵਲੋਂ ਬਦਲੀ ਜਾਵੇਗੀ ਪੇਂਡੂ ਡਿਸਪੈਂਸਰੀਆਂ ਦੀ ਨੁਹਾਰ, 460 ਮੈਡੀਕਲ ਅਫਸਰਾਂ ਦੀ ਭਰਤੀ ਜਲਦ: ਤਿ੍ਰਪਤ ਬਾਜਵਾ
ਪੇਂਡੂ ਡਿਸਪੈਂਸਰੀਆਂ ਲਈ 48 ਲੱਖ ਦੀਆਂ ਦਵਾਈਆਂ ਸਪਲਾਈ, ਅਗਲੇ ਤਿੰਨ ਮਹੀਨੇ ਲਈ 2.58 ਕਰੋੜ ਦੀਆਂ ਦਵਾਈਆਂ ਖਰੀਦੀਆਂ ਜਾਣਗੀਆਂ
ਚੰਡੀਗੜ, 22 ਅਕਤੂਬਰ: ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪਿੰਡਾਂ ਦੀਆਂ ਡਿਸਪੈਂਸਰੀਆਂ ਲਈ ਸਾਰੀਆਂ ਲੋੜੀਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।ਅੱਜ ਇੱਥੇ ਜਾਰੀ ਬਿਆਨ ਵਿਚ ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਲਦ ਹੀ 460 ਮੈਡੀਕਲ ਅਫਸਰਾਂ ਦੀ ਭਰਤੀ ਕੀਤੀ ਜਾਵੇਗੀ, ਜਿਸ ਲਈ ਵਿਭਾਗ ਨੇ ਕਾਰੀਵਾਈ ਸ਼ੁਰੂ ਕਰ ਦਿੱਤੀ ਹੈ।ਉਨਾਂ ਦੱਸਿਆ ਕਿ ਇਸ ਕਾਰਵਾਈ ਨੂੰ ਜਲਦ ਪੂਰੀ ਕਰਨ ਲਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਨਾਲ ਹੀ ਕਿਹਾ ਕਿ ਪਿੰਡਾਂ ਦੀਆਂ ਡਿਸਪੈਂਸਰੀਆਂ ਵਿਚ ਦਵਾਈਆਂ ਅਤੇ ਹੋਰ ਲੋੜੀਂਦੇ ਸਮਾਨ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।ਉਨਾਂ ਦੱਸਿਆ ਕਿ 48.30 ਲੱਖ ਰੁਪਏ ਤੋਂ ਵੱਧ ਦੀਆਂ ਦਵਾਈਆਂ ਦੀ ਖਰੀਦ ਕਰਕੇ ਪਿੰਡਾਂ ਦੀਆਂ ਡਿਸਪੈਂਸਰੀਆਂ ਵਿਚ ਭੇਜ ਦਿੱਤੀਆਂ ਗਈਆਂ ਹਨ।ਇਸ ਤੋਂ ਇਲਾਵਾ ਅਗਲੇ ਤਿੰਨ ਮਹੀਂੇ ਲਈ ।2.58 ਕਰੋੜ ਦੀਆਂ ਦਵਾਈਆਂ ਖਰੀਦਣ ਲਈ ਆਰਡਰ ਦਿੱਤਾ ਜਾ ਰਿਹਾ ਹੈ।
ਸ. ਬਾਜਵਾ ਨੇ ਵਿਭਾਗ ਦੇ ਸੀਨੀਅਰ ਅਫਸਰਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਡਿਸਪੈਂਸਰੀਆਂ ਵਿਚ ਵਧੀਆ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਪੂਰੀ ਨਿਗਰਾਨੀ ਰੱਖੀ ਜਾਵੇ।ਉਨਾਂ ਕਿਹਾ ਕਿ ਡਿਸਪੈਨਸਰੀਆਂ ਦਾ ਸਟਾਫ ਸਮੇਂ ਸਿਰ ਡਿਊਟੀ ’ਤੇ ਆਪਣੀ ਹਾਜ਼ਰੀ ਯਕੀਨੀ ਬਣਾਏ ਅਤੇ ਮਰੀਜਾਂ ਨੂੰ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ।ਇਸ ਦੇ ਨਾਲ ਹੀ ਉਨਾਂ ਪਿੰਡਾਂ ਦੀਆਂ ਡਿਸਪੈਂਸਰੀਆਂ ਦੀ ਨੁਹਾਰ ਬਦਲਣ ਬਾਰੇ ਵਿਭਾਗ ਦੇ ਅਧਿਕਾਰੀਆਂ ਨੂੰ ਇਕ ਪ੍ਰੋਜੈਕਟ ਰਿਪੋਰਟ ਤਿਆਰ ਕਰਨ ਲਈ ਕਿਹਾ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਪੇਂਡੂ ਸਿਪੈਂਸਰੀਆਂ ਵਿਚ ਹੋਰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।