ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
ਪੰਜਾਬ ਬਜਟ ਗ਼ਰੀਬ ਪੱਖੀ ਅਤੇ ਵਿਕਾਸਮੁਖੀ: ਸਾਧੂ ਸਿੰਘ ਧਰਮਸੋਤ
• ਪੰਜਾਬ ਬਜਟ 2020-21 ‘ਚ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼ੇਣੀਆਂ, ਘੱਟ ਗਿਣਤੀਆਂ ਅਤੇ ਜੰਗਲਾਤ ਲਈ ਕੀਤੀਆਂ ਪਹਿਲਕਦਮੀਆਂ ਦੀ ਸ਼ਲਾਘਾ
ਚੰਡੀਗੜ•, 28 ਫ਼ਰਵਰੀ:
ਪੰਜਾਬ ਦੇ ਜੰਗਲਾਤ, ਲਿਖਣ ਤੇ ਛਪਾਈ ਸਮੱਗਰੀ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਵੱਲੋਂ ਪੇਸ਼ ਕੀਤੇ ਪੰਜਾਬ ਬਜਟ ਸਾਲ 2020-21 ਨੂੰ ਤਰੱਕੀਪਸੰਦ, ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਤੇ ਘੱਟ ਗਿਣਤੀ ਵਰਗ ਪੱਖੀ ਅਤੇ ਵਿਕਾਸ ਮੁਖੀ ਐਲਾਨਿਆ ਹੈ। ਉਨ•ਾਂ ਪੰਜਾਬ ਬਜਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਦੇਵੇਗਾ ਅਤੇ ਸਾਰੇ ਖੇਤਰਾਂ ਵਿੱਚ ਤਰੱਕੀ ਲਈ ਇੱਕ ਨਵਾਂ ਰਾਹ ਖੋਲ•ੇਗਾ।
ਸ. ਧਰਮਸੋਤ ਨੇ ਦੱਸਿਆ ਕਿ ਸਾਲ 2020-21 ਦੌਰਾਨ ਵਿਸ਼ੇਸ਼ ਰੂਪ ‘ਚ ਬੇਜ਼ਮੀਨੇ ਤੇ ਖੇਤੀਬਾੜੀ ਕਾਮਿਆਂ ਦੇ ਕਰਜ਼ਿਆਂ ਨੂੰ ਮੁਆਫ਼ ਕਰਨ ਲਈ 520 ਕਰੋੜ ਰੁਪਏ ਸਮੇਤ ਕੁੱਲ 2,000 ਕਰੋੜ ਰੁਪਏ ਰਾਖਵਾਂਕਰਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ•ਾਂ ਦੱਸਿਆ ਕਿ ਬਜਟ ‘ਚ ਸਮਾਜ ਦੇ ਦੱਬੇ-ਕੁਚਲੇ ਵਰਗਾਂ ਦੇ ਹਿੱਤਾਂ ਦੀ ਰਾਖੀ, ਤਰੱਕੀ ਅਤੇ ਉਨ•ਾਂ ਦੇ ਜੀਵਨ ਪੱਧਰ ਉੱਚਾ ਚੁੱਕਣ ਲਈ ਵਿੱਦਿਅਕ, ਸਮਾਜਿਕ ਅਤੇ ਹੋਰ ਵਿਕਾਸ ਪ੍ਰੋਗਰਾਮਾਂ ਲਈ ਵੱਖ-ਵੱਖ ਭਲਾਈ ਸਕੀਮਾਂ ਅਧੀਨ 901 ਕਰੋੜ ਰੁਪਏ ਦੇ ਕੁੱਲ ਰਾਖਵੇਂਕਰਨ ਦੀ ਤਜਵੀਜ਼ ਹੈ।
ਸ. ਧਰਮਸੋਤ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਦੀਆਂ ਅਨੁਸੂਚਿਤ ਜਾਤੀ, ਪੱਛੜੀ ਸ਼ੇਣੀ, ਈਸਾਈ, ਵਿਧਵਾ, ਤਲਾਕਸ਼ੁਦਾ ਅਤੇ ਕਿਸੇ ਵੀ ਜਾਤ ਵਰਗ ਦੀਆਂ ਵਿਧਵਾਵਾਂ ਦੀਆਂ ਧੀਆਂ ਨੂੰ ਆਸ਼ੀਰਵਾਦ ਸਕੀਮ ਅਧੀਨ ਲਿਆਂਦਾ ਹੈ। ਇਸ ਸਕੀਮ ਅਧੀਨ ਇਨ•ਾਂ ਲੜਕੀਆਂ ਦੇ ਵਿਆਹ ਮੌਕੇ 21 ਹਜ਼ਾਰ ਰੁਪਏ ਪ੍ਰਤੀ ਲੜਕੀ ਦਿੱਤੇ ਜਾਂਦੇ ਹਨ। ਇਸ ਤਹਿਤ ਮਾਰਚ, 2017 ਤੱਕ 1 ਲੱਖ 55 ਹਜ਼ਾਰ ਲਾਭਪਾਤਰੀਆਂ ਨੂੰ 302 ਕਰੋੜ ਰੁਪਏ ਪ੍ਰਦਾਨ ਕੀਤੇ ਸਨ ਅਤੇ ਸਾਲ 2020-21 ਲਈ 165 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।
ਸ. ਧਰਮਸੋਤ ਨੇ ਦੱਸਿਆ ਕਿ ਬਜਟ ‘ਚ ਅਨੁਸੂਚਿਤ ਜਾਤੀ ਕੇਂਦਰਿਤ ਪਿੰਡਾਂ ਵਿੱਚ ਬੁਨਿਆਦੀ ਢਾਂਚਾ ਸੁਵਿਧਾਵਾਂ ਦੀ ਤਰੱਕੀ ਲਈ ਅਤੇ ਸਿੱਖਿਆ, ਸਿਹਤ, ਜਲ ਸਪਲਾਈ, ਸੈਨੀਟੇਸ਼ਨ, ਪਖਾਨੇ, ਗੰਦੇ ਪਾਣੀ ਦੇ ਨਿਕਾਸ ਆਦਿ ਵਰਗੀਆਂ ਬੁਨਿਆਦੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਾਲ 2020-21 ਲਈ 46 ਕਰੋੜ ਰੁਪਏ ਮੁਹੱਈਆ ਕਰਵਾਇਆ ਜਾਵੇਗਾ। ਉਨ•ਾਂ ਕਿਹਾ ਕਿ ਅਨੁਸੂਚਿਤ ਜਾਤੀਆਂ ਦੀ 50 ਫੀਸਦੀ ਤੋਂ ਵੱਧ ਆਬਾਦੀ ਵਾਲੇ ਪਿੰਡਾਂ ਦੇ ਸੁਧਾਰ ਲਈ ਇੱਕ ਵਿਸ਼ੇਸ਼ ਰਾਜ ਪ੍ਰਯੋਜਿਤ ਯੋਜਨਾ ਸ਼ੂਰ ਕਰਨ ਜਾ ਰਹੀ ਹੈ। ਇਸ ਸਕੀਮ ਲਈ ਪੰਜਾਬ ਬਜਟ-2020-21 ਦੌਰਾਨ 10 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।
ਸ. ਧਰਮਸੋਤ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪਿਛਲੇ 3 ਸਾਲਾਂ ਦੌਰਾਨ ਜੰਗਲਾਤ ਦੇ 6,000 ਹੈਕਟੇਅਰ ਤੋਂ ਵੱਧ ਰਕਬੇ ਨੂੰ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਹੈ ਅਤੇ ਇਨ•ਾਂ ਯਤਨਾਂ ਨਾਲ ਜੰਗਲਾਤ ਖੇਤਰ ‘ਚ 11,363 ਹੈਕਟੇਅਰ ਦਾ ਵਾਧਾ ਹੋਇਆ ਹੈ। ਉਨ•ਾਂ ਦੱਸਿਆ ਕਿ ਸੂਬਾ ਸਰਕਾਰ ਜੰਗਲਾਂ ਥੱਲ•ੇ ਰਕਬੇ ਨੂੰ 6.8 ਫੀਸਦੀ ਤੋਂ ਵਧਾ ਕੇ 7.5 ਕਰਨ ਦਾ ਇਰਾਦਾ ਰੱਖਦੀ ਹੈ। ਉਨ•ਾਂ ਦੱਸਿਆ ਕਿ ਹੁਣ ਤੱਕ ਘਰ-ਘਰ ਹਰਿਆਲੀ ਸਕੀਮ ਤਹਿਤ 97 ਲੱਖ ਬੂਟੇ ਲੋਕਾਂ ਅਤੇ ਵੱਖ-ਵੱਖ ਸੰਸਥਾਵਾਂ ਨੂੰ ਮੁਫ਼ਤ ਦਿੱਤੇ ਜਾ ਚੁੱਕੇ ਹਨ। ਉਨ•ਾ ਦੱਸਿਆ ਕਿ ਪੰਜਾਬ ਬਜਟ 2020-21 ‘ਚ ਜੰਗਲੀ ਜੀਵ ਪ੍ਰਬੰਧ ਲਈ 6 ਕਰੋੜ ਰੁਪਏ ਜਦਕਿ ਪਨਕਾਮਪਾ ਸਕੀਮ ਤਹਿਤ ਲਈ 57 ਲੱਖ ਬੂਟੇ ਲਾਉਣ ਲਈ 180 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ।
ਸ. ਧਰਮਸੋਤ ਨੇ ਅੱਗੇ ਦੱਸਿਆ ਕਿ ਗ੍ਰੀਨ ਮਿਸ਼ਨ ਪੰਜਾਬ ਅਤੇ ਪਨਕਾਮਪਾ ਅਧੀਨ 8,000 ਹੈਕਟੇਅਰ ਰਕਬੇ ‘ਤੇ ਪੌਦੇ ਲਾਉਣ ਅਤੇ ‘ਸਬ-ਮਿਸ਼ਨ ਆਨ ਐਗਰੋ-ਫ਼ਾਰੈਸਟਰੀ’ ਤਹਿਤ ਕਿਸਾਨਾਂ ਵੱਲੋਂ 50 ਲੱਖ ਪੌਦੇ ਲਗਾਉਣ ਦਾ ਪ੍ਰਸਤਾਵ ਵੀ ਰੱਖਿਆ ਗਿਆ ਹੈ। ਇਸਦੇ ਨਾਲ ਹੀ ਛੱਤ ਬੀੜ ਚਿੜ•ੀਆ ਘਰ, ਜ਼ੀਕਰਪੁਰ ਨੂੰ ਸੈਲਾਨੀ ਸਥਾਨ ਵਜੋਂ ਵਿਕਸਿਤ ਕਰਨ ਲਈ 10 ਕਰੋੜ ਰੁਪਏ ਬੁਨਿਆਦੀ ਢਾਂਚੇ ਦੇ ਵਿਕਾਸ ਜਿਵੇਂ ਜ਼ਮੀਨਦੋਜ਼ ਪਾਈਪਾਂ, ਪਾਣੀ ਪਾਈਪ, ਬਿਜਲਈ ਕੇਬਲਾਂ ਅਤੇ ਸੀਵਰੇਜ ਨੈਟਵਰਕ ਪ੍ਰਣਾਲੀ ਆਦਿ ਲਈ ਰਾਖਵਾਂ ਰੱਖਿਆ ਗਿਆ ਹੈ।

LEAVE A REPLY

Please enter your comment!
Please enter your name here