ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਚੰਗਾਲੀ ਵਾਲਾ ਮਾਮਲੇ ਦੀ ਜਾਂਚ ਲਈ ਟੀਮ ਗਠਿਤ
ਕੌਂਮੀ ਐਸ.ਸੀ. ਕਮਿਸ਼ਨ ਨਾਲ ਮਿਲਕੇ ਕਰਨਗੇ ਮਾਮਲੇ ਦੀ ਜਾਂਚ
ਚੰਡੀਗੜ, 19 ਨਵੰਬਰ: ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਸੰਗਰੂਰ ਜਿਲੇ ਦੇ ਚੰਗਾਲੀ ਵਾਲਾ ਦੇ ਜਗਮੇਲ ਸਿੰਘ ਮਾਮਲੇ ਦੀ ਜਾਂਚ ਲਈ ਦੋ ਮੈਂਬਰੀ ਟੀਮ ਗਠਿਤ ਕੀਤੀ ਗਈ ਹੈ। ਇਹ ਟੀਮ ਕੌਂਮੀ ਐਸ.ਸੀ. ਕਮਿਸ਼ਨ ਨਾਲ ਮਿਲਕੇ ਕਰਨਗੇ ਮਾਮਲੇ ਦੀ ਜਾਂਚ ਕਰੇਗੀ ਅਤੇ ਆਪਣੀ ਰਿਪੋਰਟ ਕਮਿਸ਼ਨ ਨੂੰ ਪੇਸ਼ ਕਰੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤਜਿੰਦਰ ਕੌਰ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਗਿਆ ਹੈ। ਉਨਾਂ ਦੱਸਿਆ ਕਿ 15 ਨਵੰਬਰ ਨੂੰ ਅਖਬਾਰਾਂ ਵਿੱਚ ਛਪੀਆਂ ਖਬਰਾਂ ਦਾ ਸੂ ਮੋਟੋ ਨੋਟਿਸ ਲੈ ਕੇ ਐਸ.ਐਸ.ਪੀ. ਸੰਗਰੂਰ ਤੋਂ ਰਿਪੋਰਟ ਤਲਬ ਕਰ ਲਈ ਗਈ ਸੀ ਇਸਤੋਂ ਇਲਾਵਾ ਕਮਿਸ਼ਨ ਦੇ ਦੋ ਮੈਂਬਰਾਂ ਸ੍ਰੀ ਰਾਜ ਕੁਮਾਰ ਹੰਸ ਅਤੇ ਸ੍ਰੀਮਤੀ ਪੂਨਮ ਕਾਂਗੜਾ ਵੱਲੋਂ ਜਗਮੇਲ ਸਿੰਘ ਦੇ ਪਰਿਵਾਰ ਨਾਲ ਵੀ ਉਸੇ ਦਿਨ ਮੁਲਾਕਾਤ ਕੀਤੀ ਗਈ ਸੀ।
ਉਨਾਂ ਦੱਸਿਆ ਕਿ ਉਹ ਖੁਦ ਵੀ ਪੀੜਤ ਪਰਿਵਾਰ ਨੂੰ ਖੁਦ ਵੀ ਪੀ.ਜੀ.ਆਈ. ਵਿਖੇ ਸੋਮਵਾਰ ਨੂੰ ਮਿਲਕੇ ਆਏ ਸਨ। ਉਨਾਂ ਕਿਹਾ ਕਿ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਉਨਾਂ ਨੇ ਫੈਸਲਾ ਲਿਆ ਹੈ ਕਿ ਕੌਂਮੀ ਐਸ.ਸੀ. ਕਮਿਸ਼ਨ ਨਾਲ ਮਿਲਕੇ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਇਸ ਸਬੰਧੀ ਕੌਮੀ ਕਮਿਸ਼ਨ ਨਾਲ ਰਾਬਤਾ ਕਰਕੇ ਤਰੀਕ ਤੈਅ ਕੀਤੀ ਜਾ ਰਹੀ ਹੈ ਅਤੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਸ੍ਰੀ ਗਿਆਨ ਚੰਦ ਦੀਵਾਲੀ ਅਤੇ ਸ੍ਰੀਮਤੀ ਪੂਨਮ ਕਾਂਗੜਾ ਨੂੰ ਇਹ ਜਾਂਚ ਦਾ ਕੰਮ ਸੌਂਪਿਆਂ ਗਿਆ ਹੈ।

LEAVE A REPLY

Please enter your comment!
Please enter your name here