ਕੋਵਿਡ-19 ਦੌਰਾਨ ਪਸ਼ੂ ਮੇਲੇ ਲਗਾਉਣ ਤੇ ਪ੍ਰਬੰਧਾਂ ਬਾਰੇ ਐਡਵਾਇਜ਼ਰੀ ਜਾਰੀ
ਹੱਥਾਂ ਦੀ ਸਾਫ-ਸਫਾਈ ਤੇ ਸਮਾਜਿਕ ਫਾਸਲੇ ਦੀ ਸਖ਼ਤੀ ਨਾਲ ਪਾਲਣਾ ਦੀ ਹਦਾਇਤ
ਚੰਡੀਗੜ••, 21 ਮਈ :
ਪੰਜਾਬ ਸਰਕਾਰ ਵੱਲੋਂ ਪਸ਼ੂ ਵਪਾਰੀਆਂ/ਵਰਕਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪਸ਼ੂ ਮੇਲੇ ਲਗਾਉਣ ਅਤੇ ਪ੍ਰਬੰਧਾਂ ਸਬੰਧੀ ਵਿਸਥਾਰਤ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ।
ਸੂਬਾ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਰੋਨਾ ਵਾਇਰਸ (ਕੋਵਿਡ-19) ਇੱਕ ਸਿਸਟਮਿਕ ਬਿਮਾਰੀ ਹੈ ਜੋ ਜ਼ਿਆਦਾਤਰ ਮੌਕਿਆਂ ‘ਤੇ ਛਿੱਕ ਤੇ ਖੰਘ ਸਮੇਂ ਥੁੱਕ ਦੇ ਛਿੱਟਿਆਂ ਰਾਹੀਂ ਸਾਹ ਜ਼ਰੀਏ ਅੰਦਰ ਜਾਣ ਨਾਲ, ਪੀੜਤ ਵਿਅਕਤੀ ਦੇ ਸੰਪਰਕ ਵਿੱਚ ਆਉਣ ਨਾਲ ਅਤੇ ਸੰਕ੍ਰਮਿਤ ਚੀਜ਼ਾਂ/ਵਸਤੂਆਂ ਨੂੰ ਛੂਹਣ ਨਾਲ ਫ਼ੈਲਦੀ ਹੈ। ਹਾਲਾਂਕਿ ਇਹ ਵਾਇਰਸ ਵੱਖ-ਵੱਖ ਸਤ•ਾ ਉੱਪਰ ਵੱਖ ਵੱਖ ਸਮੇਂ ਤੱਕ ਜੀਵਿਤ ਰਹਿੰਦਾ ਹੈ, ਪਰ ਕੈਮੀਕਲ ਡਿਸਇਨਫੈਕਟੈਂਟ ਨਾਲ ਇਹ ਆਸਾਨੀ ਨਾਲ ਖ਼ਤਮ ਹੋ ਜਾਂਦਾ ਹੈ। ਇਸ ਲਈ ਜੇਕਰ ਸਹੀ ਅਤੇ ਸਮੇਂ ਸਿਰ ਜਾਣਕਾਰੀ ਹੋਵੇ ਤਾਂ ਕਰੋਨਾ ਵਾਇਰਸ ਨੂੰ ਹੋਰ ਫੈਲਣ ਤੋਂ ਰੋਕਿਆ ਜਾ ਸਕਦਾ ਹੈ।
ਸਮਾਜਿਕ ਦੂਰੀ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਸਲਾਹ ਦਿੰਦਿਆਂ ਬੁਲਾਰੇ ਨੇ ਕਿਹਾ ਕਿ ਪਸ਼ੂ ਵਪਾਰੀ/ਵਰਕਰ ਇੱਕ ਦੂਜੇ ਨਾਲ ਹੱਥ ਨਾ ਮਿਲਾਉਣ ਅਤੇ ਨਾ ਹੀ ਗਲੇ ਮਿਲਣ । ਪਸ਼ੂ ਵਪਾਰੀਆਂ/ਵਰਕਰਾਂ ਨੂੰ ਇਹ ਸਲਾਹ ਦਿੱਤੀ ਗਈ ਹੈ ਕਿ ਉਹ ਹਰ ਸਮੇਂ ਕੱਪੜੇ ਦਾ ਮਾਸਕ ਪਹਿਨ ਕੇ ਰੱਖਣ, ਘਰੋਂ ਨਿਕਲਣ ਤੋਂ ਪਹਿਲਾਂ ਕੱਪੜੇ ਦਾ ਮਾਸਕ ਪਹਿਨ ਲਿਆ ਜਾਵੇ ਅਤੇ ਘਰ ਵਾਪਸੀ ਤੱਕ ਇਸਨੂੰ ਪਹਿਨ ਕੇ ਰੱÎਖਿਆ ਜਾਵੇ। ਮਾਸਕ ਇਸ ਢੰਗ ਨਾਲ ਪਹਿਨਿਆ ਜਾਵੇ ਕਿ ਨੱਕ ਅਤੇ ਮੂੰਹ ਚੰਗੀ ਤਰ•ਾਂ ਢਕਿਆ ਜਾਵੇ। ਕੱਪੜੇ ਦੇ ਮਾਸਕ ਨੂੰ ਰੋਜ਼ਾਨਾ ਸਾਬਣ ਅਤੇ ਪਾਣੀ ਨਾਲ ਧੋ ਕੇ ਵਰਤਿਆ ਜਾਵੇ।
ਸਾਰਿਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਹੱਥ ਸਾਫ਼ ਕਰਨ ਲਈ ਅਲਕੋਹਲ ਯੁਕਤ ਸੈਨੀਟਾਈਜ਼ਰ (ਘੱਟੋ-ਘੱਟ 70 ਪ੍ਰਤੀਸ਼ਤ ਇਥਾਈਲ ਅਲਕੋਹਲ) ਦੀ ਵਰਤੋਂ ਕੀਤੀ ਜਾਵੇ। ਘੱਟੋ-ਘੱਟ 3 ਐਮ.ਐਲ. ਸੈਨੀਟਾਈਜ਼ਰ (ਲਗਭਗ 2 ਵਾਰ ਦਬਾ ਕੇ ਕੱਢੋ) ਸੁੱਕੇ ਹੱਥਾਂ ‘ਤੇ ਲਗਾਓ ਅਤੇ ਘੱਟੋ ਘੱਟ 30 ਸੈਕਿੰਡ ਤੱਕ ਮਲੋ। ਜੇਕਰ ਹੱਥ ਸਾਫ਼ ਦਿਖਾਈ ਦੇ ਰਹੇ ਹੋਣ ਫਿਰ ਵੀ ਹੱਥਾਂ ਨੂੰ ਧੋਵੋ ਜਾਂ ਸੈਨੇਟਾਈਜ਼ ਕਰੋ।
ਹੱਥ ਧੋਣ ਸਬੰਧੀ ਪ੍ਰੋਟੋਕੋਲ ਬਾਰੇ ਜਾਣਕਾਰੀ ਦਿੰਦਿਆਿਂ ਬੁਲਾਰੇ ਨੇ ਕਿਹਾ ਕਿ ਜਦੋਂ ਵੀ ਮੌਕੇ ਮਿਲੇ ਹੱਥਾਂ ਨੂੰ ਸਾਬਣ ਤੇ ਪਾਣੀ ਨਾਲ ਘੱਟੋ-ਘੱਟ 40 ਸੈਕਿੰਡ ਤੱਕ ਧੋਵੋ, ਹੱਥਾਂ ਦੀਆਂ ਤਲੀਆਂ, ਹੱਥਾਂ ਦਾ ਪਿਛਲਾ ਪਾਸਾ, ਉਂਗਲਾਂ ਤੇ ਅੰਗੂਠੇ ਦੇ ਵਿਚਕਾਰ ਦੀ ਜਗ••ਾ ਤੇ ਗੁੱਟਾਂ ਨੂੰ ਚੰਗੀ ਤਰ••ਾਂ ਰਗੜੋ। ਹਾਲਾਂਕਿ ਹਰੇਕ 2 ਘੰਟੇ ਬਾਅਦ ਹੱਥ ਧੋਣ ਦੀ ਸਲਾਹ ਦਿੱਤੀ ਜਾਂਦੀ ਹੈ। ਉਪਲੱਬਧਤਾ ਅਨੁਸਾਰ ਹੱਥਾਂ ਨੂੰ ਸਾਬਣ ਅਤੇ ਪਾਣੀ ਨਾਲ ਧੋਤਾ ਜਾਵੇ ਜਾਂ ਸੈਨੀਟਾਈਜ਼ ਕਰੋ।
ਲੋਕਾਂ ਨੂੰ ਰੈਸਪੀਰੇਟਰੀ ਐਟੀਕੇਟਸ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਬੁਲਾਰੇ ਨੇ ਕਿਹਾ ਕਿ ਖੰਘਣ/ਛਿੱਕਣ ਸਮੇਂ ਮੂੰਹ ਨੂੰ ਢਕੋ ਤੇ ਟਿਸ਼ੂ ਪੇਪਰ ਨਾਲ ਢਕਣ ਨੂੰ ਪਹਿਲ ਦਿੱਤੀ ਜਾਵੇ। ਹਰ ਵਾਰ ਨਵੇਂ ਟਿਸ਼ੂ ਪੇਪਰ ਦੀ ਵਰਤੋਂ ਕਰੋ ਅਤੇ ਵਰਤੋਂ ਤੋਂ ਬਾਅਦ ਇਸਨੂੰ ਡਸਟਬਿਨ ਵਿੱਚ ਸੁੱਟੋ। ਜੇਕਰ ਰੁਮਾਲ/ਟਿਸ਼ੂ ਪੇਪਰ ਨਹੀਂ ਹੈ ਤਾਂ ਨੰਗੇ ਹੱਥਾਂ ਵਿੱਚ ਖੰਘਣ/ਛਿੱਕਣ ਦੀ ਬਜਾਏ ਮੂੰਹ ਨੂੰ ਕੂਹਣੀ ਨਾਲ ਢੱਕੋ।
ਐਡਵਾਇਜ਼ਰੀ ਵਿੱਚ ਇਹ ਸਲਾਹ ਦਿੱਤੀ ਗਈ ਹੈ ਕਿ ਚਿਹਰੇ, ਮੂੰਹ, ਨੱਕ, ਅੱਖਾਂ ਨੂੰ ਨਾ ਛੂਹਿਆ ਜਾਵੇ। ਖੁੱਲ•ੇ ਵਿੱਚ ਨਾ ਥੁੱਕੋ ਅਤੇ ਜ਼ਰੂਰਤ ਪੈਣ ‘ਤੇ ਟਾਇਲਟ ਦੇ ਵਾਸ਼ਬੇਸਨ ਦੀ ਵਰਤੋਂ ਕਰੋ। ਕਿਸੇ ਵੀ ਤਰ••ਾਂ ਦਾ ਕੋਈ ਵੀ ਜਨਤਕ, ਧਾਰਮਿਕ, ਰਾਜਨੀਤਿਕ ਇਕੱਠ ਨਾ ਕਰੋ। ਸੰਭਾਵਿਤ ਸੰਕ੍ਰਮਿਤ ਥਾਵਾਂ ਜਿਵੇਂ ਕਿ ਦਰਵਾਜ਼ੇ ਦੇ ਹੈਂਡਲ, ਰੇਲਿੰਗ, ਕੰਧਾਂ ਆਦਿ ਨੂੰ ਨਾ ਛੂਹੋ। ਕਿਸੇ ਵੀ ਮਸ਼ੀਨ ਨੂੰ ਵਰਤਣ/ਛੂਹਣ ਤੋਂ ਪਹਿਲਾਂ ਉਸ ਨੂੰ 1 ਪ੍ਰਤੀਸ਼ਤ ਸੋਡੀਅਮ ਹਾਈਪੋਕਲੋਰਾਈਟ ਨਾਲ ਸਾਫ਼ ਕਰੋ।
ਐਡਵਾਇਜ਼ਰੀ ਵਿੱਚ ਕਿਹਾ ਗਿਆ ਹੈ ਕਿ ਜਿਸ ਜ਼ਿਲ•ੇ ਨੂੰ ਪ੍ਰਸ਼ਾਸਨ ਵੱਲੋਂ ਕੰਟੇਨਮੇਂਟ ਜ਼ੋਨ/ਰੈੱਡ ਜ਼ੋਨ/ ਹਾਟਸਪਾਟ ਐਲਾਨਿਆ ਗਿਆ ਹੈ, ਉੱਥੇ ਕੋਈ ਵੀ ਪਸ਼ੂ ਮੇਲਾ ਨਾ ਲਗਾਇਆ ਜਾਵੇ। ਮੇਲੇ ਵਾਲੀ ਥਾਂ ਵਿੱਚ ਲਿਆਉਣ ਤੋਂ ਪਹਿਲਾਂ ਪਸ਼ੂ ਨੂੰ ਚੰਗੀ ਤਰ••ਾਂ ਸੈਨੀਟਾਈਜ਼ ਕੀਤਾ ਜਾਵੇ। ਮੇਲੇ ਵਿੱਚ ਕੁਝ ਚੋਣਵੀਆਂ ਥਾਂਵਾਂ ‘ਤੇ ਪੈਰਾਂ ਨਾਲ ਚੱਲਣ ਵਾਲੇ ਹੈਂਡ-ਵਾਸ਼ਿੰਗ ਸਟੇਸ਼ਨ ਲਗਾਏ ਜਾਣ। ਪਸ਼ੂ ਵਪਾਰੀਆਂ ਵੱਲੋਂ ਵਰਕਰਾਂ ਨੂੰ ਹੱਥ ਧੋਣ ਲਈ ਪ੍ਰੇਰਿਤ ਕੀਤਾ ਜਾਵੇ।
ਪਸ਼ੂ ਵਪਾਰੀਆਂ/ਵਰਕਰਾਂ ਵੱਲੋਂ ਬਿਨ•ਾਂ ਕਿਸੇ ਪੁਖ਼ਤਾ ਜਾਣਕਾਰੀ ਤੋਂ ਕੋਵਿਡ-19 ਬਾਰੇ ਗੱਲਾਂ/ਅਫ਼ਵਾਹਾਂ ਨਾ ਫੈਲਾਈਆਂ ਜਾਣ। ਮਾਲਕਾਂ ਵੱਲੋਂ ਮੁਲਾਜ਼ਮਾਂ ਨੂੰ ਸਹੀ ਤੇ ਪੁਖ਼ਤਾ ਜਾਣਕਾਰੀ ਲਈ ਪੰਜਾਬ ਸਰਕਾਰ ਵੱਲੋਂ ਬਣਾਈ ਗਈ ‘ਕੋਵਾ ਐਪ’ ਡਾਊਨਲੋਡ ਕਰਨ ਲਈ ਪ੍ਰੇਰਿਤ ਕੀਤਾ ਜਾਵੇ।
ਐਡਵਾਇਜ਼ਰੀ ਅਨੁਸਾਰ ਜੇਕਰ ਕਿਸੇ ਵਰਕਰ ਨੂੰ ਬੁਖ਼ਾਰ ਹੈ ਜਾਂ ਕੋਵਿਡ-19 ਵਰਗੇ ਲੱਛਣ ਦਿਖਾਈ ਦਿੰਦੇ ਹਨ ਤਾਂ ਪਸ਼ੂ ਵਪਾਰੀਆਂ ਵੱਲੋਂ ਉਸ ਨੂੰ ਘਰ ਰਹਿਣ ਦੀ ਸਲਾਹ ਦਿੱਤੀ ਜਾਵੇ ਅਤੇ ਤੁਰੰਤ ਡਾਕਟਰੀ ਸਲਾਹ ਲਈ ਜਾਵੇ। ਜੇਕਰ ਕਿਸੇ ਵਰਕਰ/ਪਸ਼ੂ ਵਪਾਰੀ ਨੂੰ ਤੇਜ਼ ਬੁਖ਼ਾਰ ਹੈ ਤਾਂ ਇਸ ਦਾ ਇਹ ਮਤਲਬ ਨਹੀਂ ਕਿ ਉਹ ਕੋਵਿਡ-19 ਪੀੜਤ ਹੈ। ਜੇਕਰ ਕਿਸੇ ਵਰਕਰ ਨੂੰ ਕਰੋਨਾ ਵਾਇਰਸ ਦੀ ਪੁਸ਼ਟੀ ਹੋ ਜਾਂਦੀ ਹੈ ਤਾਂ ਪਸ਼ੂ ਵਪਾਰੀ ਜਾਂ ਮਾਲਕ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਹੈਲਪਲਾਈਨ ਨੰਬਰ 104 ਜਾਂ ਸਟੇਟ ਕੰਟਰੋਲ ਰੂਮ ਨੰਬਰ 0172-2920074/08872090029 ‘ਤੇ ਕਾਲ ਕਰਕੇ ਪੀੜਤ ਵਰਕਰ ਦੇ ਮੇਲੇ ਵਿੱਚ ਆਉਣ ਬਾਰੇ ਅਤੇ ਉਸ ਦੇ ਸੰਪਰਕ ਵਿੱਚ ਆਏ ਲੋਕਾਂ ਬਾਰੇ ਤੁਰੰਤ ਜਾਣਕਾਰੀ ਦੇਵੇ।