ਪੰਜਾਬ ਸਰਕਾਰ ਵੱਲੋਂ 8 ਅਪਰੈਲ ਨੂੰ ਗਜ਼ਟਿਡ ਛੁੱਟੀ ਦਾ ਐਲਾਨ

ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ ਮੌਕੇ ਰਾਖਵੀਂ ਦੀ ਬਜਾਏ ਗਜ਼ਟਿਡ ਛੁੱਟੀ ਐਲਾਨੀ

ਜ਼ਰੂਰੀ ਸੇਵਾਵਾਂ ਨਾਲ ਜੁੜੇ ਵਿਭਾਗ 8 ਅਪਰੈਲ ਨੂੰ ਆਮ ਵਾਂਗ ਹੀ ਕੰਮ ਕਰਨਗੇ

ਚੰਡੀਗੜ•, 7 ਅਪਰੈਲ:

ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪਰੈਲ, 2020 ਦਿਨ ਬੁੱਧਵਾਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।

ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਅਨੁਸਾਰ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪਰੈਲ, 2020 ਦਿਨ ਬੁੱਧਵਾਰ ਨੂੰ ਰਾਖਵੀਂ ਛੁੱਟੀ ਦੀ ਬਜਾਏ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਉਨ•ਾਂ ਦੱਸਿਆ ਕਿ 8 ਅਪਰੈਲ, 2020 ਨੂੰ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਅਤੇ ਹੋਰ ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ।

ਬੁਲਾਰੇ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਕੋਵਿਡ 19 ਦੀ ਸਥਿਤੀ ਨੂੰ ਵੇਖਦੇ ਹੋਏ ਪ੍ਰਸੋਨਲ ਵਿਭਾਗ ਵੱਲੋਂ 25 ਮਾਰਚ, 2020 ਨੂੰ ਜਾਰੀ ਪੱਤਰ ਵਿੱਚ ਦਰਸਾਏ ਜ਼ਰੂਰੀ ਸੇਵਾਵਾਂ ਨਾਲ ਜੁੜੇ ਵਿਭਾਗ/ਦਫ਼ਤਰ 8 ਅਪਰੈਲ, 2020 ਨੂੰ ਆਮ ਵਾਂਗ ਹੀ ਕੰਮ ਕਰਦੇ ਰਹਿਣਗੇ।

LEAVE A REPLY

Please enter your comment!
Please enter your name here