ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫਲਸਫੇ ਬਾਰੇ ਸੂਬੇ ਭਰ ਵਿੱਚ ਚੱਲਣ ਵਾਲੇ ਸ਼ੋਆਂ ਦੀ ਸਪੀਕਰ ਪੰਜਾਬ ਵਿਧਾਨ ਸਭਾ ਕੇ.ਪੀ. ਰਾਣਾ ਨੇ ਕੀਤੀ ਸ਼ੁਰੂਆਤ
ਚੰਡੀਗੜ/ਰੂਪਨਗਰ, 17 ਅਕਤੂਬਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਜਸ਼ਨਾਂ ਦਾ ਇੱਥੇ ਦਰਿਆ ਸਤਲੁੱਜ ਕਿਨਾਰੇ ਮੁੱਢ ਬੰਨਦਿਆਂ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੰਵਰਪਾਲ ਸਿੰਘ ਨੇ ਵਿਸ਼ੇਸ਼ ਤੌਰ ’ਤੇ ਡਿਜ਼ਾਈਨ ਕੀਤੇ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਦਾ ਅੱਜ ਦੇਰ ਸ਼ਾਮ ਉਦਘਾਟਨ ਕੀਤਾ।ਇਸ ਮੌਕੇ ਤੇ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।
ਇਸ ਦੌਰਾਨ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ.ਪੀ. ਸਿੰਘ ਨੇ ਦੱਸਿਆ ਕਿ ਸ਼ੋਅ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਦਾਸੀਆਂ ਨੂੰ ਰੂਪਮਾਨ ਕੀਤਾ ਗਿਆ ਹੈ। ਸੂਬੇ ਦੀਆਂ ਵੱਖ ਵੱਖ ਥਾਵਾਂ ਉਤੇ ਚਾਰ ਮਹੀਨਿਆਂ ਤੱਕ ਚੱਲਣ ਬਾਰੇ ਇਸ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਗੁਰੂ ਸਾਹਿਬ ਦੇ ਧਾਰਮਿਕ ਸਹਿਣਸ਼ੀਲਤਾ ਅਤੇ ਭਾਈਚਾਰਕ ਸਾਂਝ ਕਾਇਮ ਕਰਨ ਦੀਆਂ ਸਿੱਖਿਆਵਾਂ ਬਾਰੇ ਲੋਕਾਂ ਨੂੰ ਜਾਣੰੂ ਕਰਵਾਇਆ ਜਾਵੇਗਾ।
ਗੁਰੂ ਸਾਹਿਬ ਦੀਆਂ ਸਿੱਖਿਆਵਾਂ ਬਾਰੇ ਇਸ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਮੌਜੂਦਾ ਧਰੂਵੀਕਰਨ ਦੇ ਮਾਹੌਲ ਵਿੱਚ ਗੁਰੂ ਸਾਹਿਬ ਦਾ ਸਰਬ ਸਾਂਝੀਵਾਲਤਾ ਦਾ ਸੁਨੇਹਾ ਫੈਲਾਉਣ ਦਾ ਇਹ ਢੁਕਵਾਂ ਯਤਨ ਹੈ। ਬਹੁਤ ਹੀ ਬਾਰੀਕਬੀਨੀ ਨਾਲ ਡਿਜ਼ਾਈਨ ਕੀਤਾ ਇਹ ਪ੍ਰੋਗਰਾਮ ਗੁਰੂ ਸਾਹਿਬ ਦੇ ਪਾਣੀ, ਹਵਾ ਅਤੇ ਧਰਤੀ ਨੂੰ ਬਚਾਉਣ ਦੇ ਸਿਧਾਂਤ ਨੂੰ ਵੀ ਰੂਪਮਾਨ ਕਰਦਾ ਹੈ।
ਸਪੀਕਰ ਕੇ.ਪੀ. ਰਾਣਾ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਸਮਾਜ ਦੀ ਇਕਜੁੱਟਤਾ ਦਾ ਦਿਖਾਇਆ ਸਿਧਾਂਤ ਸਮਾਜਿਕ ਬੁਰਾਈਆਂ ਖ਼ਿਲਾਫ਼ ਹਮੇਸ਼ਾ ਮਨੁੱਖਤਾ ਦਾ ਰਾਹ ਦਸੇਰਾ ਬਣਿਆ ਰਹੇਗਾ। ਉਨਾਂ ਸਾਰੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਇਨਾਂ ਧਾਰਮਿਕ ਸਮਾਗਮਾਂ ਨੂੰ ਮਿਲ ਕੇ ਮਨਾਉਣ।
ਇਸ ਮੌਕੇ ਬੋਲਦਿਆਂ ਸੈਰ ਸਪਾਟਾਂ ਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਭਰ ਵਿੱਚ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਨਿੱਜੀ ਤੌਰ ਉਤੇ ਨਜ਼ਰਸਾਨੀ ਕਰ ਰਹੇ ਹਨ। ਉਨਾਂ ਕਿਹਾ ਕਿ ਇਹ ਸਾਡੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸਾਨੂੰ ਆਪਣੇ ਜੀਵਨ ਦੌਰਾਨ ਗੁਰੂ ਸਾਹਿਬ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ।
ਉਨਾਂ ਦੱਸਿਆ ਕਿ ਰੂਪਨਗਰ ਤੋਂ ਇਲਾਵਾ ਰਾਜ ਦੇ 10 ਜ਼ਿਲਿਆਂ ਹੁਸ਼ਿਆਰਪੁਰ, ਲੁਧਿਆਣਾ, ਜਲੰਧਰ, ਗੁਰਦਾਸਪੁਰ, ਮੋਗਾ, ਕਪੂਰਥਲਾ, ਸ੍ਰੀ ਅੰਮਿ੍ਰਤਸਰ ਸਾਹਿਬ, ਤਰਨ ਤਾਰਨ ਅਤੇ ਫ਼ਿਰੋਜ਼ਪੁਰ ਵਿੱਚੋਂ ਲੰਘਦੇ ਬਿਆਸ ਅਤੇ ਸਤਲੁਜ ਦਰਿਆਵਾਂ ਵਿੱਚ ਵੀ ਫਲੋਇੰਗ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾਣਗੇ। ਅੱਜ ਰੂਪਨਗਰ ਤੋਂ ਇਸ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ 18 ਅਕਤੂਬਰ ਨੂੰ ਵੀ 02 ਸ਼ੋਅ ਸ਼ਾਮ 07.00 ਵਜੇ ਅਤੇ ਇਸ ਤੋਂ ਬਾਅਦ ਦੂਜਾ ਸ਼ੋਅ 08.15 ਵਜੇ ਹੋਣਗੇ ।

ਉਨਾਂ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਵਿਖੇ 1 ਨਵੰਬਰ ਤੋਂ 12 ਨਵੰਬਰ ਤੱਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਿਪਤ ਮੁੱਖ ਸਮਾਗਮ ਕਰਵਾਏ ਜਾਣਗੇ ਅਤੇ 4 ਨਵੰਬਰ ਤੋਂ ਸਮਾਗਮ ਦੇ ਆਖ਼ਰੀ ਦਿਨ 12 ਨਵੰਬਰ ਤੱਕ ਲਗਾਤਾਰ 9 ਦਿਨ ਵਿਸ਼ਾਲ ਲਾਈਟ ਐਂਡ ਸਾਊਂਡ ਸ਼ੋਅ ਗੁਰੂ ਸਾਹਿਬ ਦੇ ਜੀਵਨ ਬਿਰਤਾਂਤ ’ਤੇ ਰੌਸ਼ਨੀ ਪਾਏਗਾ। ਇਸੇ ਤਰਾਂ 19 ਅਤੇ 20 ਅਕਤੂਬਰ ਨੂੰ ਜ਼ਿਲਾ ਹੁਸ਼ਿਆਪੁਰ ਦੇ ਪਿੰਡ ਟੇਰਕਿਆਣਾ ਨੇੜੇ ਬਿਆਸ ਦਰਿਆ ਵਿੱਚ, 23 ਅਤੇ 24 ਅਕਤੂਬਰ ਨੂੰ ਜ਼ਿਲਾ ਲੁਧਿਆਣਾ ਦੇ ਪਿੰਡ ਤਲਵੰਡੀ ਨੇੜੇ ਸਤਲੁਜ ਦਰਿਆ ਵਿੱਚ, 30 ਅਤੇ 31 ਅਕਤੂਬਰ ਨੂੰ ਜ਼ਿਲਾ ਜਲੰਧਰ ਦੇ ਪਿੰਡ ਡਗਾਰਾ ਨੇੜੇ ਸਤਲੁਜ ਦਰਿਆ ਵਿੱਚ, 1 ਅਤੇ 2 ਨਵੰਬਰ ਜ਼ਿਲਾ ਗੁਰਦਾਸਪੁਰ ਦੇ ਪਿੰਡ ਕਿਸ਼ਨਪੁਰ ਨੇੜੇ ਬਿਆਸ ਦਰਿਆ ਵਿੱਚ, 3 ਅਤੇ 4 ਨਵੰਬਰ ਨੂੰ ਜ਼ਿਲਾ ਮੋਗਾ ਦੇ ਪਿੰਡ ਚੱਕ ਬਾਹਮਣੀਆ ਨੇੜੇ ਸਤਲੁਜ ਦਰਿਆ ਵਿੱਚ, 5 ਅਤੇ 6 ਨਵੰਬਰ ਨੂੰ ਜ਼ਿਲਾ ਗੁਰਦਾਸਪੁਰ ਦੇ ਕਸਬਾ ਸ੍ਰੀ ਹਰਗੋਬਿੰਦਪੁਰ ਨੇੜੇ ਬਿਆਸ ਦਰਿਆ ਵਿੱਚ, 7 ਅਤੇ 8 ਨਵੰਬਰ ਨੂੰ ਜ਼ਿਲਾ ਜਲੰਧਰ ਦੇ ਪਿੰਡ ਇਸਮਾਇਲਪੁਰ ਨੇੜੇ ਸਤਲੁਜ ਦਰਿਆ ਵਿੱਚ, 10 ਅਤੇ 11 ਨਵੰਬਰ ਨੂੰ ਜ਼ਿਲਾ ਕਪੂਰਥਲਾ ਦੇ ਪਿੰਡ ਮੁੰਡ ਕੁੱਲਾ ਨੇੜੇ ਬਿਆਸ ਦਰਿਆ ਵਿੱਚ, 14, 15 ਅਤੇ 16 ਨਵੰਬਰ ਨੂੰ ਜ਼ਿਲਾ ਅੰਮਿ੍ਰਤਸਰ ਦੇ ਪਿੰਡ ਬੁੱਢਾ ਥੇਹ ਨੇੜੇ ਬਿਆਸ ਦਰਿਆ ਵਿੱਚ, 18 ਅਤੇ 19 ਨਵੰਬਰ ਨੂੰ ਚੰਡੀਗੜ ਦੀ ਸੁਖਨਾ ਝੀਲ ਵਿੱਚ, 22 ਅਤੇ 23 ਨਵੰਬਰ ਨੂੰ ਜ਼ਿਲਾ ਤਰਨ ਤਾਰਨ ਦੇ ਪਿੰਡ ਗਗੜੇਵਾਲ ਅਤੇ 26 ਤੇ 27 ਨਵੰਬਰ ਨੂੰ ਪਿੰਡ ਧੂੰਦਾ ਨੇੜੇ ਬਿਆਸ ਦਰਿਆ ਵਿੱਚ ਅਤੇ 29 ਅਤੇ 30 ਨਵੰਬਰ ਨੂੰ ਜ਼ਿਲਾ ਫ਼ਿਰੋਜ਼ਪੁਰ ਵਿੱਚ ਸਤਲੁਜ ਦਰਿਆ ਦੀ ਹੁਸੈਨੀਵਾਲਾ ਝੀਲ ’ਚ ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾਣਗੇ।
ਇਸ ਮੌਕੇ ਜ਼ਿਲਾ ਵਿਧਾਇਕ ਸ਼੍ਰੀ ਅਮਰਜੀਤ ਸਿੰਘ ਸੰਦੋਆ ,ਸ਼੍ਰੀ ਗੁਰਕਿਰਤ ਕਿ੍ਰਪਾਲ ਸਿੰਘ ਵਿਸ਼ੇਸ਼ ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਅਤੇ ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ, ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਜਾਰੰਗਲ , ਸੀਨੀਅਰ ਪੁਲਿਸ ਕਪਤਾਨ ਸ਼੍ਰੀ ਸਵਪਨ ਸ਼ਰਮਾ ਡਿਪਟੀ ਕਮਿਸ਼ਨਰ(ਡੀ) ਸ਼੍ਰੀ ਅਮਰਦੀਪ ਸਿੰਘ ਗੁਜਰਾਲ, ਸ਼੍ਰੀਮਤੀ ਹਰਜੋਤ ਕੌਰ ਐਸ.ਡੀ.ਐਮ.,ਸ਼੍ਰੀ ਸੁਖਵਿੰਦਰ ਸਿੰਘ ਵਿਸਕੀ ਚੇਅਰਮੈਨ ਨਗਰ ਸੁਧਾਰ ਟਰਸਟ, ਡਾ: ਆਰ.ਐਸ.ਪਰਮਾਰ ,ਅਮਰਜੀਤ ਸਿੰਘ ਸੈਣੀ, ਅਸ਼ੋਕ ਬਾਹੀ ਸਾਬਕਾ ਪ੍ਰਧਾਨ ਨਗਰ ਕੌਸਲ, ਜੈਲਦਾਰ ਸਤਵਿੰਦਰ ਸਿੰਘ ਚੈੜੀਆਂ, ਸ਼੍ਰੀ ਰਮੇਸ਼ ਗੋਇਲ, ਸ਼੍ਰੀ ਪੋਮੀ ਸੋਨੀ, ਸ਼੍ਰੀ ਜਗਦੀਸ਼ ਕਾਝਲਾ, ਸ਼੍ਰੀ ਰਾਮ ਸਿੰਘ ਸੈਣੀ, ਸ਼੍ਰੀ ਰਾਜੇਸ਼ਵਰ ਲਾਲੀ, ਸ਼੍ਰੀ ਕਰਨੈਲ ਸਿੰਘ ਜੋਲੀ, ਸ਼੍ਰੀ ਬੌਬੀ ਚੌਹਾਨ, ਸ਼੍ਰੀ ਰਾਜੇਸ਼ ਸਹਿਗਲ, ਸ਼੍ਰੀ ਸੰਜੇ ਵਰਮਾ, ਸ਼੍ਰੀ ਮਿੰਟੂ ਸਰਾਫ, ਸ਼੍ਰੀ ਆਰ.ਐਨ.ਮੋਦਗਿਲ , ਸਤਿੰਦਰ ਨਾਗੀ ਸਮੇਤ ਕਈ ਉੱਘੀਆਂ ਸ਼ਖ਼ਸੀਅਤਾਂ ਅਤੇ ਇਲਾਕੇ ਤੋਂ ਵੱਡੀ ਗਿਣਤੀ ਵਿੱਚ ਸੰਗਤ ਪਹੰੁਚੀ ਹੋਈ ਸੀ।

LEAVE A REPLY

Please enter your comment!
Please enter your name here