ਮੁਹਾਲੀ 1ਅਕਤੂਬਰ( ਮਾਰਸ਼ਲ ਨਿਊਜ਼ ) 28ਸਾਲ ਪਹਿਲਾਂ ਅਯੋਧਿਆ ਵਿੱਚ ਬਾਬਰੀ ਮਸਜਿਦ ਢਾਹੁਣ ਦੇ ਮਾਮਲੇ ਵਿੱਚ ਜੱਜ ਸ੍ਰੀ ਸੁਰਿੰਦਰ ਕੁਮਾਰ ਯਾਦਵ ਦੀ ਵਿਸ਼ੇਸ਼ ਅਦਾਲਤ ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ ਅਦਾਲਤ ਨੇ ਲਾਲ ਕ੍ਰਿਸ਼ਨ ਅਡਵਾਨੀ ਮੁਰਲੀ ਮਨੋਹਰ ਜੋਸ਼ੀ ਅਤੇ ਕਲਿਆਣ ਸਿੰਘ ਸਮੇਤ 32ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਰਾਸ਼ਟਰੀ ਸਵੈ ਸੇਵਕ ਸੰਘ (RSS )ਦੀ ਰਾਸ਼ਟਰੀ ਕਾਰਜਕਾਰਨੀ ਦੇ ਮੈਂਬਰ ਅਤੇ ਭਾਰਤ ਤਿੱਬਤ ਸਹਿਯੋਗ ਮੰਚ ਦੇ ਸੰਸਥਾਪਕ ਡਾ ਇੰਦਰੇਸ਼ ਕੁਮਾਰ ਜੀ ਨੇ ਇਸ ਫੈਸਲੇ ਨੂੰ ਸੱਚ ਦੀ ਜਿੱਤ ਦੱਸਿਆ ਹੈ
ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਬਾਬਰੀ ਇਮਾਰਤ ਢਾਹੁਣ ਦੇ ਮਾਮਲੇ ਵਿੱਚ ਸਾਰੇ ਬੱਤੀ ਆਰੋਪੀਆਂ ਨੂੰ ਬਰੀ ਕਰ ਦਿੱਤਾ ਗਿਆ ਹੈ ਅਦਾਲਤ ਨੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਸਾਜ਼ਿਸ਼ ਦੀ ਗੱਲ ਨੂੰ ਖਾਰਜ ਕਰ ਦਿੱਤਾ ਹੈ ਅਦਾਲਤ ਨੇ ਮੰਨਿਆ ਹੈ ਕਿ ਇਹ ਘਟਨਾ ਉਕਸਾਵੇ ਦੀ ਪ੍ਰਕਿਰਿਆ ਦਾ ਨਤੀਜਾ ਸੀ ਉਨ੍ਹਾਂ ਕਿਹਾ ਹੈ ਕਿ ਦੇਰ ਹੀ ਸਹੀ ਪਰ ਸੱਚ ਦੀ ਜਿੱਤ ਹੋਈ ਹੈ ।