ਭਿ੍ਰਸ਼ਟਾਚਾਰ ਵਿਰੋਧੀ ਜਾਗਰੂਕਤਾ ਹਫਤੇ ਤਹਿਤ ਸਰਕਾਰੀ ਦਫਤਰਾਂ ਅਤੇ ਜਨਤਕ ਥਾਵਾਂ ’ਤੇ ਲਾਏ ਪੋਸਟਰ
ਵਿਜੀਲੈਂਸ ਬਿਉਰੋ ਭਿ੍ਰਸ਼ਟਾਚਾਰ ਨੂੰ ਖਤਮ ਕਰਨ ਲਈ ਦਿ੍ਰੜ੍ਹ ਸੰਕਲਪ: ਆਰ. ਕੇ ਬਖਸ਼ੀ
ਐਸ.ਏ.ਐਸ. ਨਗਰ, 29 ਅਕਤੂਬਰ
ਵਿਜੀਲੈਂਸ ਬਿਊਰੋ, ਪੰਜਾਬ ਵੱਲੋਂ ਆਮ ਜਨਤਾ ਨੂੰ ਭਿ੍ਰਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਲਈ 28 ਅਕਤੂਬਰ ਤੋਂ 2 ਨਵੰਬਰ 2019 ਤੱਕ ਭਿ੍ਰਸ਼ਟਾਚਾਰ ਵਿਰੋਧੀ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਮੁੱਖ ਨਿਰਦੇਸ਼ਕ ਵਿਜੀਲੈਂਸ ਸ੍ਰੀ ਬੀ. ਕੇ. ਉਪਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਡਾਇਰੈਕਟਰ ਵਿਜੀਲੈਂਸ ਸ੍ਰੀ ਐਲ. ਕੇ. ਯਾਦਵ ਅਤੇ ਡੀ. ਆਈ. ਜੀ. ਸ੍ਰੀ ਬਾਬੂ ਲਾਲ ਮੀਨਾ ਦੀ ਅਗਵਾਈ ਵਿੱਚ ਵਿਜੀਲੈਂਸ ਬਿਊਰੋ ਐਸ. ਏ. ਐਸ. ਨਗਰ ਅਧੀਨ ਆਉਂਦੀ ਯੂਨਿਟ ‘ਚ ਵੱਖ-ਵੱਖ ਸਰਕਾਰੀ ਦਫਤਰਾਂ ਵਿਖੇ ਭਿ੍ਰਸ਼ਟਾਚਾਰ ਖਿਲਾਫ ਜਾਗਰੂਕ ਕਰਦੇ ਬੈਨਰ ਅਤੇ ਪੋਸਟਰ ਲਗਾਏ ਗਏ।
ਐਸ. ਐਸ. ਪੀ. ਵਿਜੀਲੈਂਸ ਆਰ. ਕੇ ਬਖਸ਼ੀ ਨੇ ਦੱਸਿਆ ਕਿ ਵਿਜੀਲੈਂਸ ਬਿਉਰੋ ਭਿ੍ਰਸ਼ਟਾਚਾਰ ਨੂੰ ਖਤਮ ਕਰਨ ਲਈ ਦਿ੍ਰੜ੍ਹ ਸੰਕਲਪ ਹੈ ਅਤੇ ਇਸ ਸਬੰਧੀ ਕੋਈ ਵੀ ਸ਼ਿਕਾਇਤ ਆਉਣ ’ਤੇ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਭਿ੍ਰਸ਼ਟਾਚਾਰ ਵਿਰੋਧੀ ਜਾਗਰੂਕਤਾ ਹਫ਼ਤਾ ਮਨਾਉਣ ਦਾ ਮੰਤਵ ਲੋਕਾਂ ਦਰਮਿਆਨ ਭਿ੍ਰਸ਼ਟਾਚਾਰ ਖਿਲਾਫ਼ ਜਾਗਰੂਕਤਾ ਫੈਲਾਉਣਾ ਹੈ ਤਾਂ ਜੋ ਇਸ ਬੀਮਾਰੀ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਭਿ੍ਰਸ਼ਟਾਚਾਰ ਖਿਲਾਫ਼ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਦਫਤਰ, ਐਸ.ਐਸ.ਪੀ. ਦਫਤਰ, ਆਰ.ਟੀ.ਏ., ਪੰਚਾਇਤ ਭਵਨ, ਮੁਹਾਲੀ, ਪੁੱਡਾ, ਗਮਾਡਾ, ਪੰਜਾਬ ਸਕੂਲ ਸਿੱਖਿਆ ਬੋਰਡ ਸਮੇਤ ਜਿਲ੍ਹਾ ਫਤਹਿਗੜ੍ਹ ਸਾਹਿਬ ਅਤੇ ਰੂਪਨਗਰ ਵਿਖੇ ਵੱਖ ਵੱਖ ਸਰਕਾਰੀ ਦਫਤਰਾਂ ਅਤੇ ਜਨਤਕ ਥਾਵਾਂ ਜਿਵੇਂ ਬੱਸ ਸਟੈਂਡ ਤੇ ਰੇਲਵੇ ਸਟੇਸ਼ਨ ਵਿਖੇ ਬੈਨਰ ਅਤੇ ਪੋਸਟਰ ਲਾਏ ਗਏ ਹਨ।
ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਜੇ ਕੋਈ ਸਰਕਾਰੀ ਕਰਮਚਾਰੀ/ਅਧਿਕਾਰੀ ਰਿਸ਼ਵਤ ਮੰਗਦਾ ਹੈ, ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਦਾ ਹੈ, ਸਰਕਾਰੀ ਧਨ ਵਿੱਚ ਘਪਲੇਬਾਜ਼ੀ ਕਰਦਾ ਹੈ ਜਾਂ ਭਿ੍ਰਸ਼ਟਾਚਾਰ ਕਰ ਕੇ ਕੋਈ ਜਾਇਦਾਦਾ ਬਣਾਉਂਦਾ ਹੈ ਤਾਂ ਇਸ ਸਬੰਧੀ ਐਸ. ਐਸ. ਪੀ. ਵਿਜੀਲੈਂਸ ਬਿਊਰੋ ਰੇਂਜ ਐਸ. ਏ. ਐਸ. ਨਗਰ ਮੋਬਾਇਲ ਨੰਬਰ 84375-77777, ਡੀ. ਐਸ. ਪੀ. ਵਿਜੀਲੈਂਸ ਬਿਊਰੋ ਯੂਨਿਟ ਐਸ. ਏ. ਐਸ. ਨਗਰ ਮੋਬਾਇਲ ਨੰਬਰ 99158-08100, ਦਫਤਰ ਵਿਜੀਲੈਂਸ ਬਿਊਰੋ ਯੂਨਿਟ ਐਸ. ਏ. ਐਸ. ਨਗਰ ਫੋਨ ਨੰ. 0172-2231669 ਅਤੇ ਕੁਆਰਟਰ ਨੰ. 69 ਪੁਲਿਸ ਕਾਲੋਨੀ, ਫੇਜ਼-8, ਮੋਹਾਲੀ ਵਿਖੇ ਸੂਚਨਾ ਦਿੱਤੀ ਜਾ ਸਕਦੀ ਹੈ।
ਇਸ ਮੌਕੇ ਡੀ. ਐਸ. ਪੀ. ਵਿਜੀਲੈਂਸ ਮੁਹਾਲੀ ਸ੍ਰੀ ਹਰਵਿੰਦਰਪਾਲ ਸਿੰਘ ਅਤੇ ਰੇਂਜ ਇੰਸਪੈਕਟਰ ਮੁਹਾਲੀ ਸ੍ਰੀ ਤੇਜਪਾਲ ਸਿੰਘ ਅਤੇ ਬਿਊਰੋ ਦੇ ਹੋਰ ਅਧਿਕਾਰੀ/ਕਰਮਚਾਰੀ ਵੀ ਮੌਜੂਦ ਸਨ।
ਕੈਪਸ਼ਨ: ਭ੍ਰਿਸ਼ਟਾਚਾਰ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ਪੋਸਟਰ ਲਾਉਂਦੇ ਹੋਏ ਅਧਿਕਾਰੀ।

LEAVE A REPLY

Please enter your comment!
Please enter your name here