ਕੁਰਾਲੀ 6ਸਤੰਬਰ( ਮਾਰਸਲ ਨਿਊਜ)ਨੇੜਲੇ ਪਿੰਡ ਮੁੰਧੋਂ ਸੰਗਤੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਅੱਜ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਅਤੇ ਅਧਿਆਪਕਾਂ ਨੂੰ ਸ਼ੁਭ ਕਾਮਨਾਵਾਂ ਭੇਂਟ ਕੀਤੀਆਂ।
ਪ੍ਰਿਸੀਪਲ ਬੰਦਨਾ ਪੁਰੀ ਦੀ ਅਗਵਾਈ ਵਿੱਚ ਮਨਾਏ ਗਏ ਅਧਿਆਪਕ ਦਿਵਸ ਮੌਕੇ ਸਕੂਲੀ ਵਿਦਿਆਰਥੀਆਂ ਨੇ ਅਧਿਆਪਕਾਂ ਨੂੰ ਇਸ ਦਿਹਾੜੇ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ। ਵਿਦਿਆਰਥੀਆਂ ਨੇ ਆਪੋ-ਆਪਣੀਆਂ ਜਮਾਤਾਂ ਨੂੰ ਉਚੇਚੇ ਤੌਰ ‘ਤੇ ਸ਼ਿੰਗਾਰਿਆ ਅਤੇ ਕੇਕ ਵੀ ਕੱਟੇ ਗਏ। ਵਿਦਿਆਰਥੀਆਂ ਨੇ ਵਧਾਈ ਕਾਰਡ ਬਣਾ ਕੇ ਅਧਿਆਪਕਾਵਾਂ ਨੂੰ ਭੇਂਟ ਕੀਤੇ। ਇਸੇ ਦੌਰਾਨ ਸਕੂਲੀ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ। ਪ੍ਰਿੰਸੀਪਲ ਬੰਦਨਾ ਪੁਰੀ ਨੇ ਸਕੂਲੀ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਪ੍ਰੋਗਰਾਮ ਦੀ ਸ਼ਲਾਘਾ ਕੀਤੀ। ਇਸ ਮੌਕੇ ਵਿਦਿਆਰਥੀਆਂ ਨੂੰ ਇਸ ਦਿਵਸ ਦੀ ਮਹੱਤਤਾ ਸਬੰਧੀ ਜਾਣੂ ਕਰਵਾਇਆ ਅਤੇ ਅਧਿਆਪਕ ਵਰਗ ਨੂੰ ਸਮਾਜ ਪ੍ਰਤੀ ਜ਼ਿੰਮੇਵਾਰੀ ਸਬੰਧੀ ਸੁਚੇਤ ਕੀਤਾ। ਅਧਿਆਪਕ ਦਿਵਸ ਸਬੰਧੀ ਕਰਵਾਏ ਮਸਾਗਮ ਦੌਰਾਨ ਪ੍ਰਿੰਸੀਪਲ ਬੰਦਨਾ ਪੁਰੀ ਵਲੋਂ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਸਕੂਲ ਦੇ ਵਿਦਿਆਰਥੀਆਂ ਨੇ ਅਧਿਆਪਕਾਂ ਨੂੰ ਇਸ ਦਿਵਸ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਪ੍ਰਿੰਸੀਪਲ ਬੰਦਨਾ ਪੁਰੀ ਤੇ ਹੋਰਨਾਂ ਨੇ ਵਿਦਿਆਰਥੀਆਂ ਨੂੰ ਅਧਿਆਪਕਾਂ ਵਲੋਂ ਦਿੱਤੀ ਸੇਧ ਅਨੁਸਾਰ ਚੱਲਣ, ਸਮੇਂ ਦੇ ਹਾਣੀ ਬਣਨ ਅਤੇ ਮਿਹਨਤ ਕਰਨ ਦੀ ਅਪੀਲ ਕੀਤੀ।

LEAVE A REPLY

Please enter your comment!
Please enter your name here