ਮੁੱਖ ਮੰਤਰੀ ਦਫਤਰ, ਪੰਜਾਬ
ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਸਮਾਗਮ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਕਰਨ ਦੀ ਪੇਸ਼ਕਸ਼
• ਮੁੱਖ ਮੰਤਰੀ ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਨਾਲ ਗੱਲਬਾਤ ਕਰਦਿਆਂ ਨਿਮਰਤਾ ਪੂਰਵਕ ਸੱਦਾ ਦਿੱਤਾ
• ਚੰਨੀ ਤੇ ਰੰਧਾਵਾ ਮੁੱਖ ਸਮਾਗਮ ਦੇ ਵਿਸਥਾਰਤ ਪ੍ਰਸਤਾਵ ਨਾਲ ਜਥੇਦਾਰ ਨੂੰ ਮਿਲੇ
ਚੰਡੀਗੜ•, 15 ਅਕਤੂਬਰ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ ਨੂੰ ਮਨਾਉਣ ਲਈ ਆ ਰਹੀ ਰੁਕਾਵਟ ਨੂੰ ਤੋੜਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਮੰਗਲਵਾਰ ਨੂੰ ਪਹਿਲ ਕਰਦਿਆਂ ਸੁਲਤਾਨਪੁਰ ਲੋਧੀ ਵਿਖੇ 11/12 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਸਰਪ੍ਰਸਤੀ ਹੇਠ ਸਮਾਗਮ ਕਰਵਾਉਣ ਦੀ ਪੇਸ਼ਕਸ਼ ਦਿੱਤੀ ਹੈ।
ਮੁੱਖ ਮੰਤਰੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਫੋਨੇ ‘ਤੇ ਗੱਲਬਾਤ ਕੀਤੀ ਜਦੋਂ ਕਿ ਉਨ•ਾਂ ਦੇ ਮੰਤਰੀ ਮੰਡਲ ਦੇ ਦੋ ਸਾਥੀ ਚਰਨਜੀਤ ਸਿੰਘ ਚੰਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਸੂਬਾ ਸਰਕਾਰ ਦੀ ਇਹ ਪੇਸ਼ਕਸ਼ ਲੈ ਕੇ ਜਥੇਦਾਰ ਸਾਹਿਬ ਨੂੰ ਵੀ ਮਿਲੇ।
ਇਸ ਉਪਰੰਤ ਦੋਵੇਂ ਮੰਤਰੀਆਂ ਨੇ ਦੱਸਿਆ ਕਿ ਉਨ•ਾਂ ਅੱਜ ਮੁੱਖ ਮੰਤਰੀ ਤਰਫੋਂ ਜਥੇਦਾਰ ਸਾਹਿਬ ਨੂੰ ਬੇਨਤੀ ਕੀਤੀ ਸੀ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਿਰਦੇਸ਼ ਦੇਣ ਕਿ ਉਹ ਅਧਿਕਾਰਤ ਸਮਾਗਮ ਨੂੰ ਕਰਵਾਉਣ ਵਿੱਚ ਸਹਿਯੋਗ ਦੇਣ ਤਾਂ ਜੋ ਵੱਖਰਾ ਸਟੇਜ ਸਜਾਉਣ ਲਈ ਸੰਗਤ ਦੇ ਪੈਸੇ ਵਿੱਚੋਂ ਖਰਚੇ ਜਾ ਰਹੇ 12-15 ਕਰੋੜ ਰੁਪਏ ਵਿਅਰਥ ਨਾ ਜਾਣ ਜਦੋਂ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਇਸ ਇਤਿਹਾਸਕ ਦਿਹਾੜੇ ਮੌਕੇ ਲੋੜੀਂਦੇ ਢਾਂਚਾ ਤਿਆਰ ਕੀਤਾ ਜਾ ਚੁੱਕਾ ਹੈ। ਉਨ•ਾਂ ਕਿਹਾ ਕਿ ਬਿਹਤਰ ਹੋਵੇਗਾ ਕਿ ਇਹ ਰਾਸ਼ੀ ਧਰਮ ਪ੍ਰਚਾਰ ਦੇ ਕੰਮ ਵਾਲੇ ਪਾਸੇ ਲਗਾਈ ਜਾਵੇ ਜੋ ਕਿ ਸ਼੍ਰੋਮਣੀ ਕਮੇਟੀ ਦਾ ਮੁੱਖ ਕਾਰਜ ਹੈ। ਉਨ•ਾਂ ਕਿਹਾ ਕਿ ਦੋ ਸਟੇਜਾਂ ਤੋਂ ਕਰਵਾਏ ਜਾਣ ਵਾਲੇ ਵੱਖੋ-ਵੱਖਰੇ ਸਮਾਗਮ ਸੰਗਤਾਂ ਲਈ ਵੀ ਉਲਝਣ ਪਾਉਣਗੇ।
ਸੂਬਾ ਸਰਕਾਰ ਵੱਲੋਂ ਕੀਤੀ ਪੇਸ਼ਕਸ਼ ਅਨੁਸਾਰ ਮੁੱਖ ਸਮਾਗਮ ਦੌਰਾਨ ਕਿਸੇ ਨੂੰ ਵੀ ਕੋਈ ਰਾਜਸੀ ਭਾਸ਼ਣ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਇਸ ਸਮਾਗਮ ਦੌਰਾਨ ਸਟੇਜ ਉਪਰ ਸਿਰਫ ਪੰਜ ਤਖਤਾਂ ਦੇ ਜਥੇਦਾਰ, ਦਰਬਾਰ ਸਾਹਿਬ ਦਾ ਹੈਡ ਗ੍ਰੰਥੀ, ਪ੍ਰਧਾਨ ਮੰਤਰੀ (ਜਾਂ ਕੇਂਦਰ ਸਰਕਾਰ ਦਾ ਕੋਈ ਇਕ ਸੀਨੀਅਰ ਨੁਮਾਇੰਦਾ), ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਮੁੱਖ ਮੰਤਰੀ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੈਠਣਗੇ।
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਉਹ 11-12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਮੁੱਖ ਸਮਾਗਮ ਦੇ ਪ੍ਰੋਗਰਾਮ ਨੂੰ ਅੰਤਿਮ ਛੋਹਾਂ ਦੇਣ ਲਈ ਅਗਲੇ ਹਫਤੇ ਪੰਜ ਤਖਤਾਂ ਦੇ ਜਥੇਦਾਰਾਂ ਦੀ ਮੀਟਿੰਗ ਬੁਲਾਉਣਗੇ। ਇਸ ਸਮਾਗਮ ਵਿੱਚ ਲੱਖਾਂ ਸ਼ਰਧਾਲੂਆਂ ਨੇ ਆਉਣਾ ਹੈ।
ਦੋਵੇਂ ਮੰਤਰੀਆਂ ਨੇ ਜਥੇਦਾਰ ਨੂੰ ਕਿਹਾ ਕਿ ਸੂਬਾ ਸਰਕਾਰ ਮਹਿਸੂਸ ਕਰਦੀ ਹੈ ਕਿ ਇਸ ਇਤਿਹਾਸਕ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ‘ਸਾਂਝੀ ਵਾਲਤਾ’ ਦੇ ਫਲਸਫੇ ਦੀ ਮਹੱਤਤਾ ਨੂੰ ਧਿਆਨ ਵਿਚ ਰੱਖਦਿਆਂ ਇਹ ਚਾਹੀਦਾ ਹੈ ਕਿ ਸਿੱਖ ਭਾਈਚਾਰਾ ਇਹ ਸਮਾਗਮ ਮਿਲ-ਜੁਲ ਕੇ ਮਨਾਏ।
ਇਕ ਨਿਮਰ ਸਿੱਖ ਹੋਣ ਦੇ ਨਾਤੇ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਸਿੱਖਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਇਸ ਸਮਾਗਮ ਨੂੰ ਮਿਲ-ਜੁਲ ਕੇ ਮਨਾਉਣ ਲਈ ਕਿਹਾ। ਉਨ•ਾਂ ਆਸ ਪ੍ਰਗਟਾਈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਦੀ ਸਰਪ੍ਰਸਤੀ ਹੇਠ 550ਵਾਂ ਪ੍ਰਕਾਸ਼ ਪੁਰਬ ਮਨਾਉਣ ਵਿਚ ਕਿਸੇ ਵੀ ਸਿੱਖ ਨੂੰ ਕੋਈ ਦਿੱਕਤ ਨਹੀਂ ਹੋਣੀ ਚਾਹੀਦੀ ਕਿਉਂਕਿ ਇਹ ਸਿੱਖ ਧਰਮ ਦਾ ਸਰਬਉੱਚ ਤੇ ਸਤਿਕਾਰਤ ਅਸਥਾਨ ਹੈ।
ਸ੍ਰੀ ਚੰਨੀ ਅਤੇ ਸ. ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਰਾਏ ਸੀ ਕਿ ਇਸ ਇਤਿਹਾਸਕ ਦਿਹਾੜੇ ਦੀ ਪਵਿੱਤਰਤਾ ਨੂੰ ਦੇਖਦਿਆਂ ਵਿਸ਼ਵ ਭਰ ਤੋਂ ਇਨ•ਾਂ ਸਮਾਗਮਾਂ ਵਿਚ ਸ਼ਿਰਕਤ ਕਰਨ ਲਈ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਲਈ ਪੰਜਾਬ ਦੇ ਸਿੱਖਾਂ ਦਰਮਿਆਨ ਕਿਸੇ ਵੀ ਤਰ••ਾਂ ਦੇ ਵਖਰੇਵੇਂ ਜਾਂ ਟਕਰਾਅ ਦੀ ਭਾਵਨਾ ਨਹੀਂ ਹੋਣੀ ਚਾਹੀਦੀ।
ਦੋਵੇਂ ਮੰਤਰੀਆਂ ਨੇ ਜਥੇਦਾਰ ਸਾਹਿਬ ਨੂੰ ਦੱਸਿਆ ਕਿ ਸੂਬਾ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਦੇ ਅੰਦਰ ਹੋਰ ਸਬੰਧਤ ਸਮਾਗਮ ਵੱਖਰੇ ਤੌਰ ‘ਤੇ ਕਰਨ ਸਬੰਧੀ ਕੋਈ ਇਤਰਾਜ਼ ਨਹੀਂ ਹੈ।
—–

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
-550ਵਾਂ ਪ੍ਰਕਾਸ਼ ਪੁਰਬ-
ਸ਼ਤਾਬਦੀ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ-ਅਨਿੰਦਿਤਾ ਮਿੱਤਰਾ
*ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਪ੍ਰੋਗਰਾਮਾਂ ਦੇ ਪ੍ਰਬੰਧਾਂ ਦਾ ਜਾਇਜ਼ਾ
*ਮੀਡੀਆ ਸੈਂਟਰ ਦੀ ਸਥਾਪਨਾ, ਸ਼ਨਾਖਤੀ ਪਾਸਾਂ ਆਦਿ ਲਈ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰਦੇਸ਼
ਚੰਡੀਗੜ•/ਸੁਲਤਾਨਪੁਰ ਲੋਧੀ, 15 ਅਕਤੂਬਰ :
ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਗੁਰੂ ਸਾਹਿਬ ਨਾਲ ਸਬੰਧਤ ਅਸਥਾਨਾਂ ਉੱਪਰ ਵਿਸ਼ਵ ਪੱਧਰੀ ਸਮਾਗਮ ਕਰਵਾਏ ਜਾ ਰਹੇ ਹਨ।
ਉਹ ਅੱਜ ਸੁਲਤਾਨਪੁਰ ਲੋਧੀ ਵਿਖੇ 1 ਤੋਂ 12 ਨਵੰਬਰ ਤੱਕ ਕਰਵਾਏ ਜਾ ਰਹੇ ਡਿਜੀਟਲ ਮਿਊਜ਼ੀਅਮ ਅਤੇ ਆਵਾਜ਼ ਤੇ ਰੋਸ਼ਨੀ ਪ੍ਰੋਗਰਾਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਸਨ। ਉਨ•ਾਂ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਦੌਰਾਨ ਦੇਸ਼ ਭਰ ਤੋਂ ਆਉਣ ਵਾਲੇ ਪੱਤਰਕਾਰਾਂ ਦੀ ਸਹੂਲਤ ਲਈ ਮੀਡੀਆ ਸੈਂਟਰ ਦੀ ਸਥਾਪਨਾ, ਮੀਡੀਆ ਕਰਮੀਆਂ ਦੀ ਰਿਹਾਇਸ਼ ਅਤੇ ਸ਼ਨਾਖਤੀ ਪਾਸ ਬਣਾਉਣ ਸਬੰਧੀ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਪਵਿੱਤਰ ਬੇਈਂ ਦੇ ਕੰਢੇ ਸਥਾਪਿਤ ਕੀਤੇ ਗਏ ਮੁੱਖ ਪੰਡਾਲ ਨੇੜੇ ਕਰਵਾਏ ਜਾਣ ਵਾਲੇ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਪ੍ਰੋਗਰਾਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਦਾਸੀਆਂ ਅਤੇ ਫਲਸਫ਼ੇ ਤੋਂ ਲੋਕਾਈ ਨੂੰ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਭਰ ਵਿਚ ਇਹ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਜੋ ਕਿ 10 ਫਰਵਰੀ 2020 ਤੱਕ ਜਾਰੀ ਰਹਿਣਗੇ।
ਉਨ•ਾਂ ਦੱਸਿਆ ਕਿ ਸੁਲਤਾਨਪੁਰ ਲੋਧੀ ਵਿਖੇ ਅਤਿ-ਆਧੁਨਿਕ ਤਕਨੀਕਾਂ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ 10 ਹਜਾਰ ਲੋਕਾਂ ਦੇ ਬੈਠਣ ਦਾ ਇੰਤਜ਼ਾਮ ਕੀਤਾ ਗਿਆ ਹੈ। ਉਨ•ਾਂ ਦੱਸਿਆ ਕਿ ਸੁਲਤਾਨਪੁਰ ਲੋਧੀ 1 ਤੋਂ 3 ਨਵੰਬਰ ਤੱਕ ਡਿਜ਼ੀਟਲ ਮਿਊਜ਼ੀਅਮ ਸਵੇਰੇ 7 ਤੋਂ ਸ਼ਾਮ 5.30 ਵਜੇ ਤੱਕ ਸੰਗਤ ਲਈ ਖੁੱਲ•ਾ ਰਹੇਗਾ। ਇਸ ਤੋਂ ਇਲਾਵਾ 45 ਮਿੰਟ ਦਾ ਲਾਈਟ ਤੇ ਸਾਊਂਡ ਸ਼ੋਅ 2 ਤੇ 3 ਨਵੰਬਰ ਨੂੰ ਸ਼ਾਮ 6.15 ਤੋਂ ਸ਼ਾਮ 7 ਵਜੇ ਤੱਕ ਅਤੇ 7.45 ਤੋਂ 8.30 ਵਜੇ ਤੱਕ ਹੋਵੇਗਾ। ਇਸ ਤੋਂ ਇਲਾਵਾ 4 ਤੋਂ 9 ਨਵੰਬਰ ਤੱਕ ਇਹ ਪ੍ਰੋਗਰਾਮ ਰੋਜ਼ਾਨਾ ਸ਼ਾਮ 7 ਤੋਂ 7.45 ਤੱਕ ਹੋਵੇਗਾ, ਜਦਕਿ 10, 11 ਤੇ 12 ਨਵੰਬਰ ਨੂੰ ਸ਼ੋਅ 7 ਤੋਂ 7.45 ਅਤੇ 8.30 ਤੋਂ 9.15 ਤੱਕ ਹੋਣਗੇ। ਉਨ•ਾਂ ਪੁਲਿਸ ਅਧਿਕਾਰੀਆਂ ਨੂੰ ਸੰਗਤ ਦੀ ਸੁਰੱਖਿਆ ਲਈ ਪੁਖ਼ਤਾ ਇੰਤਜ਼ਾਮ ਕਰਨ ਦੇ ਨਿਰਦੇਸ਼ ਵੀ ਦਿੱਤੇ।
ਉਨ•ਾਂ ਦੱਸਿਆ ਕਿ ਵਰਤਮਾਨ ਸਮੇਂ ਇਹ ਪ੍ਰੋਗਰਾਮ ਜਲੰਧਰ ਜ਼ਿਲ•ੇ ਵਿਚ ਚੱਲ ਰਹੇ ਹਨ, ਜੋ ਕਿ ਅੱਗੋਂ 19 ਤੋਂ 21 ਨੂੰ ਆਈ.ਐਫ.ਐਸ. ਕਾਲਜ ਘੱਲ ਕਲਾਂ ਮੋਗਾ, 23 ਤੋਂ 25 ਨੂੰ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ, 1 ਤੋਂ 3 ਨਵੰਬਰ ਨੂੰ ਵੀ.ਵੀ.ਆਈ.ਪੀ. ਪਾਰਕਿੰਗ ਸੁਲਤਾਨਪੁਰ ਲੋਧੀ, 5 ਤੋਂ 7 ਨਵੰਬਰ ਨੂੰ ਬਹੁਤਕਨੀਕੀ ਕਾਲਜ ਬਟਾਲਾ, 9 ਤੋਂ 11 ਨਵੰਬਰ ਨੂੰ ਦਾਣਾ ਮੰਡੀ ਡੇਰਾ ਬਾਬਾ ਨਾਨਕ, 13 ਤੋਂ 15 ਨਵੰਬਰ ਨੂੰ ਪਠਾਨਕੋਟ ਸ਼ਹਿਰ, 17 ਤੋਂ 19 ਪੁੱਡਾ ਮੈਦਾਨ ਗੁਰਦਾਸਪੁਰ, 21 ਤੋਂ 23 ਰੌਸ਼ਨ ਮੈਦਾਨ ਹੁਸ਼ਿਆਰਪੁਰ, 25 ਤੋਂ 27 ਐਸ.ਬੀ.ਐਸ. ਨਗਰ ਸ਼ਹਿਰ, 29 ਨਵੰਬਰ ਤੋਂ 1 ਦਸੰਬਰ ਨੂੰ ਨਹਿਰੂ ਸਟੇਡੀਅਮ ਰੋਪੜ, 3 ਤੋਂ 5 ਦਸੰਬਰ ਨੂੰ ਚੰਡੀਗੜ•, 7 ਤੋਂ 9 ਦਸੰਬਰ ਫ਼ਤਹਿਗੜ• ਸਾਹਿਬ ਸ਼ਹਿਰ, 11 ਤੋਂ 13 ਪਟਿਆਲਾ ਸ਼ਹਿਰ, 15 ਤੋਂ 17 ਸੰਗਰੂਰ ਸ਼ਹਿਰ, 19 ਤੋਂ 21 ਦਸੰਬਰ ਬਰਨਾਲਾ ਸ਼ਹਿਰ, 23 ਤੋਂ 25 ਦਸੰਬਰ ਮਾਨਸਾ ਸ਼ਹਿਰ, 15 ਤੋਂ 17 ਜਨਵਰੀ 2020 ਨੂੰ ਬਠਿੰਡਾ ਸ਼ਹਿਰ, 19 ਤੋਂ 21 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਸ਼ਹਿਰ, 23 ਤੋਂ 25 ਫ਼ਾਜ਼ਿਲਕਾ ਸ਼ਹਿਰ, 27 ਤੋਂ 29 ਫ਼ਰੀਦਕੋਟ ਸ਼ਹਿਰ, 31 ਜਨਵਰੀ ਤੋਂ 2 ਫ਼ਰਵਰੀ ਨੂੰ ਫ਼ਿਰੋਜ਼ਪੁਰ ਸ਼ਹਿਰ, 4 ਤੋਂ 6 ਫ਼ਰਵਰੀ ਨੂੰ ਤਰਨ ਤਾਰਨ ਸ਼ਹਿਰ ਅਤੇ 8 ਤੋਂ 10 ਫ਼ਰਵਰੀ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਅਤੇ ਡਿਜੀਟਲ ਮਿਊਜ਼ੀਅਮ ਲਗਾਏ ਜਾਣਗੇ।

ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡਿਜੀਟਲ ਮਿਊਜ਼ੀਅਮ ਅਤੇ ਆਵਾਜ਼ ਤੇ ਰੋਸ਼ਨੀ ਪ੍ਰੋਗਰਾਮਾਂ ਵਿਚ ਪਰਿਵਾਰਾਂ ਸਮੇਤ ਵੱਧ-ਚੜ• ਕੇ ਸ਼ਿਰਕਤ ਕਰਨ।
—————-
ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
ਸਥਾਨਕ ਸਰਕਾਰਾਂ ਵਿਭਾਗ ਨੇ ਸਵੈ ਸਹਾਇਤਾ ਗਰੁੱਪਾਂ ਦੇ ਹੱਥੀ ਬਣਾਏ ਉਤਪਾਦਾਂ ਦੀ ਸੂਬਾ ਪੱਧਰੀ ਵਰਕਸ਼ਾਪ ਕਮ ਪ੍ਰਦਰਸ਼ਨੀ ਲਗਾਈ
ਚੰਡੀਗੜ•, 15 ਅਕਤੂਬਰ:
ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਵੱਲੋਂ ਅੱਜ ਮਿਊਂਸੀਪਲ ਭਵਨ, ਸੈਕਟਰ-35, ਚੰਡੀਗੜ• ਵਿਖੇ ਦੀਨ ਦਿਆਲ ਉਪਾਧਿਯਾ-ਨੈਸ਼ਨਲ ਅਰਬਨ ਲਾਈਵਲੀਹੁੱਡ ਮਿਸ਼ਨ ਸਕੀਮ ਅਧੀਨ ਬਣਾਏ ਸਵੈ ਸਹਾਇਤਾ ਗਰੁੱਪਾਂ ਦੇ ਹੱਥੀਂ ਬਣਾਏ ਉਤਪਾਦਾਂ ਦੀ ਸੂਬਾ ਪੱਧਰੀ ਵਰਕਸ਼ਾਪ ਕਮ ਪ੍ਰਦਰਸ਼ਨੀ ਲਗਾਈ ਗਈ। ਇਸ ਵਰਕਸ਼ਾਪ ਦਾ ਉਦਘਾਟਨ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਏ. ਵੇਨੂੰ ਪ੍ਰਸਾਦ ਨੇ ਕੀਤਾ।
ਇਹ ਜਾਣਕਾਰੀ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਸਰਕਾਰੀ ਬੁਲਾਰੇ ਨੇ ਦਿੱਤੀ। ਉਹਨਾਂ ਕਿਹਾ ਕਿ ਆਪਣੇ ਸੰਬੋਧਨ ਵਿਚ ਸ੍ਰੀ ਏ. ਵੇਨੂੰ ਪ੍ਰਸਾਦ ਨੇ ਸਵੈ ਸਹਾਇਤਾ ਗਰੁੱਪਾਂ ਦੁਆਰਾ ਬਣਾਏ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਦੇ ਢੰਗ-ਤਰੀਕਿਆਂ ਬਾਰੇ ਸੁਝਾਅ ਦਿੱਤੇ। ਉਹਨਾਂ ਕਈ ਮਾਰਕੀਟ ਰਣਨੀਤੀਆਂ ‘ਤੇ ਵੀ ਚਾਨਣਾ ਪਾਇਆ ਜਿਹਨਾਂ ਨਾਲ ਸਵੈ ਸਹਾਇਤਾ ਗਰੁੱਪਾਂ ਵੱਲੋਂ ਬਣਾਏ ਉਤਪਾਦ ਉਪਭੋਗਤਾਵਾਂ ਦਾ ਧਿਆਨ ਖਿੱਚ ਸਕਦੇ ਹਨ।
ਇਸ ਵਰਕਸ਼ਾਪ ਦਾ ਮੁੱਖ ਆਕਰਸ਼ਣ ਸਵੈ ਸਹਾਇਤਾ ਗਰੁੱਪਾਂ ਦੁਆਰਾ ਬਣਾਏ ਉਤਪਾਦਾਂ ਦੀ ਸੂਬਾ ਪੱਧਰੀ ਪ੍ਰਦਰਸ਼ਨੀ ਕਮ ਵਿਕਰੀ ਸੀ। ਪੰਜਾਬ ਦੇ ਵੱਖ-ਵੱਖ ਜ਼ਿਲਿ•ਆਂ ਦੀ ਨੁਮਾਇੰਦਗੀ ਕਰ ਰਹੇ ਸਵੈ-ਸਹਾਇਤਾ ਗਰੁੱਪਾਂ ਵੱਲੋਂ 32 ਤੋਂ ਵੱਧ ਸਟਾਲ ਲਗਾਏ ਗਏ ਜਿਹਨਾਂ ਵਿਚ ਵੱਖ-ਵੱਖ ਹੈਂਡਲੂਮ, ਹੱਥ ਸ਼ਿਲਪਾਂ, ਸਨੈਕਸ, ਹੱਥ ਨਾਲ ਬਣੀਆਂ ਲੋਹੇ ਦੀਆਂ ਚੀਜ਼ਾਂ, ਫੁਲਕਾਰੀ, ਆਰਗੈਨਿਕ ਲੱਡੂ, ਅਨਾਜ, ਬੈਗ, ਸਜਾਵਟੀ ਵਸਤੂਆਂ, ਰੇਸ਼ਮ ਦੇ ਉਤਪਾਦ ਅਤੇ ਹੱਥ ਨਾਲ ਬਣੇ ਹੋਰ ਉਤਪਾਦ ਸ਼ਾਮਲ ਸਨ। ਸਵੈ ਸਹਾਇਤਾ ਗਰੁੱਪਾਂ ਵੱਲੋਂ ਕਰੀਬ 1 ਲੱਖ ਰੁਪਏ ਦੇ ਉਤਪਾਦ ਵੇਚੇ ਗਏ। ਇਸ ਪ੍ਰਦਰਸ਼ਨੀ ਦਾ ਉਦਘਾਟਨ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਕਮ ਮਿਸ਼ਨ ਡਾਇਰੈਕਟਰ ਐਨ.ਯੂ.ਐਲ.ਐਮ ਸ੍ਰੀ ਕਰਨੇਸ਼ ਸ਼ਰਮਾ ਨੇ ਕੀਤਾ। ਉਹਨਾਂ ਦੀਨ ਦਿਆਲ ਉਪਾਧਿਯਾ-ਨੈਸ਼ਨਲ ਅਰਬਨ ਲਾਈਵਲੀਹੁੱਡ ਮਿਸ਼ਨ ਸਕੀਮ ਅਧੀਨ ਪੰਜਾਬ ਦੀ ਪ੍ਰਗਤੀ ਨੂੰ ਦਰਸਾਇਆ ਅਤੇ ਦੱਸਿਆ ਕਿ 7027 ਸਵੈ ਸਹਾਇਤਾ ਗਰੁੱਪ ਬਣਾਏ ਗਏ ਹਨ ਅਤੇ 2058 ਸਵੈ ਸਹਾਇਤਾ ਗਰੁੱਪਾਂ ਵੱਲੋਂ ਹੱਥਾਂ ਨਾਲ ਵੱਖ-ਵੱਖ ਉਤਪਾਦ ਬਣਾਏ ਗਏ ਹਨ। ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਸ੍ਰੀ ਅਜੋਏ ਸ਼ਰਮਾ ਨੇ ਸਰਵਿਸ ਖੇਤਰ ਵਿੱਚ ਵੀ ਸਵੈ ਸਹਾਇਤਾ ਗਰੁੱਪ ਬਣਾਉਣ ਦਾ ਸੁਝਾਅ ਦਿੱਤਾ ਜਿੱਥੇ ਇਹਨਾਂ ਗਰੀਬ ਔਰਤਾਂ ਲਈ ਕਾਫੀ ਮੌਕੇ ਉਪਲੱਬਧ ਹਨ। ਇਸ ਵਰਕਸ਼ਾਪ ਵਿਚ ਭਾਰਤ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰਾਲੇ ਦੇ ਡਿਪਟੀ ਸਕੱਤਰ ਸ੍ਰੀ ਵਾਈ.ਐਸ. ਅਵਾਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
————–
ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
ਰਿਕਾਰਡ ਦੀ ਜਾਂਚ ਤੋਂ ਬਾਅਦ ਮਾਰਕੀਟ ਕਮੇਟੀ, ਬਟਾਲਾ ਦਾ ਸੈਕਟਰੀ ਮੁਅੱਤਲ
ਜਾਂਚ ਦੌਰਾਨ ਝੋਨੇ ਦੀ ਖਰੀਦ ਵਿਚ ਕਈ ਉਣਤਾਈਆਂ ਸਾਹਮਣੇ ਆਈਆਂ
ਚੰਡੀਗੜ•, 15 ਅਕਤੂਬਰ:
ਝੋਨੇ ਦੀ ਖਰੀਦ ਪ੍ਰਕਿਰਿਆ ਵਿੱਚ ਬੇਨਿਯਮੀਆਂ ਪਾਏ ਜਾਣ ਤੋਂ ਬਾਅਦ ਮਾਰਕੀਟ ਕਮੇਟੀ, ਬਟਾਲਾ ਦੇ ਸੈਕਟਰੀ ਦੀਆਂ ਸੇਵਾਵਾਂ ਮੁਅੱਤਲ ਕੀਤੀਆਂ ਗਈਆਂ ਹਨ। ਇਹ ਕਾਰਵਾਈ ਮਾਰਕੀਟ ਕਮੇਟੀ ਬਟਾਲਾ ਵਿਖੇ ਰਿਕਾਰਡ ਦੀ ਚੈਕਿੰਗ ਦੇ ਅਧਾਰ ‘ਤੇ ਕੀਤੀ ਗਈ ਹੈ, ਜਿਥੇ ਵਿਸ਼ੇਸ਼ ਟੀਮ ਵੱਲੋਂ ਜਾਂਚ ਦੌਰਾਨ ਝੋਨੇ ਦੀ ਖਰੀਦ ਵਿਚ ਬੇਨਿਯਮੀਆਂ ਪਾਈਆਂ ਗਈਆਂ।

ਮੰਡੀ ਬੋਰਡ ਦੇ ਇਕ ਬੁਲਾਰੇ ਨੇ ਅੱਜ ਦੱਸਿਆ ਕਿ ਝੋਨੇ ਦੀ ਨਿਰਵਿਘਨ ਅਤੇ ਪਾਰਦਰਸ਼ੀ ਖਰੀਦ ਨੂੰ ਯਕੀਨੀ ਬਣਾਉਣ ਲਈ ਬੋਰਡ ਵੱਲੋਂ ਮੰਡੀਆਂ ਦੀ ਜਾਂਚ ਲਈ ਵਿਸ਼ੇਸ਼ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਝੋਨੇ ਦੀ ਖਰੀਦ ਵਿਚ ਕਿਸੇ ਵੀ ਤਰ•ਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਸਬੰਧੀ ਵੇਰਵੇ ਦਿੰਦਿਆਂ ਬੁਲਾਰੇ ਨੇ ਕਿਹਾ ਕਿ ਮੰਡੀ ਬੋਰਡ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮਾਂ ਵੱਲੋਂ ਮਾਰਕੀਟ ਕਮੇਟੀ ਬਟਾਲਾ ਅਤੇ ਜੰਡਿਆਲਾ ਗੁਰੂ, ਅੰਮ੍ਰਿਤਸਰ ਵਿਖੇ ਗੇਹੜੀ ਦੇ ਰਿਕਾਰਡ ਦੀ ਡੁੰਘਾਈ ਨਾਲ ਜਾਂਚ ਕੀਤੀ ਗਈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਆੜਤੀਆਂ ਵੱਲੋਂ ਮਾਰਕੀਟ ਕਮੇਟੀ ਦੇ ਸਟਾਫ ਨਾਲ ਮਿਲ ਕੇ ਕਿਸਾਨਾਂ ਤੋਂ ਘੱਟ ਕੀਮਤ ‘ਤੇ ਝੋਨੇ ਦੀ ਖਰੀਦ ਕਰਕੇ ਖਰੀਦ ਏਜੰਸੀਆਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ‘ਤੇ ਵੇਚਿਆ ਗਿਆ। ਇਸ ਸਬੰਧੀ ਸਮੁੱਚਾ ਰਿਕਾਰਡ ਜ਼ਬਤ ਕਰ ਲਿਆ ਗਿਆ ਹੈ ਅਤੇ ਘੱਟ ਕੀਮਤ ‘ਤੇ ਖਰੀਦਿਆਂ ਝੋਨਾ ਵੱਖ-ਵੱਖ ਸ਼ੈਲਰਾਂ ਨੂੰ ਭੇਜ ਦਿੱਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਤੋਂ ਬਾਅਦ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਹਨਾਂ ਸਪੱਸ਼ਟ ਕਰਦਿਆਂ ਕਿਹਾ ਕਿ ਖਰੀਦ ਪ੍ਰਕਿਰਿਆ ਦੌਰਾਨ ਡਿਊਟੀ ਵਿੱਚ ਕੁਤਾਹੀ ਵਰਤਣ ਵਾਲੇ ਕਿਸੇ ਵੀ ਅਧਿਕਾਰੀ ਨੂੰ ਬਖ਼ਸਿਆ ਨਹੀਂ ਜਾਵੇਗਾ।
———-
ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
1712579 ਮੀਟਰਕ ਝੋਨੇ ਦੀ ਹੋਈ ਖਰੀਦ
ਸ਼ੈਲਰ ਮਾਲਕਾਂ ਨਾਲ ਨਿਯਮਤ ਅਲਾਟਮੈਂਟ ਅਤੇ ਸਮਝੌਤੇ ਜਾਰੀ
43 ਫੀਸਦ ਲਿਫਟਿੰਗ ਮੁਕੰਮਲ
ਚੰਡੀਗੜ•, 15 ਅਕਤੂਬਰ:
ਸੂਬੇ ਭਰ ਵਿਚ ਝੋਨੇ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਇਕ ਸਰਕਾਰੀ ਬੁਲਾਰੇ ਨੇ ਦਿੱਤੀ।
ਝੋਨੇ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਬਾਰੇ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ 14 ਅਕਤੂਬਰ ਤੱਕ 17.13 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 1661272 ਮੀਟ੍ਰਿਕ ਟਨ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 51307 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ ਪਨਗ੍ਰੇਨ ਵੱਲੋਂ 651652 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 442903 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 314262 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 219926 ਮੀਟ੍ਰਿਕ ਟਨ ਅਤੇ ਐਫ.ਸੀ.ਆਈ. ਵਲੋਂ 32529 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।
ਲਿਫਟਿੰਗ ਦੇ ਅੰਕੜਿਆਂ ਦਾ ਵੇਰਵਾ ਦਿੰਦਿਆਂ ਉਨ•ਾਂ ਕਿਹਾ ਕਿ 72 ਘੰਟਿਆਂ ਦੀ ਸਮਾਂ ਸੀਮਾ ਦੇ ਮੁਕਾਬਲੇ ਝੋਨੇ ਦੀ ਲਿਫਟਿੰਗ ਪ੍ਰਤੀਸ਼ਤਤਾ ਅਨੁਸਾਰ 11 ਅਕਤੂਬਰ ਤੱਕ ਕੁੱਲ ਆਮਦ ਦੀ 43 ਫੀਸਦੀ ਤੋਂ ਵੱਧ ਲਿਫਟਿੰਗ ਕਰ ਲਈ ਗਈ ਹੈ।
ਉਹਨਾਂ ਅੱਗੇ ਦੱਸਿਆ ਕਿ ਮਿੱਲ ਅਲਾਟਮੈਂਟ ਦੀ ਪ੍ਰਕਿਰਿਆ ਜਾਰੀ ਹੈ ਅਤੇ ਮਿੱਲ ਮਾਲਕਾਂ ਵੱਲੋਂ ਰੋਜ਼ਾਨਾ ਵੱਧ ਤੋਂ ਵੱਧ ਸਮਝੌਤੇ ਸਹੀਬੱਧ ਕੀਤੇ ਜਾ ਰਹੇ ਹਨ। ਉਨ•ਾਂ ਦੱਸਿਆ ਕਿ ਹੁਣ ਤੱਕ 2354 ਮਿੱਲਾਂ ਅਲਾਟ ਕੀਤੀਆਂ ਜਾ ਚੁੱਕੀਆਂ ਹਨ ਜਿਨਾਂ ਵਿੱਚੋਂ ਮੋਗਾ ਦੀਆਂ 290, ਸੰਗਰੂਰ ਦੀਆਂ 247, ਪਟਿਆਲਾ ਦੀਆਂ 230, ਲੁਧਿਆਣਾ (ਪੱਛਮੀ) ਦੀਆਂ 198, ਲੁਧਿਆਣਾ (ਪੂਰਬ) ਦੀਆਂ 184, ਮੁਕਤਸਰ ਦੀਆਂ 177, ਬਠਿੰਡਾ ਦੀਆਂ 128, ਬਰਨਾਲਾ ਦੀਆਂ 115 ਅਤੇ ਫਿਰੋਜ਼ਪੁਰ ਦੀਆਂ 114 ਮਿੱਲਾਂ ਸ਼ਾਮਲ ਹਨ।
ਬੁਲਾਰੇ ਨੇ ਦੱਸਿਆ ਕਿ ਇਸ ਤੋਂ ਇਲਾਵਾ 1330 ਮਿੱਲਾਂ ਨੇ ਸਰਕਾਰ ਨਾਲ ਸਮਝੌਤੇ ਸਹੀਬੱਧ ਕੀਤੇ ਹਨ ਜਿਹਨਾਂ ਵਿਚ ਹੁਸ਼ਿਆਰਪੁਰ ਦੀਆਂ 40 ਮਿੱਲਾਂ ਵਿਚੋਂ 40, ਮੁਕਤਸਰ ਦੀਆਂ 177 ਮਿੱਲਾਂ ਵਿਚੋਂ 175, ਜਲੰਧਰ ਦੀਆਂ 88 ਮਿੱਲਾਂ ਵਿਚੋਂ 81, ਅੰਮ੍ਰਿਤਸਰ ਦੀਆਂ 17 ਮਿੱਲਾਂ ਵਿਚੋਂ 15, ਫਾਜ਼ਿਲਕਾ ਦੀਆਂ 52 ਮਿੱਲਾਂ ਵਿਚੋਂ 49, ਫਿਰੋਜ਼ਪੁਰ ਦੀਆਂ 114 ਮਿੱਲਾਂ ਵਿਚੋਂ 90, ਤਰਨਤਾਰਨ ਦੀਆਂ 21 ਮਿੱਲਾਂ ਵਿਚੋਂ 17, ਕਪੂਰਥਲਾ ਦੀਆਂ 65 ਮਿੱਲਾਂ ਵਿਚੋਂ 60 ਸ਼ਾਮਲ ਹਨ। ਉਨ•ਾਂ ਅੱਗੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਸਮਝੌਤੇ ਸਹੀਬੱਧ ਕੀਤੇ ਜਾਣ ਦੀ ਉਮੀਦ ਹੈ।
————
ਦਫਤਰ ਮੁੱਖ ਚੋਣ ਅਫ਼ਸਰ ਪੰਜਾਬ
ਇੰਸਪੈਕਟਰ ਕਿੱਕਰ ਸਿੰਘ ਐਸ.ਐਚ.ੳ. ਦਾਖਾ ਨਿਯੁਕਤ
ਚੰਡੀਗੜ•, 15 ਅਕਤੂਬਰ :
ਦਫਤਰ ਮੁੱਖ ਚੋਣ ਅਫ਼ਸਰ ਪੰਜਾਬ ਡਾ.ਐਸ ਕਰੁਣਾ ਰਾਜੂ ਨੇ ਅੱਜ ਇੰਸਪੈਕਟਰ ਕਿੱਕਰ ਸਿੰਘ ਨੰਬਰ 35/ਐਫ.ਆਰ. ਇੰਚਾਰਜ ਸੀ.ਆਈ.ਸਟਾਫ ਨੂੰ ਐਸ.ਐਚ.ੳ. ਦਾਖਾ ਨਿਯੁਕਤ ਕਰਨ ਸਬੰਧੀ ਪ੍ਰਵਾਨਗੀ ਦੇ ਦਿੱਤੀ ਹੈ।

ਇਹ ਜਾਣਕਾਰੀ ਦਫਤਰ ਮੁੱਖ ਚੋਣ ਅਫ਼ਸਰ ਪੰਜਾਬ ਦੇ ਬੁਲਾਰੇ ਵੱਲੋਂ ਦਿੱਤੀ ਗਈ।

LEAVE A REPLY

Please enter your comment!
Please enter your name here