ਜ਼ੈਲਦਾਰ ਨੇ ਕਾਂਗਰਸੀ ਆਗੂ ਦੇ ਨਾਲ ਸਮਾਜਸੇਵੀ ਵਜੋਂ ਵੀ ਅਲੱਗ ਪਹਿਚਾਣ ਬਣਾਈ
ਰੂਪਨਗਰ, 16 ਨਵੰਬਰ ( ਮਾਰਸ਼ਲ ਨਿਊਜ)ਪੰਜਾਬ ਸਰਕਾਰ ਨੇ ਸੀਨੀਅਰ ਕਾਂਗਰਸੀ ਆਗੂ ਜ਼ੈਲਦਾਰ ਸਤਵਿੰਦਰ ਸਿੰਘ ਚੜੀਆ ਨੂੰ ਪੀਆਰਟੀਸੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆ ਪਿਛਲੇ ਕਈ ਸਾਲਾਂ ਤੋਂ ਸਮਾਜਸੇਵਾ ਦੇ ਨਾਲ ਕਾਂਗਰਸ ਪਾਰਟੀ ਦੀ ਸੇਵਾ ਕਰ ਰਹੇ ਹਨ ਅਤੇ ਸਮਾਜਸੇਵੀ ਵਜੋਂ ਆਪਣੀ ਅਲੱਗ ਪਹਿਚਾਣ ਬਣਾਈ ਹੈ। ਪੀਆਰਟੀਸੀ ਦੇ ਨਵਨਿਯੁਕਤ ਚੇਅਰਮੈਨ ਜ਼ੈਲਦਾਰਦਾਰ ਸਤਵਿੰਦਰ ਸਿੰਘ ਚੈੜੀਆ ਨੇ ਆਪਣੀ ਨਿਯੁਕਤੀ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਜੋ ਵੀ ਜਿੰਮੇਵਾਰੀ ਦਿੱਤੀ ਹੈ, ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪੀਆਰਟੀਸੀ ਨੂੰ ਮੁਨਾਫੇ ਵੱਲ ਲੈ ਕੇ ਜਾਣ ਲਈ ਯਤਨਸ਼ੀਲ ਰਹਿਣਗੇ। ਕਾਬਿਲੇਗੌਰ ਹੈ ਕਿ ਜ਼ੈਲਦਾਰ ਚੈੜੀਆ ਜੱਟ ਮਹਾ ਸਭਾ ਰੂਪਨਗਰ ਦੇ ਜ਼ਿਲ੍ਹਾ ਪ੍ਧਾਨ ਵੀ ਹਨ। ਉਨ੍ਹਾਂ ਵਲੋਂ ਜ਼ਰੂਰਤਮੰਦ ਲੋਕਾਂ ਦੀ ਮਦਦ ਦੇ ਨਾਲ ਖਿਡਾਰੀਆਂ ਦਾ ਹੌਸਲਾ ਵਧਾਉਂਦੇ ਹੋਏ ਹਰ ਤਰ੍ਹਾਂ ਦੀ ਮੱਦਦ ਕੀਤੀ ਜਾ ਰਹੀ ਹੈ। ਉਹ ਹਰ ਖੇਡ ਟੂਰਨਾਮੈਂਟ ਵਿਚ ਪਹੁੰਚਦੇ ਹਨ ਅਤੇ ਖਿਡਾਰੀਆਂ ਨੂੰ ਹੱਲਾਸ਼ੇਰੀ ਦੇਣ ਦੇ ਨਾਲ ਨਾਲ ਵਿੱਤੀ ਮੱਦਦ ਵੀ ਕਰਦੇ ਹਨ। ਇਸ ਲਈ ਜ਼ੈਲਦਾਰ ਚੈੜੀਆ ਦੀ ਸਮਾਜਸੇਵੀ ਵਜੋਂ ਅਲੱਗ ਪਹਿਚਾਣ ਬਣੀ ਹੋਈ ਹੈ। ਇਸ ਤੋਂ ਇਲਾਵਾ ਕਿਸਾਨੀ ਅੰਦੋਲਨ ਵੀ ਪੂਰਾ ਯੋਗਦਾਨ ਪਾ ਰਹੇ ਹਨ। ਕਿਸਾਨਾਂ ਦੇ ਹਰ ਧਰਨੇ ਵਿਚ ਸ਼ਾਮਲ ਹੋਕੇ ਪੂਰਾ ਸਾਥ ਦਿੱਤਾ ਹੈ ਅਤੇ ਲੰਗਰ ਅਤੇ ਹੋਰ ਜਰੂਰੀ ਸਮਾਨ ਲਈ ਸੇਵਾ ਵੀ ਕਰ ਰਹੇ ਹਨ। ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆ ਪੂਰੀ ਤਰ੍ਹਾਂ ਸਮਰਪਿਤ ਹਨ । ਲੋਕ ਸਭਾ ਦੀਆਂ ਚੋਣਾਂ ਵਿਚ ਰਵਨੀਤ ਸਿੰਘ ਬਿੱਟੂ, ਅੰਬਿਕਾ ਸੋਨੀ, ਮਨੀਸ਼ ਤਿਵਾੜੀ ਦੇ ਚੋਣ ਪ੍ਰਚਾਰ ਲਈ ਵੀ ਪੂਰੀ ਤਰ੍ਹਾਂ ਸਰਗਰਮ ਰਹੇ ਅਤੇ ਅੱਗੇ ਹੋਕੇ ਪਾਰਟੀ ਲਈ ਕੰਮ ਕੀਤਾ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕੇ ਸ਼੍ਰੀ ਚਮਕੌਰ ਸਾਹਿਬ ਵਿਚ ਹੀ ਜ਼ੈਲਦਾਰ ਦਾ ਪਿੰਡ ਚੈੜੀਆ ਹੋਣ ਕਰਕੇ ਚਰਨਜੀਤ ਸਿੰਘ ਚੰਨੀ ਦੀ ਹਰ ਚੋਣ ਵਿਚ ਅੱਗੇ ਹੋ ਕੇ ਪ੍ਰਚਾਰ ਕੀਤਾ ਅਤੇ ਚੰਨੀ ਦੀ ਜਿੱਤ ਲਈ ਲੋਕਾਂ ਨੂੰ ਕਾਂਗਰਸ ਨਾਲ ਜੋੜਿਆ ਅਤੇ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਗਰੂਕ ਕੀਤਾ । ਉਹ ਕਈ ਸਾਲਾਂ ਤੋਂ ਹੀ ਕਾਂਗਰਸ ਪਾਰਟੀ ਦੀ ਸੇਵਾ ਕਰ ਰਹੇ ਹਨ। ਜ਼ੈਲਦਾਰ ਸਤਵਿੰਦਰ ਸਿੰਘ ਦੀ ਨਿਯੁਕਤੀ ਤੇ ਬਾਬਾ ਗਾਜੀ ਦਾਸ ਕਲੱਬ ਰੋਡਮਾਜਰਾ ਚੱਕਲਾਂ ਦੇ ਪ੍ਧਾਨ ਤੇ ਖੇਡ ਪ੍ਮੋਟਰ ਦਵਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਧੰਨਵਾਦੀ ਹਾਂ ਜਿਨ੍ਹਾਂ ਨੇ ਇਲਾਕੇ ਨੂੰ ਵੱਡਾ ਮਾਣ ਦਿੱਤਾ ਹੈ ਅਤੇ ਬਹੁਤ ਹੀ ਸੂਝਵਾਨ ਤੇ ਸਮਾਜਸੇਵੀ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆ ਨੂੰ ਪੀਆਰਟੀਸੀ ਦਾ ਚੇਅਰਮੈਨ ਬਣਾ ਕੇ ਸੇਵਾ ਕਰਨ ਦਾ ਮੌਕਾ ਦਿੱਤਾ ਹੈ।

LEAVE A REPLY

Please enter your comment!
Please enter your name here