ਖ਼ਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ

ਖਟਕੜ ਕਲਾਂ (ਸ਼ਹੀਦ ਭਗਤਸਿੰਘਨਗਰ),22ਸਤੰਬਰ(ਮਾਰਸਲਨਿਊਜ਼)ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਹਾਨ ਸ਼ਹੀਦਾਂ ਦੀਆਂ ਲਾਮਿਸਾਲ ਕੁਰਬਾਨੀਆਂ ਨੂੰ ਸਾਡੇ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਦੱਸਦਿਆਂ ਕਿਹਾ ਕਿ ਉਨ੍ਹਾਂ ਦੇ ਨਕਸ਼ੇ ਕਦਮਾਂ ਉਤੇ ਚੱਲਣ ਦਾ ਸੱਦਾ ਦਿੱਤਾ।

ਅੱਜ ਇੱਥੇ ਮੁੱਖ ਮੰਤਰੀ ਨੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਮਹਾਨ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਪਿਤਾ ਸ. ਕ੍ਰਿਸ਼ਨ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਤੋਂ ਬਾਅਦ ਆਪਣੇ ਵਿਚਾਰ ਪ੍ਰਗਟ ਕਰਦਿਆਂ ਭਾਰਤੀ ਆਜ਼ਾਦੀ ਸੰਘਰਸ਼ ਵਿੱਚ ਭਗਤ ਸਿੰਘ ਅਤੇ ਹੋਰਨਾਂ ਸ਼ਹੀਦਾਂ ਦੇ ਵਡਮੁੱਲੇ ਯੋਗਦਾਨ ਅਤੇ ਜਜ਼ਬੇ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਇਸ ਗੱਲ ਦਾ ਫਖ਼ਰ ਹੈ ਕਿ ਆਜ਼ਾਦੀ ਸੰਘਰਸ਼ ਵਿਚ ਪੰਜਾਬੀ ਯੋਧਿਆਂ ਨੇ ਅਹਿਮ ਭੂਮਿਕਾ ਨਿਭਾਈ ਅਤੇ ਆਪਣੇ ਦੇਸ਼ ਦੀ ਮਿੱਟੀ ਦਾ ਕਰਜ਼ ਅਦਾ ਕੀਤਾ।

—-

LEAVE A REPLY

Please enter your comment!
Please enter your name here