ਕੁਰਾਲੀ, ਅਗਸਤ (ਰਣਜੀਤ ਸਿੰਘ) ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਰਜਿ 295 ਪੰਜਾਬ ਦੀ ਜਿਲ੍ਹਾ ਮੋਹਾਲੀ ਦੀ ਇੱਕ ਮੀਟਿੰਗ ਕੁਰਾਲੀ ਵਿਖੇ ਹੋਈ ਜਿਸ ਵਿੱਚ ਅੱਜ ਮਿਤੀ 27 ਅਗਸਤ ਨੂੰ ਸੂਬਾ ਚੇਅਰਮੈਨ ਡਾਕਟਰ ਠਾਕਰਜੀਤ ਸਿੰਘ ਅਤੇ ਸੂਬਾ ਮੀਤ ਪ੍ਰਧਾਨ ਡਾ. ਗੁਰਮੁੱਖ ਸਿੰਘ ਮਾਣਕਪੁਰ ਸ਼ਰੀਫ ਦੀ ਪ੍ਰਧਾਨਗੀ ਹੇਠ ਲਾਂਡਰਾਂ ਵਿਖੇ ਆਪਣੀਆਂ ਮੰਗਾਂ ਪ੍ਰਤੀ ਸੂਬਾ ਸਰਕਾਰ ਨੂੰ ਜਗਾਉਣ ਲਈ ਇੱਕ ਹੰਗਾਮਾ ਮੀਟਿੰਗ ਕਰਨ ਦਾ ਫੈਸਲਾ ਕੀਤਾ ਗਿਆ । ਇਸ ਮੌਕੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਡਾ. ਠਾਕਰਜੀਤ ਨੇ ਦੱਸਿਆ ਕਿ ਇਸ ਮੀਟਿੰਗ ਨੂੰ ਸੰਬੋਧਨ ਕਰਨ ਅਤੇ ਜਿਲ੍ਹੇ ਦੇ ਪ੍ਰੈਕਟੀਸ਼ਨਰ ਡਾਕਟਰਾਂ ਨੂੰ ਆ ਰਹੀਆਂ ਔਕੜਾਂ ਨੂੰ ਜਾਣਨ ਲਈ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਰਜਿ 295 ਪੰਜਾਬ ਦੇ ਸੂਬਾ ਪ੍ਰਧਾਨ ਡਾ. ਰਮੇਸ਼ ਕੁਮਾਰ ਬਾਲੀ, ਸੂਬਾ ਜਨਰਲ ਸਕੱਤਰ ਡਾ. ਜਸਵਿੰਦਰ ਸਿੰਘ ਕਾਲਖ ਅਤੇ ਸੂਬਾ ਖ਼ਜ਼ਾਨਚੀ ਡਾ. ਮਾਘ ਸਿੰਘ ਮਾਣਕੀ ਵਿਸ਼ੇਸ਼ ਰੂਪ ਤੇ ਪਹੁੰਚ ਰਹੇ ਹਨ । ਉਨ੍ਹਾਂ ਪੱਤਰਕਾਰਾਂ ਰਾਹੀਂ ਐਸੋਸੀਏਸ਼ਨ ਦੀ ਜਿਲ੍ਹਾ ਮੁਹਾਲੀ ਦੇ ਸਮੂਹ ਅਹੁਦੇਦਾਰਾਂ ਅਤੇ ਜਿਲ੍ਹੇ ਦੇ ਸਾਰੇ ਬਲਾਕਾਂ ਦੇ ਪ੍ਰਧਾਨਾਂ, ਜਨਰਲ ਸਕੱਤਰਾਂ ਅਤੇ ਖਜਾਂਚੀਆਂ ਨੂੰ ਇਸ ਮੀਟਿੰਗ ਵਿੱਚ ਹਰ ਹਾਲ ਵਿੱਚ ਪਹੁੰਚਣ ਲਈ ਕਿਹਾ ਅਤੇ ਕਿਹਾ ਕਿ ਇਸ ਮੀਟਿੰਗ ਵਿੱਚ ਆਪਣੀਆਂ ਸਮੱਸਿਆਵਾਂ ਸਾਂਝੀਆਂ ਕਰਨ ਲਈ ਕੋਈ ਵੀ ਡਾਕਟਰ ਵੀਰ ਪਹੁੰਚ ਸਕਦਾ ਹੈ ਤੇ ਸੂਬਾ ਕਮੇਟੀ ਨੂੰ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਾਰਵਾ ਸਕਦੇ ਹਨ । ਉਨ੍ਹਾਂ ਇਹ ਵੀ ਦੱਸਿਆ ਕਿ ਜਥੇਬੰਦੀ ਵੱਲੋਂ ਇਹ ਮੀਟਿੰਗ ਸੂਬਾ ਸਰਕਾਰ ਵਿਰੁੱਧ ਮੈਡੀਕਲ ਪ੍ਰੈਕਟੀਸ਼ਨਰ ਡਾਕਟਰਾਂ ਵੱਲੋਂ ਮਾਨਤਾ ਪ੍ਰਾਪਤ ਕਰਨ ਲਈ ਵਿੱਢੇ ਸੰਘਰਸ਼ ਨੂੰ ਤੇਜ ਕਰਨ ਲਈ ਉਲੀਕੀ ਗਈ ਹੈ । ਉਨ੍ਹਾਂ ਸੂਬਾ ਸਰਕਾਰ ਨੂੰ ਯਾਦ ਕਰਵਾਉਂਦਿਆਂ ਕਿਹਾ ਕਿ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ 2017 ਦੀਆਂ ਚੋਣਾਂ ਸਮੇਂ ਕੀਤੇ ਵਾਇਦੇ ਨੂੰ ਪੂਰਾ ਕਰਦੇ ਹੋਏ ਮੈਡੀਕਲ ਪ੍ਰੈਕਟੀਸ਼ਨਰ ਡਾਕਟਰਾਂ ਨੂੰ ਮਾਨਤਾ ਦੇਵੇ ਜੇਕਰ ਉਨ੍ਹਾਂ ਜਲਦ ਮੈਡੀਕਲ ਪ੍ਰੈਕਟੀਸ਼ਨਰ ਡਾਕਟਰਾਂ ਨੂੰ ਮਾਨਤਾ ਨਾ ਦਿੱਤੀ ਤਾਂ ਆਉਣ ਵਾਲੀਆਂ 2022 ਦੀਆਂ ਚੋਣਾਂ ਵਿੱਚ ਉਨ੍ਹਾਂ ਨੂੰ ਵਾਇਦਾ ਖਿਲਾਫ਼ੀ ਕਰਨ ਦਾ ਖ਼ਮਿਆਜ਼ਾ ਭੁਗਤਣਾਂ ਪਵੇਗਾ। ਇਸ ਮੌਕੇ ਸੂਬਾ ਮੀਤ ਪ੍ਰਧਾਨ ਡਾ. ਗੁਰਮੁੱਖ ਸਿੰਘ ਮਾਣਕਪੁਰ ਸ਼ਰੀਫ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੇ ਮਸਲਿਆਂ ਨੂੰ ਹਾਲ ਕਰਨ ਵਿੱਚ ਦੇਰੀ ਕਰਦੀ ਹੈ ਤਾਂ ਉਨ੍ਹਾਂ ਦੀ ਜਥੇਬੰਦੀ ਆਪਣੇ ਤਿੱਖੇ ਸੰਘਰਸ਼ ਦੀ ਸ਼ੁਰੂਆਤ ਸੂਬੇ ਦੇ ਸਿਹਤ ਮੰਤਰੀ ਦੇ ਘਿਰਾਓ ਤੋਂ ਸ਼ੁਰੂ ਕਰੇਗੀ । ਇਸ ਮੌਕੇ ਡਾ.ਰਾਜ ਕੁਮਾਰ ਜਿਲ੍ਹਾ ਖ਼ਜ਼ਾਨਚੀ, ਡਾ.ਜਗਦੀਸ਼ ਸਿੰਘ, ਡਾ.ਆਸ਼ੀਸ਼ ਕੁਮਾਰ, ਬਲਾਕ ਕੁਰਾਲੀ ਪ੍ਰਧਾਨ ਜਸਵਿੰਦਰ ਸਿੰਘ ਬੈਂਸ ਨੇ ਵੀ ਮੀਟਿੰਗ ਨੂੰ ਸੰਬੋਧਿਤ ਕੀਤਾ । ਇਸ ਮੌਕੇ ਜਿਲ੍ਹਾ ਸਕੱਤਰ ਡਾ. ਰਘਬੀਰ ਸਿੰਘ, ਜਲਿ੍ਹਾ ਮੋਹਾਲੀ ਆਰਗੇਨਾਈਜਰ ਸਕੱਤਰ ਡਾ. ਧਰਮਿੰਦਰ ਕੁਮਾਰ, ਚੇਅਰਮੈਨ ਜਲਿ੍ਹਾ ਮੁਹਾਲੀ ਡਾ. ਕੁਲਬੀਰ ਸਿੰਘ ਤੇ ਡਾ. ਬਲਜੀਤ ਸਨੇਟਾ ਪ੍ਰਧਾਨ ਬਲਾਕ ਖਰੜ ਵੀ ਹਾਜ਼ਿਰ ਸਨ ।

LEAVE A REPLY

Please enter your comment!
Please enter your name here