ਮੁੱਲਾਂਪੁਰ ਗਰੀਬਦਾਸ, 6 ਅਪ੍ਰੈਲ (ਖੈਰਪੁਰ) – ਹਲਕਾ ਖਰੜ ਦੇ ਇੰਚਾਰਜ ਰਾਣਾ ਰਣਜੀਤ ਸਿੰਘ ਗਿੱਲ ਵਲੋਂ ਸਾਬਕਾ ਉਪ ਮੁੱਖ ਮੰਤਰੀ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵੀਡਿਓ ਕਾਨਫਰੰਸ ਰਾਹੀਂ ਗੱਲਬਾਤ ਕੀਤੀ ਗਈ। ਜਿਸ ਵਿਚ ਸੁਖਬੀਰ ਸਿੰਘ ਬਾਦਲ ਵਲੋਂ ਕੋਰੋਨਾ ਵਾਇਰਸ ਦੀ ਮਹਾਂਮਾਰੀ ਸਬੰਧੀ ਸਥਿਤੀ ਦਾ ਜਾਇਜਾ ਲਿਆ ਗਿਆ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਦੀਆਂ ਵੱਖ ਵੱਖ ਦਰਪੇਸ਼ ਸਮੱਸਿਆਵਾਂ ਸਬੰਧੀ ਗਿੱਲ ਤੋਂ ਜਾਣਕਾਰੀ ਹਾਸਲ ਕਰਦਿਆਂ ਆਖਿਆ ਕਿ ਹਲਕੇ ਦੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆਂ ਨਹੀਂ ਆਉਣ ਦਿੱਤੀ ਜਾਵੇਗੀ। ਲੋਕਾਂ ਨੂੰ ਭੋਜਨ ਦੀ ਸਹੂਲਤ ਸਮੇਂ ਸਮੇਂ ਤੇ ਮੁਹੱਈਆਂ ਕਰਵਾਈ ਜਾ ਰਹੀਂ ਹੈ ਤਾਂ ਜੋ ਕੋਈ ਵੀ ਘਰਾਂ ਵਿੱਚ ਭੁੱਖਾ ਨਾ ਰਹੇ। ਉਹਨਾਂ ਕਿਹਾ ਕਿ ਇਸ ਭਿਆਨਕ ਮਹਾਂਮਾਰੀ ਦੇ ਸਮੇਂ ਵਿਚ ਸਾਨੂੰ ਸਾਰਿਆਂ ਨੂੰ ਮਿਲ ਜੁਲ ਕੇ ਕੰਮ ਕਰਨ ਦੀ ਲੋੜ ਹੈ,ਕਿਉਂਕਿ ਅਸੀਂ ਸਾਰੇ ਮਿਲ ਕੇ ਹੀ ਇਸ ਮਹਾਂਮਾਰੀ ਦਾ ਖਾਤਮਾ ਕਰ ਸਕਦੇ ਹਾਂ। ਇਸ ਮੌਕੇ ਰਾਣਾ ਗਿੱਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦਸਿਆ ਕਿ ਸਮੁੱਚੇ ਵਰਕਰ ਔਖੇ ਸਮੇਂ ਹਲਕਾ ਵਾਸੀਆਂ ਵਿਚ ਦੁੱਖ ਸੁੱਖ ਦੇ ਸਾਥੀ ਬਣਕੇ ਸਰਗਰਮ ਭੂਮਿਕਾ ਨਿਭਾ ਰਹੇ ਹਨ ।
ਕੈਪਸਨ : ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਲਕਾ ਇੰਚਾਰਜ ਰਾਣਾ ਰਣਜੀਤ ਸਿੰਘ ਗਿੱਲ ਵੀਡਿਓ ਕਾਨਫਰੰਸ ਰਾਹੀਂ ਪਾਰਟੀ ਪ੍ਰਧਾਨ ਬਾਦਲ ਨਾਲ ਗਲਬਾਤ ਦੌਰਾਨ।

LEAVE A REPLY

Please enter your comment!
Please enter your name here