ਮੁੱਲਾਂਪੁਰ ਗਰੀਬਦਾਸ, 29 ਜਨਵਰੀ (ਸ਼ਿਵੀ) – ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਬੈਨੀਪਾਲ ਗਰੁੱਪ ਦੀ ਅਹਿਮ ਮੀਟਿੰਗ ਪਿੰਡ ਕਰਤਾਰਪੁਰ ਵਿਖੇ ਹੋਈ। ਦਲਵਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਵਿੱਚ ਹੋਈ ਇਸ ਮੀਟਿੰਗ ਵਿੱਚ ਸਰਬਸੰਮਤੀ ਨਾਲ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਡਟਣ ਦਾ ਫੈਸਲਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਬੈਨੀਪਾਲ ਗਰੁੱਪ ਦੇ ਸਮਰਥਕਾਂ ਵੱਲੋਂ ਆਮ ਆਦਮੀ ਪਾਰਟੀ ਦੀ ਜਿੱਤ ਲਈ ਦਿਨ-ਰਾਤ ਇਕ ਕੀਤਾ ਗਿਆ ਸੀ। ਬੁਲਾਰੇ ਗੁਰਪ੍ਰੀਤ ਸਿੰਘ ਕਾਦੀਮਾਜਰਾ ਅਨੁਸਾਰ ਇਸ ਵਾਰ ਵੀ ਲਗਾਤਾਰ ਪਿਛਲੇ ਕਈ ਦਿਨਾਂ ਤੋਂ ਪਿੰਡ ਪਿੰਡ ਮੀਟਿੰਗਾਂ ਕਰਕੇ ਲੋਕ ਰਾਇ ਲਈ ਗਈ, ਜਿਸ ਦੇ ਚਲਦਿਆਂ ਲੋਕਾਂ ਨੇ ਰਵਾਇਤੀ ਪਾਰਟੀਆਂ ਕਾਂਗਰਸ ਤੇ ਅਕਾਲੀ ਦਲ, ਬਸਪਾ, ਭਾਜਪਾ ਤੋਂ ਕਿਨਾਰਾ ਕਰਨ ਲਈ ਆਪੋ-ਆਪਣੇ ਵਿਚਾਰ ਪੇਸ਼ ਕੀਤੇ ਸਨ। ਆਮ ਆਦਮੀ ਪਾਰਟੀ ਦੇ ਕਾਰਜ ਖੇਤਰ ਨੂੰ ਬਹੁਗਿਣਤੀ ਲੋਕਾਂ ਨੇ ਹਰ ਵਰਗ ਦੇ ਹਿਤ ਵਿੱਚ ਹੋਰਨਾਂ ਸਿਆਸੀ ਪਾਰਟੀਆਂ ਤੋਂ ਹਟਕੇ ਦਸਦਿਆਂ ਪੰਜਾਬ ਦੀ ਵਾਗਡੋਰ ਸੰਭਾਲਣ ਲਈ ਇਕ ਮੌਕਾ ਦੇਣ ਦੀ ਗੱਲ ਆਖੀ। ਦਲਵਿੰਦਰ ਸਿੰਘ ਬੈਨੀਪਾਲ ਨੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਹੁਤ ਸੋਚ ਵਿਚਾਰ ਕੇ ਬੈਨੀਪਾਲ ਗਰੁੱਪ ਨੇ ਆਮ ਆਦਮੀ ਪਾਰਟੀ ਨੂੰ ਇੰਨਾ ਚੋਣਾਂ ਵਿੱਚ ਸਮਰਥਨ ਦੇਣ ਦਾ ਮਨ ਬਣਾਇਆ ਹੈ। ਉਨ੍ਹਾਂ ਕਿਹਾ ਕਿ ਖਰੜ, ਬਸੀ ਪਠਾਣਾਂ, ਡੇਰਾਬੱਸੀ, ਚਮਕੌਰ ਸਾਹਿਬ, ਰੂਪਨਗਰ ਤੇ ਹੋਰਨਾਂ ਵਖ ਵਖ ਵਿਧਾਨ ਸਭਾ ਹਲਕਿਆਂ ਵਿੱਚ ਜਾ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਲਈ ਦਿਨ-ਰਾਤ ਇਕ ਕੀਤਾ ਜਾਵੇਗਾ। ਇਸ ਮੌਕੇ ਰਿਟਾ. ਤਹਿਸੀਲਦਾਰ ਸੋਹਣ ਸਿੰਘ ਮਾਨ, ਦਲਵਿੰਦਰ ਸਿੰਘ ਬੈਨੀਪਾਲ, ਗੁਰਪ੍ਰੀਤ ਸਿੰਘ ਕਾਦੀਮਾਜਰਾ, ਜਗਜੀਤ ਸਿੰਘ ਜੱਗੀ, ਨੰਬਰਦਾਰ ਅਮਰੀਕ ਸਿੰਘ ਤਕੀਪੁਰ, ਗੁਰਪ੍ਰੀਤ ਸਿੰਘ ਮੁੱਲਾਂਪੁਰ, ਲਖਵੀਰ ਸਿੰਘ ਜੰਟੀ, ਸਾਧਾ ਸਿੰਘ ਬੜੌਦੀ, ਸਾਬਕਾ ਸਰਪੰਚ ਦਿਲਬਾਗ ਸਿੰਘ ਖੈਰਪੁਰ, ਭਜਨ ਸਿੰਘ ਢਕੋਰਾਂ, ਗੁਰਜੀਤ ਸਿੰਘ ਫੌਜੀ, ਹਰਪ੍ਰੀਤ ਸਿੰਘ ਹੈਪੀ, ਸੁਭਮ ਗਿਰ ਚੰਦਪੁਰ, ਸੰਦੀਪ ਸਿੰਘ ਕੰਸਾਲਾ, ਨਰਿੰਦਰ ਸਿੰਘ ਮਹਿਰੌਲੀ, ਗੁਰਜੀਤ ਸਿੰਘ ਕਰਤਾਰਪੁਰ, ਕਾਕਾ ਸਿੰਘ ਬੜੌਦੀ, ਸ੍ਰੀ ਰਾਮ ਚੰਦਪੁਰ, ਜਸਵਿੰਦਰ ਸਿੰਘ ਰਸੂਲਪੁਰ ਤੇ ਸਿਕੰਦਰ ਸਿੰਘ ਹਾਜ਼ਰ ਸਨ।

LEAVE A REPLY

Please enter your comment!
Please enter your name here