ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੁਨਾਮ ਜਿਲਾ ਸੰਗਰੂਰ ਵਿਖੇ ਤਾਇਨਾਤ ਕਾਨੂੰਗੋ ਅਵਤਾਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਾਨੂੰਗੋ ਅਵਤਾਰ ਸਿੰਘ ਨੂੰ ਸ਼ਿਕਾਇਤ ਕਰਤਾ ਸੋਨੀ ਸਿੰਘ ਵਾਸੀ ਪਿੰਡ ਮਹਿਲ•ਾਂ ਜ਼ਿਲ•ਾ ਸੰਗਰੂਰ ਦੀ ਸ਼ਿਕਾਇਤ ‘ਤੇ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਸ਼ਿਕਾਇਤ ਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਕਾਨੂੰਗੋ ਵਲੋਂ ਉਸ ਦੀ ਜਮੀਨ ਦੀ ਹੱਦਬੰਦੀ ਰਿਪੋਰਟ ਤਿਆਰ ਕਰਨ ਬਦਲੇ 10,000 ਰੁਪਏ ਦੀ ਮੰਗ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ਉਸ ਵਲੋਂ ਪਹਿਲਾਂ ਹੀ ਉਕਤ ਕਾਨੂੰਗੋ ਨੂੰ 5,000 ਰੁਪਏ ਪਹਿਲੀ ਕਿਸ਼ਤ ਵਜੋਂ ਦਿੱਤੇ ਜਾ ਚੁੱਕੇ ਹਨ। ਸ਼ਿਕਾਇਤ ਕਰਤਾ ਦੀ ਜਾਣਕਾਰੀ ਨੂੰ ਪੜਚੋਲਣ ਤੋਂ ਬਾਅਦ ਵਿਜੀਲੈਂਸ ਨੇ ਦੋ ਗਵਾਹਾਂ ਦੀ ਹਾਜ਼ਰੀ ਵਿੱਚ ਦੁੱਜੀ ਕਿਸ਼ਤ ਦੇ 5,000 ਰੁਪਏ ਰਿਸ਼ਵਤ ਲੈਂਦੇ ਹੋਏ ਉਕਤ ਦੋਸ਼ੀ ਕਾਨੂੰਗੋ ਨੂੰ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਗਿਆ।
ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

LEAVE A REPLY

Please enter your comment!
Please enter your name here