ਵਿਸ਼ਵ ਸ਼ੂਗਰ ਦਿਵਸ ਮੌਕੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸੂਬੇ ਭਰ ਵਿੱਚ ਵਿਸ਼ੇਸ਼ ਸਕਰੀਨਿੰਗ ਕੈਂਪ ਲਗਾਏ ਗਏ।
ਇਸ ਬਾਰੇ ਜਾਣਕਾਰੀ ਦਿੰਦਿਆਂ, ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਨ•ਾਂ ਸਕਰੀਨਿੰਗ ਕੈਂਪਾਂ ਵਿੱਚ ਸ਼ੂਗਰ, ਹਾਈਪਰਟੈਂਸ਼ਨ ਅਤੇ ਮੋਟਾਪੇ ਜਿਹੀਆਂ ਵੱਖ ਵੱਖ ਗੈਰ ਸੰਚਾਰੀ ਬਿਮਾਰੀਆਂ ਲਈ ਲੋਕਾਂ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ। ਉਨ•ਾਂ ਕਿਹਾ ਕਿ ਇਨ•ਾਂ ਸਕਰੀਨਿੰਗ ਕੈਂਪਾਂ ਦਾ ਵਿਸ਼ੇਸ਼ ਧਿਆਨ ਸ਼ਨਾਖਤ ਨਾ ਕੀਤੀਆਂ ਬਿਮਾਰੀਆਂ ਬਾਰੇ ਪਤਾ ਲਗਾਉਣਾ ਅਤੇ ਐਨ.ਸੀ.ਡੀਜ਼ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ।
ਉਨ•ਾਂ ਅੱਗੇ ਕਿਹਾ ਕਿ ਹਰੇਕ ਸਾਲ 14 ਨਵੰਬਰ ਨੂੰ ‘ਵਿਸ਼ਵ ਸ਼ੂਗਰ ਦਿਵਸ’ਲੂ ਮਨਾਇਆ ਜਾਂਦਾ ਹੈ। ਇਸ ਦਿਵਸ ਨੂੰ ਮਨਾਉਣ ਦਾ ਮੰਤਵ ਅਜਿਹੀਆਂ ਬਿਮਾਰੀਆਂ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ ਜਿਨ•ਾਂ ਨਾਲ ਰੋਜ਼ਾਨਾ ਲੱਖਾਂ ਲੋਕ ਜੂਝ ਰਹੇ ਹਨ। ਉਨ•ਾਂ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ (ਡਬਲਿਊ.ਐਚ.ਓ.) ਦੇ ਅੰਕੜਿਆਂ ਅਨੁਸਾਰ, 422 ਮਿਲੀਅਨ ਵਿਅਕਤੀ ਸ਼ੂਗਰ ਦੀ ਬਿਮਾਰੀ ਨਾਲ ਜੂਝ ਰਹੇ ਹਨ। ਇਹ ਅਨੁਮਾਨ ਹੈ ਕਿ 2030 ਤੱਕ 3.5 ਫੀਸਦੀ ਦਰ ਨਾਲ ਸ਼ੂਗਰ ਦੀ ਬਿਮਾਰੀ ਮੌਤ ਦਾ 6ਵਾਂ ਮੋਹਰੀ ਕਾਰਨ ਹੋਵੇਗੀ। ਉਨ•ਾਂ ਇਹ ਵੀ ਕਿਹਾ ਕਿ ਵਿਸ਼ਵ ਵਿੱਚ ਸ਼ੂਗਰ ਦੇ ਸਭ ਤੋਂ ਜ਼ਿਆਦਾ ਮਾਮਲੇ ਭਾਰਤ ਵਿੱਚ ਪਾਏ ਗਏ ਹਨ ਅਤੇ ਭਾਰਤ ਵਿੱਚ 70 ਮਿਲੀਅਨ ਤੋਂ ਵੱਧ ਲੋਕ ਸ਼ੂਗਰ ਨਾਲ ਜੂਝ ਰਹੇ ਹਨ ਜੋ ਦੇਸ਼ ਦੀ ਕੁਲ ਆਬਾਦੀ ਦਾ ਲਗਭਗ 8.7 ਫੀਸਦੀ ਹੈ।

ਉਸਨੇ ਅੱਗੇ ਕਿਹਾ ਕਿ ਭਾਰ ਨੂੰ ਨਿਯਮਤ ਰੱਖਣਾ, ਨਿਯਮਿਤ ਤੌਰ ਤੇ ਕਸਰਤ ਕਰਨਾ, ਚੰਗੀ ਨੀਂਦ ਲੈਣਾ ਅਤੇ ਰੋਟੀ, ਪਾਸਤਾ, ਜੰਕ ਅਤੇ ਪ੍ਰੋਸੈਸਡ ਭੋਜਨ ਵਿੱਚ ਰਿਫਾਇੰਡ ਦੀ ਵਰਤੋਂ ਨਾ ਕਰਨਾ ਅਤੇ ਇਸਦੇ ਨਾਲ ਹੀ ਆਹਾਰ ਵਿੱਚ ਤਾਜ਼ੇ ਫਲਾਂ, ਸਬਜ਼ੀਆਂ, ਦਾਲਾਂ, ਨਟਸ ਨੂੰ ਸ਼ਾਮਲ ਕਰਨਾ, ਸ਼ੂਗਰ ਕੰਟਰੋਲ ਕਰਨ ਦੇ ਕੁਝ ਪ੍ਰਭਾਵਸ਼ਾਲੀ ਤਰੀਕੇ ਹਨ।

LEAVE A REPLY

Please enter your comment!
Please enter your name here