ਧੰਨ-ਧੰਨ ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਖ਼ਾਲਸਾ ਸ਼ਤਾਬਦੀ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦਵਾਰਾ ਸ਼੍ਰੀ ਗੁਰੂ ਰਾਮਦਾਸ ਦੀਵਾਨ ਹਾਲ ਦੁਖ ਨਿਵਾਰਨ ਕਾਲੋਨੀ ‘ਚੋ ਆਰੰਭ ਹੋਇਆ। ਪੰਜ ਪਿਆਰਿਆ ਦੀ ਅਗਵਾਈ ਹੇਠ ਨਗਰ ਕੀਰਤਨ ਦੀ ਅਰੰਭਤਾ ਹੋਈ ਜੋ ਪਟਿਆਲਾ ਦੇ ਵੱਖ-ਵੱਖ ਥਾਵਾਂ ‘ਚੋ ਹੁੰਦਾ ਹੋਇਆ ਪੜਾਅ ਦਰ ਪੜਾਅ ਅਗੇ ਵਧਿਆ। ਐੱਸ.ਜੀ.ਪੀ.ਸੀ ਵੱਲੋਂ ਇਸ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਉੱਥੇ ਹੀ ਪੁਲਿਸ ਮੁਲਾਜ਼ਮ ਤਾਰਾ ਸਿੰਘ, ਗੁਲਜ਼ਾਰ ਸਿੰਘ ਵੱਲੋਂ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾ ਕੇ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ‘ਤੇ ਮੈਨੇਜਰ ਕਰਨੈਲ ਸਿੰਘ ਨਾਭਾ, ਮਨਜੀਤ ਸਿੰਘ, ਸੁਰਜੀਤ ਸਿੰਘ ਬਾਗੋਰਾ, ਹਰਵਿੰਦਰਪਾਲ ਸਿੰਘ ਮੌਜੂਦ ਸਨ।