ਮੁਹਾਲੀ3) ਜੰ ਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਸੱਯਦ ਦੇ ਦਿੱਤੇ ਬਿਆਨ ਤੇ ਰਾਸ਼ਟਰੀ ਸਵੈ ਸੇਵਕ ਸੰਘ ਦੇ ਨੇਤਾ ਅਤੇ ਭਾਰਤ ਤਿੱਬਤ ਸਹਿਯੋਗ ਮੰਚ ਦੇ ਸੰਸਥਾਪਕ ਡਾ ਇੰਦਰੇਸ਼ ਕੁਮਾਰ ਵੱਲੋਂ ਪ੍ਰਤੀਕਰਮ ਦਿੰਦਿਆਂ ਕਿਹਾ ਗਿਆ ਹੈ ਕਿ ਜੰਮੂ ਕਸ਼ਮੀਰ ਭਾਰਤ ਦਾ ਅਨਿੱਖੜਵਾਂ ਅੰਗ ਹੈ ਪੂਰੇ ਭਾਰਤ ਦਾ ਵਿਕਾਸ ਇਕ ਰਾਸ਼ਟਰ ਇਕ ਝੰਡੇ ਕਰਕੇ ਹੀ ਹੋ ਸਕਦਾ ਹੈ ਜਿੱਥੇ ਸਾਬਕਾ ਮੁੱਖ ਮੰਤਰੀ ਜੰਮੂ ਕਸ਼ਮੀਰ ਵੱਲੋਂ ਅਜਿਹਾ ਬਿਆਨ ਦੇਣਾ ਰਾਸ਼ਟਰ ਵਿਰੋਧੀ ਹੈ ਉਥੇ ਹੀ ਉਨ੍ਹਾਂ ਦੀ ਚੀਨ ਅਤੇ ਪਾਕਿਸਤਾਨ ਪ੍ਰਤੀ ਭਾਵਨਾ ਵੀ ਜੱਗ ਜ਼ਾਹਿਰ ਹੁੰਦੀ ਹੈ । ਸਾਬਕਾ ਮੁੱਖ ਮੰਤਰੀ ਵੱਲੋਂ ਕਹਿਣਾ ਕਿ ਉਹ ਨਾ ਤਾਂ ਭਾਰਤ ਦਾ ਝੰਡਾ ਫੜਨਗੇ ਅਤੇ ਨਾਲ ਹੀ ਉਨ੍ਹਾਂ ਵੱਲੋਂ ਇਹ ਕਹਿਣਾ ਕਿ ਉਹ ਜੰਮੂ ਕਸ਼ਮੀਰ ਦੇ ਵਿੱਚ ਧਾਰਾ 370 ਅਤੇ 35 ਏ ਦੀ ਧਾਰਾ ਨੂੰ ਦੁਬਾਰਾ ਲਾਗੂ ਕਰਨਗੇ ਇਸ ਤੋਂ ਸਾਬਤ ਹੁੰਦਾ ਹੈ ਕਿ ਉਹ ਪਾਕਿਸਤਾਨ ਅਤੇ ਚੀਨ ਦੀ ਬੋਲੀ ਬੋਲ ਰਹੇ ਹਨ । ਆਰ ਐੱਸ ਐੱਸ ਨੇਤਾ ਇੰਦਰੇਸ਼ ਕੁਮਾਰ ਜੀ ਵੱਲੋਂ ਕਿਹਾ ਗਿਆ ਹੈ ਕਿ ਸਾਬਕਾ ਮੁੱਖ ਮੰਤਰੀ ਨੂੰ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ ਜਿਸ ਨਾਲ ਦੇਸ਼ ਦੀ ਏਕਤਾ ਅਤੇ ਅਖੰਡਤਾ ਪ੍ਰਭਾਵਤ ਹੁੰਦੀ ਹੈ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਜੰਮੂ ਕਸ਼ਮੀਰ ਤੋਂ ਕੰਨਿਆ ਕੁਮਾਰੀ ਤਕ ਭਾਰਤ ਇੱਕ ਹੈ ਤੇ ਸਮੁੱਚੇ ਦੇਸ਼ ਵਾਸੀ ਤਿਰੰਗੇ ਝੰਡੇ ਦਾ ਸਨਮਾਨ ਕਰਦੇ ਹਨ

LEAVE A REPLY

Please enter your comment!
Please enter your name here