ਸਿਹਤ ਮੰਤਰੀ ਸਿੱਧੂ ਵਲੋਂ ਗੁਰਪੁਰਬ ਸਮਾਗਮ ਸਾਂਝੇ ਤੌਰ ‘ਤੇ ਮਨਾਏ ਜਾਣ ਦਾ ਸੱਦਾ

ਸਿਵਲ ਹਸਪਤਾਲ ‘ਚ ਨਵੇਂ ਆਈ.ਸੀ.ਯੂ., ਟਰੋਮਾ ਸੈਂਟਰ ਅਤੇ ਐਮਰਜੈਂਸੀ ਵਾਰਡ ਦਾ ਉਦਘਾਟਨ

ਗੁਰਪੁਰਬ ਸਮਾਗਮਾਂ ਦੌਰਾਨ ਸ਼ਰਧਾਲੂਆਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਿਭਾਗ ਪੂਰੀ ਤਰ•ਾਂ ਤਿਆਰ

ਚੰਡੀਗੜ•/ਸੁਲਤਾਨਪੁਰ ਲੋਧੀ 30 ਅਕਤੂਬਰ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰ.ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਾਰੀਆਂ ਧਿਰਾਂ ਨੂੰ ਆਪੋ-ਆਪਣੇ ਮਤਭੇਦ ਭੁਲਾ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਾਂਝੇ ਤੌਰ ‘ਤੇ ਮਨਾਉਣਾ ਚਾਹੀਦਾ ਹੈ ਤਾਂ ਜੋ ਗੁਰੂ ਸਾਹਿਬ ਦੇ ਸਰਬ ਸਾਂਝੀਵਾਲਤਾ ਦੇ ਸੁਨੇਹੇ ਉਪਰ ਪਹਿਰਾ ਦਿੱਤਾ ਜਾ ਸਕੇ।
ਅੱਜ ਇਥੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ 2.44 ਕਰੋੜ ਦੀ ਲਾਗਤ ਨਾਲ ਨਵੇਂ ਬਣਾਏ ਗਏ ਆਈ.ਸੀ.ਯੂ.,ਟਰੋਮਾ ਸੈਂਟਰ,ਐਮਰਜੈਂਸੀ ਵਾਰਡ ਦਾ ਉਦਘਾਟਨ ਕਰਨ ਮੌਕੇ ਉਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਗੁਰਪੁਰਬ ਸਮਾਗਮ ਸਾਂਝੇ ਤੌਰ ‘ਤੇ ਮਨਾਉਣ ਲਈ ਵੱਡੀ ਪਹਿਲ ਕਦਮੀ ਕਰਦਿਆਂ ਕੈਬਨਿਟ ਮੰਤਰੀਆਂ ਦਾ ਇਕ ਗਰੁੱਪ ਬਣਾਇਆ ਗਿਆ ਸੀ ਤਾਂ ਜੋ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਬਿਹਤਰੀਨ ਤਾਲਮੇਲ ਸਥਾਪਿਤ ਕੀਤਾ ਜਾ ਸਕੇ। ਉਨ•ਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦੇ ਇਸ਼ਾਰੇ ‘ਤੇ ਸਾਂਝੇ ਸਮਾਗਮ ਕਰਵਾਉਣ ਦੇ ਯਤਨਾਂ ਨੂੰ ਤਾਰਪੀਡੋ ਕੀਤਾ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 46 ਲੱਖ ਪਰਿਵਾਰਾਂ ਨੂੰ ਰਜਿਸਟਰਡ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਇਹ ਯੋਜਨਾ ਦਿਹਾਤੀ ਖੇਤਰ ਦੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ।
ਸਿਹਤ ਵਿਭਾਗ ਵਲੋਂ ਗੁਰਪੁਰਬ ਸਮਾਗਮਾਂ ਦੌਰਾਨ ਸਰਧਾਲੂਆਂ ਨੂੰ ਐਮਰਜੰਸੀ ਅਤੇ ਦੂਜੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ•ਾਂ ਦੱਸਿਆ ਕਿ ਤਿੰਨਾਂ ਟੈਂਟ ਸਿਟੀਆਂ ਵਿੱਚ 15 ਤੋਂ 60 ਬੈਡਾਂ ਦੇ ਆਰਜ਼ੀ ਹਸਪਤਾਲ ਬਣਾਏ ਗਏ ਹਨ। ਇਸ ਤੋਂ ਇਲਾਵਾ ਕਿਸੇ ਹੰਗਾਮੀ ਹਲਾਤ ਨਾਲ ਨਜਿੱਠਣ ਲਈ 24 ਐਂਬੂਲੈਂਸਾਂ ਅਤੇ 20 ਬਾਈਕ ਐਂਬੂਲੈਂਸਾਂ ਲਗਾਈਆਂ ਗਈਆਂ ਹਨ। ਇਸ ਮੌਕੇ ਉਨ•ਾਂ ਇਕ ਡਾਇਰੈਕਟਰੀ ਵੀ ਜਾਰੀ ਕੀਤੀ ਜਿਸ ਵਿੱਚ ਗੁਰਪੁਰਬ ਸਮਾਗਮਾਂ ਲਈ ਨਾਮਜ਼ਦ ਕੀਤੇ 44 ਹਸਪਤਾਲਾਂ ਦੀ ਸੂਚੀ ਅਤੇ ਉਨਾਂ ਦੇ ਸੰਪਰਕ ਨੰਬਰ ਮੌਜੂਦ ਹਨ।
ਇਸ ਮੌਕੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਆਪਣੇ ਅਖ਼ਤਿਆਰੀ ਕੋਟੇ ਵਿਚੋਂ ਸੁਲਤਾਨਪੁਰ ਲੋਧੀ ਸ਼ਹਿਰ ਲਈ ਸਵੀਪਿੰਗ ਮਸ਼ੀਨ ਲੈ ਕੇ ਦੇਣ ਦਾ ਐਲਾਨ ਕੀਤਾ।
ਵਿਧਾਇਕ ਨਵਤੇਜ ਸਿੰਘ ਚੀਮਾ ਨੇ ਅਪਣੇ ਸੰਬੋਧਨ ਦੌਰਾਨ ਕਿਹਾ ਕਿ ਪੂਰੇ ਹਲਕੇ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਵਲੋਂ ਕੇਵਲ 40 ਦਿਨਾਂ ਵਿੱਚ ਹੀ ਆਈ.ਸੀ.ਯੂ.,ਟਰੋਮਾ ਸੈਂਟਰ ਅਤੇ ਐਮਰਜੈਂਸੀ ਵਾਰਡ ਸਥਾਪਿਤ ਕੀਤੇ ਹਨ। ਉਨ•ਾਂ ਵਿਸ਼ੇਸ਼ ਤੌਰ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਜਿਨਾਂ ਵਲੋਂ ਸੁਲਤਾਨਪੁਰ ਲੋਧੀ ਵਿਖੇ ਪਹਿਲੀ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸਿਵਲ ਹਸਪਤਾਲ ਦੇ ਨਵੀਨੀਕਰਨ ਦਾ ਐਲਾਨ ਕੀਤਾ ਸੀ।
ਇਸ ਮੌਕੇ ਐਸ.ਡੀ.ਐਮ.ਡਾ.ਚਾਰੂਮਿਤਾ, ਸਿਵਲ ਸਰਜਨ ਡਾ.ਜਸਮੀਤ ਕੌਰ, ਪ੍ਰਧਾਨ ਨਗਰ ਕੌਂਸਲ ਅਸ਼ੋਕ ਮੋਗਲਾ ਤੇ ਐਸ.ਐਮ.ਓ.ਡਾ.ਅਨਿਲ ਮਨਚੰਦਾ ਹਾਜ਼ਰ ਸਨ।

LEAVE A REPLY

Please enter your comment!
Please enter your name here