ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ ਆਪਣੇ ਪੱਧਰ ’ਤੇ ਕਰੀਬ 13 ਕਰੋੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਇਹ ਜਾਣਕਾਰੀ ਸਹਿਕਾਰਤਾ ਵਿਭਾਗ ਦੇ ਬੁਲਾਰੇ ਨੇ ਦਿੱਤੀ।
ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਹਿਕਾਰਤਾ ਮੰਤਰੀ ਦੀਆਂ ਹਦਾਇਤਾਂ ਤੋਂ ਬਾਅਦ 13 ਕਰੋੜ ਰੁਪਏ ਦੀ ਰਾਸ਼ੀ ਆਉਦੇ ਇਕ-ਦੋ ਦਿਨਾਂ ਵਿੱਚ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਜਮਾਂ ਹੋ ਜਾਵੇਗੀ। ਉਨਾਂ ਅੱਗੇ ਦੱਸਿਆ ਕਿ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਪਿੜਾਈ ਸੀਜ਼ਨ 2018-19 ਦੀ ਬਕਾਇਆ ਰਾਸ਼ੀ ਦੀ ਮੁਕੰਮਲ ਅਦਾਇਗੀ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸੂਬਾ ਸਰਕਾਰ ਵੱਲੋੋਂ ਛੇਤੀ ਹੀ ਇਹ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ।
ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਿਕਾਰਤਾ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਆਉਂਦੇ ਪਿੜਾਈ ਸੀਜ਼ਨ ਦੌਰਾਨ ਗੰਨੇ ਦੀ ਸਪਲਾਈ ਲਈ ਆਨਲਾਈਨ ਸਿਸਟਮ ਲਾਗੂ ਕਰ ਦਿੱਤਾ ਗਿਆ ਹੈ। ਭੋਗਪੁਰ ਸਹਿਕਾਰੀ ਖੰਡ ਮਿੱਲ ਵੱਲੋੋਂ ਪਿੜਾਈ ਸੀਜ਼ਨ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਬਾਕੀ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਵੀ ਇਸੇ ਹਫਤੇ ਪਿੜਾਈ ਸੀਜ਼ਨ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਸਹਿਕਾਰਤਾ ਮੰਤਰੀ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ ਪਿੜਾਈ ਸ਼ੀਜਨ 2019-20 ਦੌੌਰਾਨ ਸਹਿਕਾਰੀ ਖੰਡ ਮਿੱਲਾਂ ਨੂੰ ਵੱਧ ਤੋਂ ਵੱਧ ਗੰਨੇ ਦੀ ਸਪਲਾਈ ਕਰਨ ਦੇ ਨਾਲ ਇਹ ਵੀ ਹਦਾਇਤ ਕੀਤੀ ਗਈ ਕਿ ਪਿੜਾਈ ਸ਼ੀਜਨ 2019-20 ਦੌਰਾਨ ਗੰਨੇ ਦੀ ਅਦਾਇਗੀ ਨਾਲੋ ਨਾਲ ਕੀਤੀ ਜਾਵੇ। ਇਸ ਤੋਂ ਇਲਾਵਾ ਗੰਨਾ ਕਾਸ਼ਤਕਾਰਾਂ ਨੂੰ ਕੇਨ ਜਾਰਡ ਵਿੱਚ ਪੂੁਰੀਆਂ ਸਹੁਲਤਾਂ ਦਾ ਪ੍ਰਬੰਧ ਕੀਤਾ ਜਾਵੇ।

LEAVE A REPLY

Please enter your comment!
Please enter your name here