ਸੂਬੇ ਵਿੱਚ 108.53 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ
94.79 ਫੀਸਦ ਝੋਨੇ ਦੀ ਲਿਫਟਿੰਗ ਮੁਕੰਮਲ
735105 ਕਿਸਾਨਾਂ ਨੂੰ ਮਿਲਿਆ ਐਮ.ਐਸ.ਪੀ. ਦਾ ਲਾਭ
15568.52 ਕਰੋੜ ਰੁਪਏ ਦਾ ਕੀਤਾ ਭੁਗਤਾਨ
ਚੰਡੀਗੜ•, 1 ਨਵੰਬਰ:
ਪੰਜਾਬ ਵਿੱਚ 31 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 10853601 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸਰਕਾਰ ਵੱਲੋਂ 735105 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਦਿੰਦਿਆਂ ਆੜਤੀਆਂ/ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 15568.52 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 10769785 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 83816 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।
ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 4423498 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 2807384 ਟਨ ਅਤੇ ਪਨਸਪ ਵੱਲੋਂ 2142007 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 1247367 ਮੀਟ੍ਰਿਕ ਟਨ ਅਤੇ ਐਫ.ਸੀ.ਆਈ ਵਲੋਂ 149529 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।
ਇਸਦੇ ਨਾਲ ਹੀ 72 ਘੰਟੇ ਵਾਲੇ ਨਿਯਮ ਮੁਤਾਬਕ 94.79 ਫੀਸਦ ਝੋਨੇ ਦੀ ਚੁਕਾਈ ਵੀ ਮੁਕੰਮਲ ਕਰ ਲਈ ਗਈ ਹੈ।