ਮੋਹਾਲੀ, 19 ਅਕਤੂਬਰ (ਮਾਰਸ਼ਲ ਨਿਊਜ਼) : ਜ਼ਿਲ•ੇ ਵਿੱਚ ਵਾਪਰਦੇ ਸੜਕ ਹਾਦਸਿਆਂ ਨੂੰ ਠੱਲ• ਪਾਉਣ ਲਈ ਬਲੈਕ ਸਪਾਟਸ (ਜ਼ਿਆਦਾ ਹਾਦਸੇ ਵਾਪਰਨ ਵਾਲੀਆਂ ਥਾਂਵਾਂ) ਉਤੇ ਸਮਾਰਟ ਕੈਟ ਆਈ ਲਾਈਆਂ ਜਾਣਗੀਆਂ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਇੱਥੇ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਸਥਿਤ ਆਪਣੇ ਦਫਤਰ ਵਿਖੇ ਜ਼ਿਲ•ਾ ਪੱਧਰੀ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਉਨ•ਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਸਾਕਸ਼ੀ ਸਾਹਨੀ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਆਸ਼ਿਕਾ ਜੈਨ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਜ਼ਿਲ•ੇ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸਿਵਲ, ਪੁਲੀਸ, ਨਗਰ ਨਿਗਮ, ਨੈਸ਼ਨਲ ਹਾਈਵੇਅ ਅਥਾਰਟੀ ਅਤੇ ਗਮਾਡਾ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਵਿਚਾਰ-ਵਟਾਂਦਰਾ ਕਰਦਿਆਂ ਸਬੰਧਤ ਅਧਿਕਾਰੀਆਂ ਤੋਂ ਏਅਰਪੋਰਟ ਰੋਡ ਅਤੇ 3-5 ਵਾਲੇ ਚੌਕ ਤੋਂ ਫੇਜ਼-11 ਵੱਲ ਜਾਂਦੀ ਸੜਕ, ਜਿਨ•ਾਂ ਨੂੰ ਮਾਡਲ ਰੋਡ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ, ਦੇ ਚੱਲ ਰਹੇ ਕੰਮ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਤੈਅ ਸਮੇਂ ਵਿੱਚ ਕੰਮ ਮੁਕੰਮਲ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਅਗਲੇ ਹਫ਼ਤੇ ਉਨ•ਾਂ ਵੱਲੋਂ ਖ਼ੁਦ ਮੌਕੇ ਦਾ ਜਾਇਜ਼ਾ ਲਿਆ ਜਾਵੇਗਾ।
ਸ੍ਰੀ ਦਿਆਲਨ ਨੇ ਐਸ.ਡੀ.ਐਮਜ਼ ਨੂੰ ਆਪਣੇ ਅਧੀਨ ਇਕ ਸਾਂਝੀ ਟੀਮ ਦਾ ਗਠਨ ਕਰਨ ਦੀ ਹਦਾਇਤ ਕੀਤੀ, ਜਿਸ ਵਿੱਚ ਉਨ•ਾਂ ਪੁਲਿਸ, ਨੈਸ਼ਨਲ ਹਾਈਵੇਅ ਅਥਾਰਟੀ, ਪੀ.ਡਬਲਿਊ.ਡੀ. ਦੇ ਅਧਿਕਾਰੀਆਂ ਨੂੰ ਸ਼ਾਮਲ ਕਰਨ ਲਈ ਕਿਹਾ। ਉਨ•ਾਂ ਕਿਹਾ ਕਿ ਇਹ ਟੀਮ ਸਬੰਧਤ ਉਪ ਮੰਡਲ ਅਧੀਨ ਪੈਂਦੇ ਬਲੈਕ ਸਪਾਟਸ ਉਤੇ ਸੜਕ ਹਾਦਸਿਆਂ ਨੂੰ ਠੱਲ• ਪਾਉਣ ਲਈ ਤੁਰੰਤ ਕੀਤੀ ਜਾ ਸਕਣ ਵਾਲੀ ਕਾਰਵਾਈ ਸਬੰਧੀ ਇਕ ਹਫਤੇ ਵਿੱਚ ਰਿਪਰੋਟ ਦੇਵੇਗੀ। ਉਨ•ਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਬਣਨ ਵਾਲੇ ਸਪੀਡ ਬਰੇਕਰ ਆਈ.ਆਰ.ਸੀ. ਦੀਆਂ ਗਾਈਡਲਾਈਨਜ਼ ਮੁਤਾਬਕ ਹੀ ਬਣਾਏ ਜਾਣ ਅਤੇ ਪਹਿਲਾਂ ਬਣੇ ਸਪੀਡ ਬਰੇਕਰਾਂ ਦੀ ਮੁਰੰਮਤ ਕਰਵਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਇੰਡੀਅਨ ਸਕੂਲ ਆਫ ਬਿਜ਼ਨਸ (ਆਈ.ਐਸ.ਬੀ.) ਵਿਖੇ ਪ੍ਰੋਗਰੈਸਿਵ ਪੰਜਾਬ ਸੰਮੇਲਨ ਕਰਵਾਇਆ ਜਾਣਾ ਹੈ, ਜਿਸ ਦੇ ਮੱਦੇਨਜ਼ਰ ਏਅਰ ਪੋਰਟ ਤੋਂ ਇੰਡੀਅਨ ਇੰਸਟੀਚਿਊਟ ਆਫ ਐਜੂਕੇਸ਼ਨ ਐਂਡ ਰਿਸਰਚ (ਆਈਸਰ) ਅਤੇ ਆਈਸਰ ਤੋਂ ਆਈ.ਐਸ.ਬੀ. ਤੱਕ ਸੜਕਾਂ ਦੇ ਆਲੇ-ਦੁਆਲੇ ਸਾਫ਼-ਸਫਾਈ ਅਤੇ ਸੁੰਦਰੀਕਰਨ ਦਾ ਕੰਮ ਜਲਦੀ ਮੁਕੰਮਲ ਕੀਤਾ ਜਾਵੇ। ਉਨ•ਾਂ ਆਈਸਰ ਚੌਕ ਵਿੱਚ ਸਮਾਰਟ ਟਰੈਫਿਕ ਲਾਈਟਾਂ ਲਾਉਣ ਦੇ ਆਦੇਸ਼ ਵੀ ਦਿੱਤੇ।
ਇਸ ਤੋਂ ਪਹਿਲਾਂ ਜ਼ਿਲ•ਾ ਸਿਹਤ ਸੁਸਾਇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਉਨ•ਾਂ ਟੀਕਾਕਰਨ, ਜਨਨੀ ਸੁਰੱਖਿਆ ਯੋਜਨਾ ਸਮੇਤ ਸਰਕਾਰ ਦੀਆਂ ਵੱਖ ਵੱਖ ਸਿਹਤ ਸਕੀਮਾਂ, ਵਿਭਾਗ ਦੀਆਂ ਡਿਸਪੈਂਸਰੀਆਂ, ਪੀ.ਐਚ.ਸੀ. ਅਤੇ ਹਸਪਤਾਲਾਂ ਆਦਿ ਵਿੱਚ ਕੀਤੇ ਜਾਣ ਵਾਲੇ ਕੰਮਾਂ ਅਤੇ ਪ੍ਰਾਪਤ ਫੰਡਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ•ਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਿਹਤ ਸਹੂਲਤਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਨ•ਾਂ ਮੀਟਿੰਗਾਂ ਵਿੱਚ ਐਸ.ਡੀ.ਐਮ. ਖਰੜ ਸ੍ਰੀ ਹਿਮਾਂਸ਼ੂ ਜੈਨ, ਐਸ.ਡੀ.ਐਮ. ਡੇਰਾਬੱਸੀ ਸ੍ਰੀਮਤੀ ਪੂਜਾ ਗਰੇਵਾਲ, ਐਸ.ਡੀ.ਐਮ. ਮੁਹਾਲੀ ਸ੍ਰੀ ਜਗਦੀਪ ਸਹਿਗਲ, ਸਕੱਤਰ ਆਰ.ਟੀ.ਏ. ਸ੍ਰੀ ਸੁਖਵਿੰਦਰ ਕੁਮਾਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।