ਪੰਜਾਬ ਸਰਕਾਰ ਨੇ ਟੈਲੀਕੰਸਲਟੇਸ਼ਨ ਰਾਹੀਂ ਗਾਇਨੀਕਾਲੋਜੀ ਓਪੀਡੀ ਅਤੇ ਜਨਰਲ ਓਪੀਡੀ ਸੇਵਾਵਾਂ ਲਈ ਈ-ਸੰਜੀਵਨੀਓਪੀਡੀ ਦਾ ਸਮਾਂ ਵਧਾਇਆ ; ਸਵੇਰ 8:00 ਤੋਂ 2:00 ਵਜੇ ਤੱਕ ਉਪਬਲਬਧ ਰਹੇਗੀ ਈ-ਸੰਜੀਵਨੀਓਪੀਡੀ

ਚੰਡੀਗੜ•, 7 ਜੁਲਾਈ:(ਮਾਰਸ਼ਲ ਨਿਊਜ) ਕੋਵਿਡ -19 ਦੇ ਵਧ ਰਹੇ ਖਤਰੇ ਨੂੰ ਧਿਆਨ ਵਿੱਚ ਰੱਖਦਿਆਂ, ਪੰਜਾਬ ਸਰਕਾਰ ਨੇ ਗਾਇਨੀਕਾਲੋਜੀ ਓਪੀਡੀ ਅਤੇ ਜਨਰਲ ਓਪੀਡੀ ਸੇਵਾਵਾਂ ਲਈ ਈ-ਸੰਜੀਵਨੀਓਪੀਡੀ ਦਾ ਸਮਾਂ ਸਵੇਰੇ 8:00 ਤੋਂ 2:00 (ਸੋਮਵਾਰ ਤੋਂ ਸਨੀਵਾਰ) ਤੱਕ ਵਧਾ ਦਿੱਤਾ ਹੈ। ਇਹ ਕਦਮ ਮਾਹਰ ਡਾਕਟਰਾਂ ਨੂੰ ਵੱਧ ਤੋਂ ਵੱਧ ਸਮੇਂ ਲਈ ਮਰੀਜਾਂ ਲਈ ਉਪਲਬਧ ਕਰਵਾਉਣ ਅਤੇ ਰਾਜ ਭਰ ਵਿਚ ਆਨਲਾਈਨ ਟੈਲੀਕਾੱਨਸੁਲੇਸਨ ਦੀਆਂ ਸਹੂਲਤਾਂ ਮੁਹੱਈਆ ਕਰਵਾ ਕੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚੁੱਕਿਆ ਗਿਆ ਹੈ।

ਇੱਕ ਪ੍ਰੈਸ ਬਿਆਨ ਰਾਹੀਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪਹਿਲਾਂ ਸਿਰਫ ਆਪਣੇ ਲੈਪਟਾਪ / ਕੰਪਿਊਟਰ ਉੱਤੇ ਘੱਟੋ ਘੱਟ 2 ਐਮਬੀਪੀਐਸ ਇੰਟਰਨੈਟ ਦੀ ਗਤੀ ਦੀਆਂ ‘ਤੇ ਹੀ ਈ- ਸੰਜੀਵਨੀਓਪੀਡੀ ਸੇਵਾ ਦਾ ਲਾਭ ਲੈਣ ਲਈ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਹੁਣ ਇੱਕ ਐਂਡਰਾਇਡ ਮੋਬਾਈਲ ਐਪ ਵੀ ਮਰੀਜਾਂ ਲਈ ਉਪਲਬਧ ਹੈ ਤਾਂ ਜੋ ਲੈਪਟਾਪ / ਕੰਪਿਊਟਰ ‘ਤੇ ਕੋਈ ਨਿਰਭਰਤਾ ਨਾ ਰਹੇ। ਉਹ ਸਿੱਧੇ ਆਪਣੇ ਸਮਾਰਟਫੋਨ ਦੀ ਵਰਤੋਂ ਕਰਕੇ ਟੈਲੀਕੰਸਲਟੇਸ਼ਨ ਦਾ ਲਾਭ ਲੈ ਸਕਦੇ ਹਨ। ਉਨ•ਾਂ ਕਿਹਾ ਕਿ ਈ-ਸੰਜੀਵਨੀਓਪੀਡੀ ਮੋਬਾਈਲ ਐਪ ਆਸਾਨੀ ਨਾਲ ਗੂਗਲ ਪਲੇ ਸਟੋਰ ਤੋਂ ਡਾਊਨਲੋਡ ਕੀਤੀ ਜਾ ਸਕਦੀ ਹੈ।

ਮੰਤਰੀ ਨੇ ਰਜਿਸਟ੍ਰੇਸ਼ਨ ਦੀ ਆਸਾਨ ਪ੍ਰਕਿਰਿਆ ਬਾਰੇ ਦੱਸਦਿਆਂ ਕਿਹਾ ਕਿ ਪਹਿਲਾਂ ਮਰੀਜ ਨੂੰ ਆਪਣਾ ਨੰਬਰ ਈ-ਸੰਜੀਵਨੀਓਪੀਡੀ ਮੋਬਾਈਲ ਐਪ ‘ਤੇ ਤਸਦੀਕ ਕਰਨਾ ਚਾਹੀਦਾ ਹੈ, ਫਿਰ ਰਜਿਸਟਰੇਸ਼ਨ ਹੋਣ ਤੋਂ ਬਾਅਦ ਟੋਕਨ ਤਿਆਰ ਕਰਨਾ ਚਾਹੀਦਾ ਹੈ। ਉਸਤੋਂ ਬਾਅਦ, ਲਾਭਪਾਤਰੀ ਨੂੰ ਇੱਕ ਨੋਟੀਫਿਕੇਸਨ ਮਿਲਣ ਤੇ ਲੌਗਇਨ ਪ੍ਰਕਿਰਿਆ ਵਿੱਚੋਂ ਲੰਘਣਾ ਹੁੰਦਾ ਹੈ ਅਤੇ ਆਪਣੀ ਵਾਰੀ ਆਉਣ ਦਾ ਇੰਤਜਾਰ ਕਰਨਾ ਚਾਹੀਦਾ ਹੈ। ਫਿਰ, ਇਲਾਜ ਲਈ ਸਲਾਹ ਲੈਣ ਸਬੰਧੀ ਮਾਹਰ ਡਾਕਟਰ ਦੇ ਸੁਝਾਅ ਅਤੇ ਡਾਕਟਰ ਦੁਆਰਾ ਦਸਤਖਤ ਕੀਤੇ ਇਕ ਈ-ਨੁਸਖੇ ਨੂੰ ਡਾਊਨਲੋਡ ਕਰੋ।
ਈ-ਸੰਜੀਵਨੀਓਪੀਡੀ ਦੀਆਂ ਵਿਸ਼ੇਸ਼ਤਾਵਾਂ ਬਾਰੇ ਦੱਸਦਿਆਂ ਸ:ਸਿੱਧੂ ਨੇ ਕਿਹਾ ਕਿ ਟੈਲੀਮੈਡਸਨ ਭਵਿੱਖ ਵਿੱਚ ਵੀ ਰਾਜ ਭਰ ਦੇ ਮਰੀਜਾਂ ਲਈ ਵਰਦਾਨ ਸਿੱਧ ਹੋਵੇਗੀ, ਕਿਉਂਕਿ ਬਹੁਤ ਸਾਰੇ ਲੋਕਾਂ ਨੂੰ ਪੁਰਾਣੀਆਂ ਬਿਮਾਰੀਆਂ ਦੇ ਇਲਾਜ ਲਈ ਦਿਨੋਂ-ਦਿਨ ਡਾਕਟਰੀ ਸਲਾਹ ,ਮਸ਼ਵਰੇ ਦੀ ਲੋੜ ਹੁੰਦੀ ਹੈ। ਜਨਰਲ ਮੈਡੀਸਨ ਲਈ ਟੈਲੀਮੇਡੀਸਨ ਤੋਂ ਇਲਾਵਾ, ਸਿਹਤ ਵਿਭਾਗ ਨੇ ਮਾਂ ਅਤੇ ਬੱਚੇ ਦੀ ਸਿਹਤ ਦੇਖਭਾਲ ਨੂੰ ਯਕੀਨੀ ਬਣਾਉਣ ਲਈ ਗਾਇਨੀਕੋਲੋਜੀ ਸੇਵਾਵਾਂ ਲਈ ਈ ਸੰਜੀਵਨੀ ਓਪੀਡੀ ਦੀ ਸੁਰੂਆਤ ਕੀਤੀ ਹੈ। ਉਨ•ਾਂ ਕਿਹਾ ਕਿ ਕੋਵਿਡ -19 ਦੇ ਮੱਦੇਨਜਰ ਹਸਪਤਾਲਾਂ ਵਿੱਚ ਭੀੜ ਤੋਂ ਬਚਣ ਲਈ ਵੀ ਇਹ ਉਪਰਾਲੇ ਮਦਦਗਾਰ ਵੀ ਸਾਬਤ ਹੋ ਸਕਦੇ ਹਨ।
ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਗਰਭ ਅਵਸਥਾ ਦੀ ਪਹਿਲੀ ਤਿਮਾਹੀ ਵਿਚ ਗਰਭਵਤੀ ਔਰਤਾਂ ਨੂੰ ਹਸਪਤਾਲਾਂ ਤੋਂ ਲਾਗ ਲੱਗਣ ਦੀ ਵਧੇਰੇ ਸੰਭਾਵਨਾ ਹੁੰਦੀ ਹੈ ਅਤੇ ਉਨ•ਾਂ ਨੂੰ ਹਸਪਤਾਲ ਵਿਚ ਬੇਲੋੜੀਆਂ ਮੁਲਾਕਾਤਾਂ ਤੋਂ ਪਰਹੇਜ ਕਰਨਾ ਚਾਹੀਦਾ ਹੈ। ਇਸ ਲਈ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਜਨਮ ਤੋਂ ਪਹਿਲਾਂ ਦੀ ਦੇਖਭਾਲ ਲਈ ਅਤੇ ਗਾਇਨੀਕੋਲੋਜੀਕਲ ਸੇਵਾਵਾਂ ਪ੍ਰਦਾਨ ਕਰਨ ਲਈ, ਪੰਜਾਬ ਸਰਕਾਰ 1 ਜੂਨ, 2020 ਤੋਂ ਐਮਸੀਐਚ ਲਈ ਈ-ਸੰਜੀਵਨੀ ਓਪੀਡੀ ਮੁਹੱਈਆ ਕਰਵਾ ਰਹੀ ਹੈ।
ਮੰਤਰੀ ਨੇ ਲੋਕਾਂ ਨੂੰ ਘਰ ਰਹਿਣ ਅਤੇ ਹਸਪਤਾਲ ਤੇ ਹੋਰ ਭੀੜ ਵਾਲੀਆਂ ਥਾਵਾਂ ਦੇ ਬੇਲੋੜੀਆਂ ਮੁਲਾਕਾਤਾਂ ਤੋਂ ਪਰਹੇਜ ਕਰਨ ਤੇ ਸੁਰੱਖਿਅਤ ਕਰਨ ਸਬੰਧੀ ਅਪੀਲ ਵੀ ਕੀਤੀ।