ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵਿਖੇ ਲਾਏ ਪਲੇਸਮੈਂਟ ਕੈਂਪ ਵਿੱਚ 48 ਉਮੀਦਵਾਰਾਂ ਦੀ ਚੋਣ
‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਲਾਇਆ ਗਿਆ ਪਲੇਸਮੈਂਟ ਕੈਂਪ
ਐਸ.ਏ.ਐਸ. ਨਗਰ, 17 ਅਕਤੂਬਰ
ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਦੇ ਦਿਸ਼ਾ-ਨਿਰਦੇਸ਼ਾਂ ਉਤੇ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਸਥਿਤ ਜ਼ਿਲ•ਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਦੇ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਾਇਆ ਗਿਆ, ਜਿਸ ਵਿੱਚ 48 ਉਮੀਦਵਾਰਾਂ ਦੀ ਰੋਜ਼ਗਾਰ ਲਈ ਚੋਣ ਕੀਤੀ ਗਈ।
ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਦੇ ਉਪ ਮੁੱਖ ਕਾਰਜਕਾਰੀ ਅਫਸਰ ਸ੍ਰੀ ਮਨਜੇਸ਼ ਕੁਮਾਰ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਤਿੰਨ ਕੰਪਨੀਆਂ ਨੇ ਭਾਗ ਲਿਆ, ਜਿਨ•ਾਂ ਵੱਲੋਂ 48 ਉਮੀਦਵਾਰਾਂ ਦੀ ਚੋਣ ਕੀਤੀ ਗਈ। ਇਸ ਮੌਕੇ ਪਲੇਸਮੈਂਟ ਅਫਸਰ ਇੰਦਰਜੀਤ ਸੈਣੀ ਅਤੇ ਕੌਂਸਲਰ ਨਬੀਹਾ ਖਾਨ ਸਮੇਤ ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਸਮੁੱਚਾ ਸਟਾਫ ਮੌਜੂਦ ਸੀ।
ਜ਼ਿਕਰਯੋਗ ਹੈ ਕਿ ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਸਬੰਧੀ ਬਿਉਰੋ ਦੇ ਮੋਬਾਇਲ ਨੰਬਰ 98151-62064 ਅਤੇ ਯੂ ਟਿਊਬ ਚੈਨਲ ਡੀਬੀਈਈ ਐਸਏਐਸ ਨਗਰ ਤੋਂ ਵੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।
ਕੈਪਸ਼ਨ: ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਦੇ ਦਫਤਰ ਵਿਖੇ ਲਾਏ ਗਏ ਪਲੇਸਮੈਂਟ ਕੈਂਪ ਦੌਰਾਨ ਪੁੱਜੇ ਉਮੀਦਵਾਰ।
ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਦੇ ਦਫਤਰ ਵਿਖੇ ਲਾਏ ਗਏ ਪਲੇਸਮੈਂਟ ਕੈਂਪ ਦੌਰਾਨ ਪੁੱਜੇ ਉਮੀਦਵਾਰ ਇੰਟਰਵਿਊ ਦਿੰਦੇ ਹੋਏ।

LEAVE A REPLY

Please enter your comment!
Please enter your name here