8 ਸਾਲ ਦੇ ਘੱਟ ਉਮਰ ਤੱਕ ਦੇ ਬੱਚਿਆਂ ਮੋਟਰਸਾਈਕਲ ਨਾ ਦਿੱਤਾ ਜਾਵੇ ਅਤੇ ਉਬਰਲੋਡ ਬੱਸਾਂ ਅਤੇ ਟਰੱਕ ਅਤੇ ਸਕੂਲੀ ਵਾਹਨਾ ਵਾਲੇ ਨੂੰ ਖਿਲਾਫ ਮੁਹਿੰਮ ਵਿੱਢੀ ਜਾਵੇਗੀ|

ਟਰੈਫਿਕ ਇੰਚਾਰਜ ਅਵਤਾਰ ਸਿੰਘ ਨੂੰ ਕੁਰਾਲੀ ਸ਼ਹਿਰ ਵਿੱਚ ਟਰੈਫ਼ਿਕ ਪੁਲੀਸ ਦਾ ਇੰਚਾਰਜ ਲਗਾਇਆ ਗਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਏਐਸਆਈ ਅਵਤਾਰ ਸਿੰਘ ਨੇ ਦੱਸਿਆ ਕਿ ਸ਼ਹਿਰ ਵਿੱਚ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਉਹ ਯੋਜਨਾਬੱਧ ਤਰੀਕੇ ਨਾਲ ਕੰਮ ਕਰਨਗੇ ਅਤੇ ਨਾਲ ਹੀ ਲੋਕਾਂ ਨੂੰ ਟਰੈਫ਼ਿਕ ਨਿਯਮਾਂ ਅਨੁਸਾਰ ਵਾਹਨ ਚਲਾਉਣ ਲਈ ਪ੍ਰੇਰਿਤ ਕਰਨਾ ਉਨ੍ਹਾਂ ਦਾ ਮੁੱਖ ਮਕਸਦ ਹੋਵੇਗਾ। ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਅਤੇ ਹੁਲੜਬਾਜਾਂ ਖਿਲਾਫ ਮੁਹਿੰਮ ਵਿੱਢੀ ਜਾਵੇਗੀ ਨਾਲ ਹੀ ਸ਼ਹਿਰ ਵਿਚ ਲੱਗਦੇ ਜਾਮ ਨੂੰ ਰੋਕਣ ਲਈ ਯੋਜਨਾ ਬਣਾਈ ਜਾਵੇਗੀ ਤੇ ਸ਼ਹਿਰ ਵਿਚ ਚੱਲਣ ਵਾਲੇ ਵਾਹਨਾਂ ਨੂੰ ਇੱਕ ਲਾਈਨ ਵਿਚ ਚੱਲਣ ਲਈ ਪ੍ਰੇਰਿਤ ਕੀਤਾ ਜਾਵੇਗਾ ਤਾਂ ਜੋ ਸੜਕੀ ਹਾਦਸਿਆਂ ਨੂੰ ਨੱਥ ਪਾਈ ਜਾ ਸਕੇ।

LEAVE A REPLY

Please enter your comment!
Please enter your name here